ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸ਼ੇਰਪੁਰ ਵਿਖੇ ਅੱਜ
ਸ਼ੇਰਪੁਰ, 23 ਸਤੰਬਰ (ਦਰਸ਼ਨ ਸਿੰਘ ਖੇੜੀ) - ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ 24 ਸਤੰਬਰ ਨੂੰ ਸ਼ਾਮ 3 ਵਜੇ ਸ਼ੇਰਪੁਰ ਵਿਖੇ ਪਹੁੰਚ ਰਹੀ ਹੈ। ਯਾਤਰਾ ਦੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਅੱਜ ਅਗਰਵਾਲ ਧਰਮਸ਼ਾਲਾ, ਸ਼ੇਰਪੁਰ ਵਿਖੇ ਭਾਜਪਾ ਆਗੂਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਸ਼ੇਰਪੁਰ, 23 ਸਤੰਬਰ (ਦਰਸ਼ਨ ਸਿੰਘ ਖੇੜੀ) - ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ 24 ਸਤੰਬਰ ਨੂੰ ਸ਼ਾਮ 3 ਵਜੇ ਸ਼ੇਰਪੁਰ ਵਿਖੇ ਪਹੁੰਚ ਰਹੀ ਹੈ। ਯਾਤਰਾ ਦੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਅੱਜ ਅਗਰਵਾਲ ਧਰਮਸ਼ਾਲਾ, ਸ਼ੇਰਪੁਰ ਵਿਖੇ ਭਾਜਪਾ ਆਗੂਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਬਰਨਾਲਾ ਇੰਚਾਰਜ ਨਿਪੁਨ ਸ਼ਰਮਾ, ਨਰਿੰਦਰ ਗਰਗ ਨੀਟਾ ਅਤੇ ਵਿੱਕੀ ਪਰੋਚਾ ਸੀਨੀਅਰ ਭਾਜਪਾ ਆਗੂ ਅਤੇ ਇੰਚਾਰਜ ਨਸ਼ਾ ਮੁਕਤ ਪੰਜਾਬ ਯਾਤਰਾ ਹਲਕਾ ਮਹਿਲ ਕਲਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਯਾਤਰਾ ਸੰਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਯਾਤਰਾ ਦੇ ਸਵਾਗਤ, ਭਾਜਪਾ ਆਗੂਆਂ ਅਤੇ ਵਰਕਰਾਂ ਦੇ ਇਕੱਠ, ਬੈਠਕ ਵਿਵਸਥਾ,ਆਵਾਜਾਈ, ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਆਗੂਆਂ ਨੇ ਸੰਬੰਧਿਤ ਵਰਕਰਾਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਯਾਤਰਾ ਨੂੰ ਸੁਚੱਜੇ ਢੰਗ ਨਾਲ਼ ਨੇਪਰੇ ਚਾੜ੍ਹਨ ਲਈ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ।