ਸੁਨਿਆਰਾ ਤੇ ਜਿਊਲਰ ਐਸੋਸੀਏਸ਼ਨ ਵਲੋਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦਾ ਸਵਾਗਤ
ਦੁਕਾਨਾਂ ਬੰਦ ਕਰਨ ਵੇਲੇ ਸੁਰੱਖਿਆ ਲਈ ਪੀ.ਸੀ.ਆਰ. ਦੀ ਗਸ਼ਤ ਵਧਾਉਣ ਦੀ ਮੰਗ
ਮਲੇਰਕੋਟਲਾ, 23 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐਸ. ਐਸ.
ਮਲੇਰਕੋਟਲਾ, 23 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐਸ.ਐਸ.ਪੀ. ਜਨਾਬ ਹਰਕਮਲਪ੍ਰੀਤ ਸਿੰਘ ਖੱਖ ਦਾ ਸੁਨਿਆਰਾ ਅਤੇ ਜਿਊਲਰਜ਼ ਐਸੋਸੀਏਸ਼ਨ ਮਲੇਰਕੋਟਲਾ ਦੇ ਵਫ਼ਦ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਐਸ.ਐਸ.ਪੀ. ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਸੁਨਿਆਰਿਆਂ ਤੇ ਜਿਊਲਰਾਂ ਨੂੰ ਦਰਪੇਸ਼ ਸੁਰੱਖਿਆ ਸਬੰਧੀ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਐਸੋਸੀਏਸ਼ਨ ਦੇ ਪ੍ਰਧਾਨ ਯਾਦਵਿੰਦਰ ਬੱਗਾ ਨੇ ਐਸ.ਐਸ.ਪੀ. ਨੂੰ ਅਪੀਲ ਕੀਤੀ ਕਿ ਰਾਤ ਸਮੇਂ ਦੁਕਾਨਾਂ ਬੰਦ ਕਰਨ ਵੇਲੇ ਸੁਨਿਆਰਿਆਂ ਕੋਲ ਕੀਮਤੀ ਸਮਾਨ ਹੁੰਦਾ ਹੈ, ਇਸ ਲਈ ਉਸ ਸਮੇਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਅਤੇ ਰਾਤ ਸਮੇਂ ਪੀ.ਸੀ.ਆਰ. ਦੀ ਗਸ਼ਤ ਵਧਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਵਫ਼ਦ ਨੇ ਐਸੋਸੀਏਸ਼ਨ ਨਾਲ ਸਬੰਧਿਤ ਹੋਰ ਮੁਸ਼ਕਲਾਂ ਤੋਂ ਵੀ ਜਾਣੂ ਕਰਵਾਇਆ। ਆਗੂਆਂ ਨੇ ਕਿਹਾ ਕਿ ਜਿਊਲਰੀ ਦੇ ਕਾਰੋਬਾਰ ਨਾਲ ਜੁੜੇ ਹੋਣ ਕਰਕੇ ਉਨ੍ਹਾਂ ਨੂੰ ਸੁਰੱਖਿਆ ਨੂੰ ਲੈ ਕੇ ਖ਼ਾਸ ਚਿੰਤਾ ਰਹਿੰਦੀ ਹੈ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਵੇਂ ਐਸ.ਐਸ.ਪੀ. ਨੂੰ ਜ਼ਿਲ੍ਹੇ ਵਿਚ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਵਿਚ ਵਪਾਰੀਆਂ ਤੇ ਆਮ ਲੋਕਾਂ ਦੀ ਸੁਰੱਖਿਆ ਲਈ ਹੋਰ ਅਸਰਦਾਰ ਕਦਮ ਚੁੱਕੇ ਜਾਣਗੇ। ਵਫ਼ਦ ਨੇ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ, ਪ੍ਰੈੱਸ ਸਕੱਤਰ ਮਨੀਸ਼ ਵਰਮਾ, ਲਲਿਤ ਗੋਇਲ, ਨਵੀਨ ਗੋਇਲ, ਸਾਜਨ ਅੰਸਾਰੀ ਅਤੇ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।