19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਘਟੀਆ ਰਾਜਨੀਤੀ ਛੱਡ ਕੇ ਮੁੱਦਿਆਂ ’ਤੇ ਰਾਜਨੀਤੀ ਕੀਤੀ ਜਾਵੇ - ਘਰਾਚੋਂ, ਪੀਤੂ

ਸੰਗਰੂਰ, 18 ਸਤੰਬਰ (ਧੀਰਜ ਪਸੋਰੀਆ) - ਪਿੰਡ ਤੂਰਵੰਜਾਰਾ ਵਿਖੇ ਗੁਲਜਾਰ ਸਿੰਘ ਵੱਲੋਂ ਕੀਤੀ ਖੁਦਕੁਸ਼ੀ ਨੂੰ ਅਤਿ ਮੰਦਭਾਗਾ ਦੱਸਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਤੇ ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਨੇ ਕਿਹਾ ਹੈ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਅਜਿਹੀ ਦੁੱਖ ਦੀ ਘੜੀ ਵਿੱਚ ਰਾਜਨੀਤਿਕ ਪਾਰਟੀਆਂ ਨੂੰ ਘਟੀਆ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਅਤੇ ਸੂਬਾ ਸਰਕਾਰ ਦੁਖੀ ਪਰਿਵਾਰ ਨਾਲ ਖੜੀ ਹੈ।

Ad Position 21
No active advertisement
ਗੁਰਮੇਲ ਸਿੰਘ ਘਰਾਚੋਂ ਅਤੇ ਪ੍ਰੀਤਮ ਸਿੰਘ ਪੀਤੂ। 19-09-2026
ਸੰਗਰੂਰ, 18 ਸਤੰਬਰ (ਧੀਰਜ ਪਸੋਰੀਆ) - ਪਿੰਡ ਤੂਰਵੰਜਾਰਾ ਵਿਖੇ ਗੁਲਜਾਰ ਸਿੰਘ ਵੱਲੋਂ ਕੀਤੀ ਖੁਦਕੁਸ਼ੀ ਨੂੰ ਅਤਿ ਮੰਦਭਾਗਾ ਦੱਸਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਤੇ ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਨੇ ਕਿਹਾ ਹੈ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਅਜਿਹੀ ਦੁੱਖ ਦੀ ਘੜੀ ਵਿੱਚ ਰਾਜਨੀਤਿਕ ਪਾਰਟੀਆਂ ਨੂੰ ਘਟੀਆ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਅਤੇ ਸੂਬਾ ਸਰਕਾਰ ਦੁਖੀ ਪਰਿਵਾਰ ਨਾਲ ਖੜੀ ਹੈ। ਇਸ ਲਈ ਵਿਰੋਧੀ ਪਾਰਟੀਆਂ ਨੂੰ ਰਾਜਨੀਤੀ ਕਰਨ ਦੀ ਬਜਾਏ ਪਰਿਵਾਰ ਨਾਲ ਖੜਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਸ ਦਿਨ ਪਿੰਡ ਤੂਰਵੰਜਾਰਾ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਏ ਸਨ ਤਾਂ ਉੱਥੇ ਸ. ਚੀਮਾ ਵੱਲੋਂ ਗੁਲਜਾਰ ਸਿੰਘ ਦੀ ਗੱਲ ਨੂੰ ਚੰਗੀ ਤਰ੍ਹਾਂ ਸੁਣਿਆ ਗਿਆ ਸੀ ਅਤੇ ਤੁਰੰਤ ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਉਸ ਤੋਂ ਬਾਅਦ ਵਿੱਤ ਮੰਤਰੀ ਚੀਮਾ ਸੰਗਰੂਰ ਚਲੇ ਗਏ ਜਿਸ ਤੋਂ ਬਾਅਦ ਉਹ ਚੰਡੀਗੜ੍ਹ ਚਲੇ ਗਏ। ਉਸ ਤੋਂ ਬਾਅਦ ਕੀ ਹੋਇਆ ਕਿਸੇ ਨੇ ਗੁਲਜਾਰ ਸਿੰਘ ਨੂੰ ਕੀ ਕਿਹਾ, ਇਸ ਬਾਰੇ ਵਿੱਤ ਮੰਤਰੀ ਪੂਰੀ ਤਰ੍ਹਾਂ ਅਣਜਾਣ ਹਨ। ਹੁਣ ਪੁਲਿਸ ਵੱਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਚਾਰ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਸਿੱਟ ਦਾ ਗਠਨ ਕੀਤਾ ਜਾ ਚੁੱਕਾ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਜੇਕਰ ਇਸ ਮਾਮਲੇ ਵਿੱਚ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਾਨੂੰਨ ਸਜ਼ਾ ਦੇਵੇਗਾ। ਇਹਨਾਂ ਆਗੂਆਂ ਨੇ ਕਿਹਾ ਕਿ ਜੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਾਣ ਬੁੱਝ ਕੇ ਦਾਗਦਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹ ਪੂਰੀ ਤਰ੍ਹਾਂ ਬੇਬੁਨਿਆਦ ਹੈ। ਅਸਲ ਗੱਲ ਤਾਂ ਇਹ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਪਣੇ ਹਲਕੇ ਵਿੱਚ ਕੀਤੇ ਜਾ ਰਹੇ ਅਥਾਹ ਵਿਕਾਸ ਕਾਰਜਾਂ ਕਾਰਨ ਉਹਨਾਂ ਦੀ ਵਧਦੀ ਲੋਕਪ੍ਰਿਯਤਾ ਵਿਰੋਧੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ। ਇਹਨਾਂ ਆਗੂਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਕੁਝ ਹੀ ਰਾਜਨੀਤੀ ਛੱਡ ਕੇ ਮੁੱਦਿਆਂ ਦੀ ਰਾਜਨੀਤੀ ਕਰਨੀ ਚਾਹੀਦੀ ਹੈ ਅਸਲ ਗੱਲ ਤਾਂ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੀਤੇ ਵੱਡੇ ਕਾਰਜਾਂ ਤੋਂ ਇਹਨਾਂ ਵਿਰੋਧੀ ਪਾਰਟੀਆਂ ਦੇ ਆਗੂ ਬਖਲਾਹਟ ਵਿੱਚ ਆਏ ਹੋਏ ਹਨ। ਸਪਸ਼ਟ ਹੈ ਕਿ ਇਹ ਵਿਰੋਧੀ ਪਾਰਟੀਆਂ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੀਆਂ ਹਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹ ਕੰਮ ਕਰ ਵਿਖਾਏ ਹਨ ਜਿੰਨ੍ਹਾਂ ਬਾਰੇ ਇਸ ਤੋਂ ਪਹਿਲਾਂ ਰਾਜ ਕਰ ਚੁੱਕੀਆਂ ਪਾਰਟੀਆਂ ਨੇ ਕਦੇ ਸੋਚਿਆ ਵੀ ਨਹੀਂ ਸੀ।
Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਗ਼ਲਤ ਕੰਮ ਕਰਨਾ ਤਾਂ ਕੀ ਇਸ ਬਾਰੇ ਸੋਚ ਵੀ ਨਹੀਂ ਸਕਦੇ – ਗਰੇਵਾਲ ਅਗਲੀ ਖ਼ਬਰ ਕੁਲਵੀਰ ਸਿੰਘ ਬਾਜਵਾ ਬਣੇ ਸਹਿਕਾਰੀ ਸਭਾ ਦੇ ਪ੍ਰਧਾਨ
Ad Position 24