17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਲੇਰਕੋਟਲਾ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਵਲੋਂ ਮੀਟਿੰਗਾਂ ਦਾ ਦੌਰ ਆਰੰਭਿਆ

ਮਾਲੇਰਕੋਟਲਾ, 17 ਸਤੰਬਰ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡ ਫਰੀਦਪੁਰ ਖੁਰਦ ਵਿਖੇ ਸਾਬਕਾ ਸਰਪੰਚ ਤਰਸੇਮ ਸਿੰਘ ਦੇ ਘਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਦੀ ਅਹਿਮ ਮੀਟਿੰਗ ਹੋਈ । ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ‘ਚ ਪਾਰਟੀ ਦੀਆਂ ਨੀਤੀਆਂ ਨੂੰ ਅਤੇ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੱਲਬਾਤ ਕੀਤੀ ਤਾਂ ਜੋ ਪੰਥ ਤੇ ਪੰਜਾਬ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ ।

Ad Position 21
No active advertisement
ਅਜੀਤ ਡੈਸਕ 18-09-2026
ਮਾਲੇਰਕੋਟਲਾ, 17 ਸਤੰਬਰ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡ ਫਰੀਦਪੁਰ ਖੁਰਦ ਵਿਖੇ ਸਾਬਕਾ ਸਰਪੰਚ ਤਰਸੇਮ ਸਿੰਘ ਦੇ ਘਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਦੀ ਅਹਿਮ ਮੀਟਿੰਗ ਹੋਈ । ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ‘ਚ ਪਾਰਟੀ ਦੀਆਂ ਨੀਤੀਆਂ ਨੂੰ ਅਤੇ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੱਲਬਾਤ ਕੀਤੀ ਤਾਂ ਜੋ ਪੰਥ ਤੇ ਪੰਜਾਬ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ । ਮੀਟਿੰਗ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਐਡਵੋਕੇਟ ਜ਼ੁਲਫਕਾਰ ਅਲੀ ਤੇ ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਜਥੇਦਾਰ ਗੁਰਦੇਵ ਸਿੰਘ ਸੰਗਾਲਾ ਜਥੇਬੰਦਕ ਸਕੱਤਰ ਜੋਨਲ 3 ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪੰਜਾਬ ਦੀ ਇੱਕੋ-ਇੱਕ ਪੰਥਕ ਤੇ ਖੇਤਰੀ ਪਾਰਟੀ ਹੈ ਜੋ ਪੰਜਾਬ ਤੇ ਪੰਥ ਦੇ ਮੁੱਦਿਆਂ ਨੂੰ ਲੈ ਕੇ ਆਮ ਲੋਕਾਂ ’ਚ ਜਾ ਰਹੀ ਹੈ । ਪਾਰਟੀ ਵੱਲੋਂ ਜਿਲ੍ਹਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਹੋਇਆ ਹੈ । ਜਿਸ ਦੇ ਨਾਲ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਨੂੰ ਆਪਣੇ ਨਾਲ ਜੋੜਨ ਦੇ ਲਈ ਨਵੀਂ ਵਿਉਤਬੰਦੀ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ । ਆਗੂਆਂ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਨੂੰ ਹਲਕਾ ਅਮਰਗੜ੍ਹ ਤੇ ਮਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਦੇ ਨਾਲ ਜੁੜਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ । ਇਸ ਮੌਕੇ ਜਤਿੰਦਰ ਸਿੰਘ ਹਾਂਸ, ਤਰਨਜੀਤ ਸਿੰਘ, ਨਿੱਕਾ, ਰੁਹਾਨ ਖਾਨ ਯੂਥ ਪ੍ਰਧਾਨ ਬਲਾਕ ਮਾਲੇਰਕੋਟਲਾ ਤੇ ਪਿੰਡ ਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਚਾਰ-ਪੰਜ ਮਹੀਨਿਆਂ ਦੇ ਇਕੱਠੇ ਬਿਜਲੀ ਬਿੱਲਾਂ ਨੇ ਵਧਾਈ ਲੋਕਾਂ ਦੀ ਮੁਸ਼ਕਿਲ ਬਿਜਲੀ ਵਿਭਾਗ ਵਲੋਂ ਬਿੱਲ ਸਮੇਂ ਸਿਰ ਨਾ ਭੇ... ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24