21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਸ਼ਿਆਂ ਤੋਂ ਦੂਰ ਰਹਿ ਕੇ ਨੌਜਵਾਨ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਅਪਣਾਉਣ - ਸ਼ਾਹੀ ਇਮਾਮ ਪੰਜਾਬ

ਮਲੇਰਕੋਟਲਾ, 20 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਤਕਵਾ ਵੈਲਫੇਅਰ ਸੋਸਾਇਟੀ ਵਲੋਂ ਛੋਟੀ ਈਦਗਾਹ ਵਾਲੀ ਮਸਜਿਦ ਵਿਖੇ ਵਿਸ਼ੇਸ਼ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸ਼ਾਹੀ ਇਮਾਮ ਪੰਜਾਬ ਹਜ਼ਰਤ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਅਤੇ ਆਪਣੀ ਜ਼ਿੰਦਗੀ ਨੂੰ ਸਿਹਤਮੰਦ, ਨਰੋਏ ਅਤੇ ਅਨੁਸ਼ਾਸਿਤ ਢੰਗ ਨਾਲ਼ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ ।

Ad Position 21
No active advertisement
ਅਜੀਤ ਡੈਸਕ 21-09-2026
ਮਲੇਰਕੋਟਲਾ, 20 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਤਕਵਾ ਵੈਲਫੇਅਰ ਸੋਸਾਇਟੀ ਵਲੋਂ ਛੋਟੀ ਈਦਗਾਹ ਵਾਲੀ ਮਸਜਿਦ ਵਿਖੇ ਵਿਸ਼ੇਸ਼ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸ਼ਾਹੀ ਇਮਾਮ ਪੰਜਾਬ ਹਜ਼ਰਤ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਅਤੇ ਆਪਣੀ ਜ਼ਿੰਦਗੀ ਨੂੰ ਸਿਹਤਮੰਦ, ਨਰੋਏ ਅਤੇ ਅਨੁਸ਼ਾਸਿਤ ਢੰਗ ਨਾਲ਼ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ । ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਤਾਕਤ ਅਤੇ ਭਵਿੱਖ ਹੁੰਦੇ ਹਨ, ਇਸ ਲਈ ਉਨ੍ਹਾਂ ਦੀ ਸਿਹਤ, ਚੰਗੀ ਸੋਚ ਅਤੇ ਚੰਗੇ ਚਰਿੱਤਰ ਦੀ ਉਸਾਰੀ ਵੱਲ ਵਿਸ਼ੇਸ਼ ਧਿਆਨ ਦੇਣਾ ਸਮੇਂ ਦੀ ਲੋੜ ਹੈ। ਸ਼ਾਹੀ ਇਮਾਮ ਨੇ ਤਕਵਾ ਵੈਲਫੇਅਰ ਸੋਸਾਇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਿਹਤਮੰਦ ਜੀਵਨਸ਼ੈਲੀ ਨਾਲ਼ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਇਸਲਾਮ ਵਿਚ ਸਰੀਰਕ ਤੰਦਰੁਸਤੀ, ਸਿਹਤ ਅਤੇ ਖੇਡਾਂ ਨੂੰ ਵੀ ਮਹੱਤਵ ਦਿੱਤਾ ਗਿਆ ਹੈ। ਪੈਗੰਬਰ-ਏ-ਇਸਲਾਮ ਹਜ਼ਰਤ ਮੁਹੰਮਦ ਸਾਹਿਬ ਦੇ ਦੌਰ ਨਾਲ ਸਬੰਧਿਤ ਹਵਾਲੇ ਦਿੰਦਿਆਂ ਉਨ੍ਹਾਂ ਤੀਰਅੰਦਾਜ਼ੀ, ਘੋੜਸਵਾਰੀ ਅਤੇ ਤੈਰਾਕੀ ਵਰਗੀਆਂ ਸਰੀਰਕ ਗਤੀਵਿਧੀਆਂ ਦੀ ਮਹੱਤਤਾ ਬਾਰੇ ਵੀ ਰੌਸ਼ਨੀ ਪਾਈ। ਸ਼ਾਹੀ ਇਮਾਮ ਨੇ ਜ਼ਕਾਤ ਦਾ ਨਿਜ਼ਾਮ ਮਸਜਿਦਾਂ ਰਾਹੀਂ ਮਜ਼ਬੂਤ ਕਰਨ ਦੀ ਲੋੜ ਬਾਰੇ ਸੰਬੋਧਨ ਕਰਦਿਆਂ ਜ਼ਕਾਤ ਦੀ ਮਹੱਤਤਾ ’ਤੇ ਵੀ ਵਿਸ਼ੇਸ਼ ਤੌਰ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਜ਼ਕਾਤ ਇਸਲਾਮ ਦੇ ਅਹਿਮ ਫਰਾਇਜ਼ ‘ਚੋਂ ਇਕ ਹੈ ਅਤੇ ਇਸ ਦਾ ਨਿਜ਼ਾਮ ਮਸਜਿਦਾਂ ਰਾਹੀਂ ਮਜ਼ਬੂਤ ਢੰਗ ਨਾਲ ਚਲਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਮੌਲਾਨਾ ਮੁਹੰਮਦ ਕਯੂਮ ਸਾਹਿਬ ਨੇ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਐਡਵੋਕੇਟ ਮੁਹੰਮਦ ਕਾਸਿਮ, ਪ੍ਰਧਾਨ ਤਕਵਾ ਵੈਲਫੇਅਰ ਸੋਸਾਇਟੀ ਨੇ ਆਏ ਹੋਏ ਮਹਿਮਾਨਾਂ ਅਤੇ ਹਾਜ਼ਰੀਨ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਸੁਹੈਲ ਇਕਬਾਲ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੇ ਅਦਾਰਿਆਂ ਨਾਲ ਸੰਬੰਧਿਤ ਪੈਨਸ਼ਨਰ 25 ਨਵੰਬਰ ਨੂੰ ਦਿੱਲੀ ਵਿਖੇ ਦੇਣਗੇ ਦੇਸ਼ ਪੱਧਰੀ ਧਰਨਾ- ਏ.ਪੀ.ਸਿੰਘ 19 ਅਕਤੂ... ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਸੰਘਰਸ਼ ਦਾ ਬਿਗਲ ਵਜਾਉਂਦਿਆਂ ਡੀ.ਸੀ. ਦਫਤਰ ਬਾਹਰ ਪੱਕਾ ਮੋਰਚਾ ਸ਼ੁਰੂ
Ad Position 24