ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ’ਚ ਰਾਜਨ ਸਿੰਗਲਾ ਨੇ ਭਰੀ ਹਾਜ਼ਰੀ
ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਰੁਪਿੰਦਰ ਸਿੰਘ ਸੱਗੂ) - ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਦੀ ਅਨਾਜ ਮੰਡੀ ਵਿਖੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦੇ ਚੱਲ ਰਹੇ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਨ ਸਿੰਗਲਾ ਨੇ ਹਾਜ਼ਰੀ ਭਰੀ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸਮੂਹ ਸੰਗਤਾਂ ਵਲੋਂ ਗੁਰਬਾਣੀ ਅਤੇ ਵਿਚਾਰਾਂ ਨੂੰ ਇਕਾਗਰਤਾ ਨਾਲ ਸਰਵਣ ਕੀਤਾ।
ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਰੁਪਿੰਦਰ ਸਿੰਘ ਸੱਗੂ) - ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਦੀ ਅਨਾਜ ਮੰਡੀ ਵਿਖੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦੇ ਚੱਲ ਰਹੇ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਨ ਸਿੰਗਲਾ ਨੇ ਹਾਜ਼ਰੀ ਭਰੀ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸਮੂਹ ਸੰਗਤਾਂ ਵਲੋਂ ਗੁਰਬਾਣੀ ਅਤੇ ਵਿਚਾਰਾਂ ਨੂੰ ਇਕਾਗਰਤਾ ਨਾਲ ਸਰਵਣ ਕੀਤਾ। ਇਸ ਸਬੰਧੀ ਰਾਜਨ ਸਿੰਗਲਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਚੇਤਨਾ ਭਰਪੂਰ ਸਮਾਗਮ ਸਾਨੂੰ ਗੁਰਬਾਣੀ ਦੇ ਮਾਰਗ ’ਤੇ ਚੱਲਣ, ਆਪਣੇ ਜੀਵਨ ਵਿੱਚ ਚੰਗੇ ਵਿਚਾਰ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਸਮਾਗਮ ਦੇ ਪ੍ਰਬੰਧਕਾਂ ਅਤੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਰਾਜਨ ਸਿੰਗਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਦਵਿੰਦਰ ਪਾਲ ਸਿੰਘ ਰਿੰਪੀ ਅਤੇ ਘਣਸਿਆਮ ਕਾਂਸਲ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।