ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਸੁਖਬੀਰ ਸਿੰਘ ਬਾਦਲ
ਸ਼ੇਰਪੁਰ, 21 ਸਤੰਬਰ (ਮੇਘ ਰਾਜ ਜੋਸ਼ੀ)- ਸਰਬੱਤ ਦਾ ਭਲਾ ਕਲੱਬ, ਸਮੂਹ ਪਿੰਡ ਵਾਸੀਆਂ ਅਤੇ ਐਨ. ਆਰ.
ਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀਦਾਰਗੜ੍ਹ ਦੇ ਟੂਰਨਾਮੈਂਟ ਦਾ ਪੋਸਟਰ ਰਿਲੀਜ਼ ਕਰਨ ਸਮੇਂ ਕਲੱਬ ਮੈਂਬਰਾਂ ਦੇ ਨਾਲ। ਤਸਵੀਰ : ਮੇਘ ਰਾਜ ਜੋਸ਼ੀ
22-09-2026
ਸ਼ੇਰਪੁਰ, 21 ਸਤੰਬਰ (ਮੇਘ ਰਾਜ ਜੋਸ਼ੀ)- ਸਰਬੱਤ ਦਾ ਭਲਾ ਕਲੱਬ, ਸਮੂਹ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਤੀਸਰਾ ਸ਼ਾਨਦਾਰ ਕਬੱਡੀ ਕੱਪ 29 ਸਤੰਬਰ ਨੂੰ ਪਿੰਡ ਦੀਦਾਰਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸੰਬੰਧੀ ਕਰਵਾਏ ਜਾ ਰਹੇ ਖੇਡ ਮੇਲੇ ਦਾ ਪੋਸਟਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਲਈ ਖੇਡਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਮੈਦਾਨਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ। ਕਲੱਬ ਪ੍ਰਬੰਧਕਾਂ ਨੇ ਦੱਸਿਆ ਕਿ ਕਬੱਡੀ ਕੱਪ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਜ਼ੋਰਾਂ ’ ਤੇ ਚੱਲ ਰਹੀਆਂ ਹਨ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਜਥੇਦਾਰ ਨਾਥ ਸਿੰਘ ਹਮੀਦੀ, ਪੀ.ਏ.ਸੀ. ਮੈਂਬਰ ਜਥੇਦਾਰ ਜਗਦੇਵ ਸਿੰਘ ਬਧੇਸ਼ਾ, ਕਲੱਬ ਪ੍ਰਧਾਨ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਮਹਿਕਮ ਸਿੰਘ, ਪਵਨ ਸਿੰਘ, ਅਰਸ਼ਦੀਪ ਸਿੰਘ, ਖ਼ਜ਼ਾਨਚੀ ਅਵਤਾਰ ਸਿੰਘ, ਮੀਤ ਪ੍ਰਧਾਨ ਲਾਲ ਚੰਦ, ਸੋਹਣ ਸਿੰਘ, ਗੁਰਧਿਆਨ ਸਿੰਘ, ਹਰਜਿੰਦਰ ਸਿੰਘ, ਸਨੀ, ਪਰਵੀਨ ਕਾਕਾ, ਪ੍ਰਵੀਨ ਚੰਦ ਆਦਿ ਸਮੇਤ ਕਲੱਬ ਦੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।