21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮੋਹਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ਾ ਰਹਿਤ ਜੀਵਨ ਬਤੀਤ ਕਰਨ ਲਈ ਕੀਤਾ ਪ੍ਰੇਰਿਤ

ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ)- ਯੂਥ ਅਫੇਅਰਜ਼ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ’ਚ ਸਮਾਜ ਸੇਵਕ ਅਤੇ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਾਬਕਾ ਡਾਇਰੈਕਟਰ ਮੋਹਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਾ ਰਹਿਤ ਜੀਵਨ ਬਤੀਤ ਕਰਨ ਦਾ ਸੁਨੇਹਾ ਹੀ ਨਹੀਂ ਦਿੱਤਾ, ਸਗੋਂ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ’ਚ ਲਿਆਉਣ ਦੀ ਪ੍ਰੇਰਨਾ ਵੀ ਦਿੱਤੀ ।

Ad Position 21
No active advertisement
ਅਜੀਤ ਡੈਸਕ 21-09-2026
ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ)- ਯੂਥ ਅਫੇਅਰਜ਼ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ’ਚ ਸਮਾਜ ਸੇਵਕ ਅਤੇ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਾਬਕਾ ਡਾਇਰੈਕਟਰ ਮੋਹਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਾ ਰਹਿਤ ਜੀਵਨ ਬਤੀਤ ਕਰਨ ਦਾ ਸੁਨੇਹਾ ਹੀ ਨਹੀਂ ਦਿੱਤਾ, ਸਗੋਂ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ’ਚ ਲਿਆਉਣ ਦੀ ਪ੍ਰੇਰਨਾ ਵੀ ਦਿੱਤੀ । ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਦੋਸ਼ੀ ਨਹੀਂ, ਪੀੜਤ ਹਨ । ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਇਲਾਜ ਦੀ ਜਰੂਰਤ ਹੈ । ਯੂਥ ਅਫੇਅਰਜ਼ ਦੇ ਡਿਪਟੀ ਡਾਇਰੈਕਟਰ ਰਾਹੁਲ ਸੈਨੀ ਨੇ ਵਿਭਾਗ ਦੀ ਕਾਰਗੁਜਾਰੀ ਸਬੰਧੀ ਦੱਸਦਿਆਂ ਕਿਹਾ ਕਿ ਨਸ਼ਾ ਮੁਕਤ ਭਾਰਤ ਪ੍ਰੋਜੈਕਟ ਰਾਹੀਂ ਵਿਦਿਆਰਥੀਆਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ । ਇਸ ਸਮੇਂ ਸੰਸਥਾ ਦੇ ਵਾਈਸ ਪ੍ਰਿੰਸੀਪਲ ਕਸ਼ਮੀਰ ਸਿੰਘ, ਵਰਿੰਦਰ ਸਿੰਘ ਬਜਾਜ, ਅਮਿਤ ਕੁਮਾਰ ਅਤੇ ਨਵਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਚਲਾਈ ਲੋਕਾਂ ਦੀ ਸਰਕਾਰ: ਗੁਰਦਿਆਲ ਸਿੰਘ ਕਾਂਝਲਾ ਅਗਲੀ ਖ਼ਬਰ ਪੰਜਾਬ ਦੇ ਪਾਣੀਆਂ ਸੰਬੰਧੀ ਮੱਤਭੇਦ ਗੱਲਬਾਤ ਰਾਹੀਂ ਹੱਲ ਕੀਤੇ ਜਾਣ- ਪਿਸ਼ੌਰ
Ad Position 24