21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਖਨੌਰੀ ਦਿਹਾਤੀ ’ਚ ਢੀਂਡਸਾ ਦੀਆਂ ਨੁੱਕੜ ਮੀਟਿੰਗਾਂ ਨੇ ਫੜਿਆ ਸਿਆਸੀ ਰੰਗ

ਖਨੌਰੀ, 21 ਸਤੰਬਰ (ਬਲਵਿੰਦਰ ਸਿੰਘ ਥਿੰਦ) - ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵਲੋਂ ਹਲਕਾ ਲਹਿਰਾਗਾਗਾ ਦੇ ਸਰਕਲ ਖਨੌਰੀ ਦਿਹਾਤੀ ਅਧੀਨ ਆਉਂਦੇ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਪਾਰਟੀ ਸਰਗਰਮੀਆਂ ਤਹਿਤ ਪਿੰਡ ਬਾਹਮਣੀਵਾਲਾ, ਭੂਲਣ ਅਤੇ ਅਨਦਾਨਾ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ । ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਵਰਕਰਾਂ ਨੂੰ ਪਿੰਡ ਪੱਧਰ ’ਤੇ ਹੋਰ ਸਰਗਰਮ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਮਜ਼ਬੂਤੀ ਲਈ ਬੂਥ ਪੱਧਰ ਦਾ ਸੰਗਠਨ ਅਹਿਮ ਭੂਮਿਕਾ ਨਿਭਾਉਂਦਾ ਹੈ।

Ad Position 21
No active advertisement
ਅਜੀਤ ਡੈਸਕ 22-09-2026
ਖਨੌਰੀ, 21 ਸਤੰਬਰ (ਬਲਵਿੰਦਰ ਸਿੰਘ ਥਿੰਦ) - ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵਲੋਂ ਹਲਕਾ ਲਹਿਰਾਗਾਗਾ ਦੇ ਸਰਕਲ ਖਨੌਰੀ ਦਿਹਾਤੀ ਅਧੀਨ ਆਉਂਦੇ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਪਾਰਟੀ ਸਰਗਰਮੀਆਂ ਤਹਿਤ ਪਿੰਡ ਬਾਹਮਣੀਵਾਲਾ, ਭੂਲਣ ਅਤੇ ਅਨਦਾਨਾ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ । ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਵਰਕਰਾਂ ਨੂੰ ਪਿੰਡ ਪੱਧਰ ’ਤੇ ਹੋਰ ਸਰਗਰਮ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਮਜ਼ਬੂਤੀ ਲਈ ਬੂਥ ਪੱਧਰ ਦਾ ਸੰਗਠਨ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਹਰ ਪਿੰਡ, ਹਰ ਘਰ ਅਤੇ ਹਰ ਬੂਥ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸ. ਢੀਂਡਸਾ ਨੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਪੰਜਾਬ ਸਿਰ ਵਧ ਰਹੇ ਕਰਜ਼ੇ ਅਤੇ ਸੂਬੇ ’ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ । ਪਿੰਡਾਂ ’ਚ ਹੋਈਆਂ ਇਨ੍ਹਾਂ ਨੁੱਕੜ ਮੀਟਿੰਗਾਂ ਦੌਰਾਨ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ’ਤੇ ਹੋਰ ਸਰਗਰਮ ਕਰਨ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪਾਲ ਸਿੰਘ ਗੇਹਲਾਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਨੌਰੀ, ਕੁਲਦੀਪ ਸਿੰਘ ਬਾਹਮਣੀਵਾਲਾ, ਗੁਰਸੇਵਕ ਸਿੰਘ ਮਨਿਆਣਾ, ਮਹੀਪਾਲ ਸਿੰਘ ਭੂਲਣ, ਬਲਵਿੰਦਰ ਸਿੰਘ ਬਾਹਮਣੀਵਾਲਾ, ਜਗਸੀਰ ਸਿੰਘ, ਚੌਧਰੀ ਨਫ਼ੇ ਸਿੰਘ, ਰਾਮਨਿਵਾਸ ਅਨਦਾਨਾ, ਇੰਦਰ ਅਨਦਾਨਾ, ਓਮ ਪ੍ਰਕਾਸ਼ ਸ਼ਰਮਾ, ਰਾਜਵੀਰ ਸਿੰਘ, ਮੇਸੀ ਸ਼ਰਮਾ ਬਨਾਰਸੀ, ਰਾਜਪਾਲ, ਮਹਾਂਵੀਰ, ਸੰਦੀਪ ਬੰਗਾ, ਰਣਵੀਰ ਨੰਬਰਦਾਰ, ਗਿਆਨੀ ਭੂਲਣ, ਜਸਪਾਲ ਨੰਬਰਦਾਰ ਅਤੇ ਲੀਲੂ ਰਾਮ ਸਮੇਤ ਵੱਡੀ ਗਿਣਤੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਲਾਈ ਐਸ਼ ਕੰਕਰੀਟ ਬਾਰੇ ਵਿਚਾਰ ਗੋਸ਼ਟੀ ਕਰਵਾਈ ਅਗਲੀ ਖ਼ਬਰ ਰੋਮੀ ਗੋਇਲ ਵਲੋਂ ਭਾਜਪਾ ਮੰਡਲ ਸੰਗਰੂਰ ਦੀ ਨਵੀਂ ਟੀਮ ਦਾ ਕੀਤਾ ਐਲਾਨ
Ad Position 24