‘ਨਸ਼ਾ ਮੁਕਤ ਪੰਜਾਬ ਯਾਤਰਾ’ ਹਰੇਕ ਨਸ਼ਾ ਪੀੜਤ ਪਰਿਵਾਰਾਂ ਤੱਕ ਪਹੁੰਚ ਕਰੇਗੀ- ਲਹਿਲ
ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ) - ਭਾਜਪਾ ਯੁਵਾ ਮੋਰਚਾ ਸੇਵਾ ਸੰਕਲਪ ਅਭਿਆਨ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਅਤੇ ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਇੰਚਾਰਜ ਕਰਮ ਲਹਿਲ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਅੰਦਰ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਨਸ਼ਾ ਪੀੜਤ ਪਰਿਵਾਰਾਂ ਤੱਕ ਪਹੁੰਚ ਕਰੇਗੀ ਅਤੇ ਪੰਜਾਬ ਨੂੰ ਨਸ਼ੇ, ਲੁੱਟਾਂ ਖੋਹਾਂ ਦੇ ਡਰ ਅਤੇ ਫ਼ਿਰੌਤੀ (ਰੰਗਦਾਰੀ) ਤੋਂ ਮੁਕਤ ਬਣਾਉਣ ਦਾ ਸੰਕਲਪ ਲਵੇਗੀ। ਉਨ੍ਹਾਂ ਦੱਸਿਆ ਕਿ ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ‘ਚ ਸ਼ਾਮਿਲ ਹੋਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਗ੍ਰਹਿ ਮੰਤਰੀ ਭਾਰਤ ਸਰਕਾਰ ਅਗਲੇ ਦਿਨਾਂ ਵਿਚ ਪੰਜਾਬ ਪਹੁੰਚ ਰਹੇ ਹਨ।
ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ) - ਭਾਜਪਾ ਯੁਵਾ ਮੋਰਚਾ ਸੇਵਾ ਸੰਕਲਪ ਅਭਿਆਨ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਅਤੇ ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਇੰਚਾਰਜ ਕਰਮ ਲਹਿਲ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਅੰਦਰ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਨਸ਼ਾ ਪੀੜਤ ਪਰਿਵਾਰਾਂ ਤੱਕ ਪਹੁੰਚ ਕਰੇਗੀ ਅਤੇ ਪੰਜਾਬ ਨੂੰ ਨਸ਼ੇ, ਲੁੱਟਾਂ ਖੋਹਾਂ ਦੇ ਡਰ ਅਤੇ ਫ਼ਿਰੌਤੀ (ਰੰਗਦਾਰੀ) ਤੋਂ ਮੁਕਤ ਬਣਾਉਣ ਦਾ ਸੰਕਲਪ ਲਵੇਗੀ। ਉਨ੍ਹਾਂ ਦੱਸਿਆ ਕਿ ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ‘ਚ ਸ਼ਾਮਿਲ ਹੋਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਗ੍ਰਹਿ ਮੰਤਰੀ ਭਾਰਤ ਸਰਕਾਰ ਅਗਲੇ ਦਿਨਾਂ ਵਿਚ ਪੰਜਾਬ ਪਹੁੰਚ ਰਹੇ ਹਨ। ਉਨ੍ਹਾਂ ਦਾ ਪੰਜਾਬ ਦੀ ਧਰਤੀ ‘ਤੇ ਆਉਣ ‘ਤੇ ਭਰਵਾ ਸਵਾਗਤ ਕੀਤਾ ਜਾਵੇਗਾ। ਲਹਿਲ ਨੇ ਦੱਸਿਆ ਕਿ ਸੰਗਰੂਰ ਵਿਖੇ 24 ਤੇ 25 ਸਤੰਬਰ ਨੂੰ ‘ਨਸ਼ਾ ਮੁਕਤ ਪੰਜਾਬ ਯਾਤਰਾ ਆ ਰਹੀ ਹੈ ਜਿਸ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ ।