23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੁਫਤ ਮੈਡੀਕਲ ਕੈਂਪ ਅੱਜ

ਚੀਮਾ ਮੰਡੀ, 22 ਸਤੰਬਰ (ਗੁਰਜੀਤ ਸਿੰਘ ਚਹਿਲ) - ਸਵ. ਬਿੱਕਰ ਚੰਦ ਰਿਸ਼ੀ ਦੀ ਨਿੱਘੀ ਯਾਦ ਨੂੰ ਸਮਰਪਿਤ ਮੁਫਤ ਮੈਡੀਕਲ ਜਾਚ ਅਤੇ ਅਸੈਸਮੈਂਟ ਕੈਪ ਅੱਜ ਪਿੰਡ ਸਤੌਜ ਵਿਖੇ ਲਗਾਇਆ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 23-09-2026
ਚੀਮਾ ਮੰਡੀ, 22 ਸਤੰਬਰ (ਗੁਰਜੀਤ ਸਿੰਘ ਚਹਿਲ) - ਸਵ. ਬਿੱਕਰ ਚੰਦ ਰਿਸ਼ੀ ਦੀ ਨਿੱਘੀ ਯਾਦ ਨੂੰ ਸਮਰਪਿਤ ਮੁਫਤ ਮੈਡੀਕਲ ਜਾਚ ਅਤੇ ਅਸੈਸਮੈਂਟ ਕੈਪ ਅੱਜ ਪਿੰਡ ਸਤੌਜ ਵਿਖੇ ਲਗਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ ਸਤੌਜ ਨੇ ਦੱਸਿਆ ਕਿ ਇਹ ਕੈਂਪ ਰਾਹਤ ਫਾਉਡੇਸ਼ਨ ਪੰਜਾਬ ਅਤੇ ਸ਼ਹੀਦ ਉਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਦੇ ਵਿਸ਼ੇਸ਼ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਪਿੰਡ ਸਤੌਜ ਵਿਖੇ ਲਗਵਾਇਆ ਜਾ ਰਿਹਾ ਹੈ, ਜਿਸ ਦੌਰਾਨ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਲੋਂ ਪੁੱਜ ਰਹੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜਾਂ ਦੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਕੇ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਮਾਜ ਸੇਵੀ ਕਾਰਜਾਂ ਚ ਮੋਹਰੀ ਭੂਮਿਕਾ ਅਦਾ ਕਰ ਰਹੇ ਮਾਸਟਰ ਸੁਖਦਰਸ਼ਨ ਸਿੰਘ ਸਤੌਜ, ਸੇਵਾਮੁਕਤ ਪ੍ਰਿੰਸੀਪਲ ਸੁਖਦੇਵ ਸਿੰਘ ਭੁੱਲਰ, ਨੰਬਰਦਾਰ ਜਸਵਿੰਦਰ ਸਿੰਘ ਸਾਬਕਾ ਸਰਪੰਚ ਸਤੌਜ, ਭੀਮ ਸਿੰਘ ਸਾਬਕਾ ਸਰਪੰਚ ਸਤੌਜ ਅਤੇ ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ’ਚ ਰਾਜਨ ਸਿੰਗਲਾ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਬਗੈਰ ਨੰਬਰ ਪਲੇਟ ਤੋਂ ਨਹੀਂ ਮਿਲ਼ੇਗਾ ਪੈਟਰੋਲ
Ad Position 24