ਬਾਬਾ ਬੁੱਢਾ ਜੀ ਗ੍ਰੰਥੀ ਸਭਾ ਧੂਰੀ ਦੀ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਅਹਿਮ ਮੀਟਿੰਗ
ਧੂਰੀ, 23 ਸਤੰਬਰ (ਲਖਵੀਰ ਸਿੰਘ ਧਾਂਦਰਾ) - ਬਾਬਾ ਬੁੱਢਾ ਜੀ ਗ੍ਰੰਥੀ ਸਭਾ ਧੂਰੀ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਗ੍ਰੰਥੀ ਸਿੰਘਾਂ ਨਾਲ਼ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।
ਧੂਰੀ, 23 ਸਤੰਬਰ (ਲਖਵੀਰ ਸਿੰਘ ਧਾਂਦਰਾ) - ਬਾਬਾ ਬੁੱਢਾ ਜੀ ਗ੍ਰੰਥੀ ਸਭਾ ਧੂਰੀ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਗ੍ਰੰਥੀ ਸਿੰਘਾਂ ਨਾਲ਼ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਮੀਟਿੰਗ ਦੌਰਾਨ ਧੂਰੀ ਹਲਕੇ ਦੇ ਗ੍ਰੰਥੀ ਸਿੰਘਾਂ ਵਲੋਂ ਮੁੱਖ ਤੌਰ ’ਤੇ ਆਪਣੀ ਤਨਖਾਹ ਵਿੱਚ ਵਾਧਾ ਕਰਨ ਦੀ ਮੰਗ ਰੱਖੀ ਗਈ। ਗ੍ਰੰਥੀ ਸਿੰਘਾਂ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉੱਥੋਂ ਦੇ ਗ੍ਰੰਥੀ ਸਿੰਘਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨੂੰ ਦੇਖਦਿਆਂ ਧੂਰੀ ਹਲਕੇ ਦੇ ਗ੍ਰੰਥੀ ਸਿੰਘਾਂ ਦੀਆਂ ਤਨਖਾਹਾਂ ਵਿੱਚ ਵੀ ਵਾਜਬ ਵਾਧਾ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਸਾਹਿਬਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਗਈ ਕਿ ਧੂਰੀ ਹਲਕੇ ਦੇ ਗ੍ਰੰਥੀ ਸਿੰਘਾਂ ਦੀ ਮੰਗ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ। ਮੀਟਿੰਗ ਦੌਰਾਨ ਗ੍ਰੰਥੀ ਸਿੰਘਾਂ ਨੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੂੰ ਵਿਸ਼ਵਾਸ ਦਿਵਾਇਆ ਕਿ ਧੂਰੀ ਹਲਕੇ ਦੇ ਸਮੂਹ ਗ੍ਰੰਥੀ ਸਿੰਘ ਉਨ੍ਹਾਂ ਦੇ ਨਾਲ਼ ਖੜ੍ਹੇ ਹਨ ਅਤੇ ਧਾਰਮਿਕ ਤੇ ਸਮਾਜਿਕ ਸੇਵਾ ਨਾਲ਼ ਸੰਬੰਧਤ ਜਿਹੜੀ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਧੂਰੀ ਦੇ ਪ੍ਰਧਾਨ ਭਾਈ ਜਸਵੀਰ ਸਿੰਘ ਬਰੜਵਾਲ , ਅਮਰੀਕ ਸਿੰਘ ਬੜਵਾਲ ਪ੍ਰਧਾਨ ਐਸ.ਵਿੰਗ, ਸੇਵਾਦਾਰ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਧੂਰੀ, ਭਾਈ ਅਮਨਦੀਪ ਸਿੰਘ, ਭਾਈ ਕਮਿੱਕਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਦੀਦਾਰ ਸਿੰਘ, ਭਾਈ ਮਨਰਾਜ ਸਿੰਘ, ਭਾਈ ਅਨਮੋਲ ਸਿੰਘ, ਭਾਈ ਮਿਲਖਾ ਸਿੰਘ, ਭਾਈ ਸੰਦੀਪ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਅਜਮੇਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਅਮਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਜਸਦੇਵ ਸਿੰਘ ਆਦਿ ਹਾਜ਼ਰ ਸਨ।