19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ’ਤੇ ਵੱਡੀ ਕਾਰਵਾਈ

ਮਲੇਰਕੋਟਲਾ, 18 ਸਤੰਬਰ (ਮੁਹੰਮਦ ਹਨੀਫ਼ ਥਿੰਦ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਅਤੇ ਨਗਰ ਕੌਂਸਲ ਮਲੇਰਕੋਟਲਾ ਦੀ ਟੀਮ ਨੇ ਮੁਹੱਲਾ ਬੈਰਾਗੀਆਂ ਅੰਦਰੂਨ ਸੁਨਾਮੀ ਗੇਟ ਵਿਖੇ ਅੱਜ ਦੋ ਨਸ਼ਾ ਤਸਕਰਾਂ ਨਾਲ ਸਬੰਧਤ ਜਾਇਦਾਦਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਦੇ ਘਰਾਂ ਦੇ ਅੱਗੇ ਬਣਾਈਆਂ ਗਈਆਂ ਦੇਹਲੀਆਂ ਨੂੰ ਤੋੜ ਦਿੱਤਾ ਗਿਆ ਹੈ। ਉਪਰੋਕਤ ਕਾਰਵਾਈ ਐਸ.

Ad Position 21
No active advertisement
ਅਜੀਤ ਡੈਸਕ 19-09-2026
ਮਲੇਰਕੋਟਲਾ, 18 ਸਤੰਬਰ (ਮੁਹੰਮਦ ਹਨੀਫ਼ ਥਿੰਦ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਅਤੇ ਨਗਰ ਕੌਂਸਲ ਮਲੇਰਕੋਟਲਾ ਦੀ ਟੀਮ ਨੇ ਮੁਹੱਲਾ ਬੈਰਾਗੀਆਂ ਅੰਦਰੂਨ ਸੁਨਾਮੀ ਗੇਟ ਵਿਖੇ ਅੱਜ ਦੋ ਨਸ਼ਾ ਤਸਕਰਾਂ ਨਾਲ ਸਬੰਧਤ ਜਾਇਦਾਦਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਦੇ ਘਰਾਂ ਦੇ ਅੱਗੇ ਬਣਾਈਆਂ ਗਈਆਂ ਦੇਹਲੀਆਂ ਨੂੰ ਤੋੜ ਦਿੱਤਾ ਗਿਆ ਹੈ। ਉਪਰੋਕਤ ਕਾਰਵਾਈ ਐਸ.ਐਸ.ਪੀ. ਮਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਮੌਕੇ ਐਸ.ਪੀ. (ਡੀ) ਰਮਨਦੀਪ ਸਿੰਘ ਭੁੱਲਰ, ਡੀ.ਐਸ.ਪੀ. ਡਾਕਟਰ ਮਾਨਵਜੀਤ ਸਿੰਘ ਤੇ ਸਬੰਧਤ ਥਾਣੇ ਦੇ ਐਸ.ਐਚ.ਓ. ਇੰਸਪੈਕਟਰ ਬਲਜੀਤ ਸਿੰਘ ਤੇ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਤਾਇਨਾਤ ਰਹੀਆਂ ਤੇ ਜਾਇਦਾਦਾਂ ਨੂੰ ਢਾਹੁਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਰਮਨਦੀਪ ਸਿੰਘ ਭੁੱਲਰ ਐਸ.ਪੀ.ਡੀ. ਨੇ ਦਾਅਵਾ ਕਰਦਿਆਂ ਕਿਹਾ ਪਹਿਲੇ ਮੁਲਜ਼ਮ ਮੁਹੰਮਦ ਇਫ਼ਤਿਖਾਰ ਉਰਫ਼ ਤਾਰੂ ਖ਼ਾਨ ਖ਼ਿਲਾਫ਼ ਇਸੇ ਸਾਲ 9 ਸਤੰਬਰ ਨੂੰ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਵਲੋਂ ਉਸ ਦੇ ਕਬਜ਼ੇ ‘ਚੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਉਸਦੇ ਪੁੱਤਰ ਫੈਸਲ ਖ਼ਾਨ ਉਰਫ਼ ਤਾਰੂ ਵਾਲਾ ਖ਼ਿਲਾਫ਼ ਸਾਲ 2022 ਤੋਂ ਹੁਣ ਤੱਕ ਨਸ਼ਿਆਂ ਨਾਲ ਸਬੰਧਤ ਚਾਰ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚ ਪਹਿਲਾਂ 4.5 ਕਿਲੋਗ੍ਰਾਮ ਚਰਸ ਦੀ ਬਰਾਮਦਗੀ, ਇਸ ਤੋਂ ਬਾਅਦ 150 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਨਾਲ ਸਬੰਧਤ ਦੋ ਮਾਮਲੇ ਤੇ 7 ਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇਕ ਹੋਰ ਮਾਮਲਾ ਸ਼ਾਮਲ ਹੈ। ਹੈਰੋਇਨ ਵਾਲਾ ਮਾਮਲਾ ਇਸੇ ਸਾਲ ਦਰਜ ਕੀਤਾ ਗਿਆ ਸੀ। ਐਸ.ਐਸ.ਪੀ. ਮਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਦੀ ਆਮਦਨ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਗਈ ਤੇ ਪੁਲਿਸ ਨੂੰ ਅਜਿਹਾ ਕੋਈ ਵਾਜਬ ਆਮਦਨ ਸਰੋਤ ਨਹੀਂ ਮਿਲਿਆ ਜਿਸ ਤੋਂ ਇਹ ਸਪੱਸ਼ਟ ਹੋ ਸਕੇ ਕਿ ਉਹ ਇਨ੍ਹਾਂ ਜਾਇਦਾਦਾਂ ਦੀ ਉਸਾਰੀ ਦਾ ਖ਼ਰਚਾ ਕਿਵੇਂ ਚੁੱਕ ਸਕਦੇ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਕਿਸੇ ਨਸ਼ਾ ਤਸਕਰ ਜਾਂ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਦੇ ਇੰਸਪੈਕਟਰ ਬੂਟਾ ਖ਼ਾਨ ਤੋਂ ਇਲਾਵਾ ਨਗਰ ਕੌਂਸਲ ਦੇ ਹੋਰ ਵੀ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੁਲਵੀਰ ਸਿੰਘ ਬਾਜਵਾ ਬਣੇ ਸਹਿਕਾਰੀ ਸਭਾ ਦੇ ਪ੍ਰਧਾਨ ਅਗਲੀ ਖ਼ਬਰ ਮਾਨਵਤਾ ਦੀ ਭਲਾਈ ਲਈ ਪਿਛਲੇ 13 ਮਹੀਨਿਆਂ ਤੋਂ ਸਿਵਲ ਹਸਪਤਾਲ ’ਚ ਦਿਨ ਰਾਤ ਚੱਲ ਰਹੇ ਮੁਫ਼ਤ ਲੰਗਰ ਦੀ ਚਾਰੇ ਪਾਸਿਉਂ ਸ਼ਲਾ...
Ad Position 24