ਐਸ.ਯੂ.ਐਸ. ਕਾਲਜ ਮਹਿਲਾਂ ਦੀ ਟੀਮ ਨੇ ਜਿੱਤਿਆ ਸੋਨ ਤਗਮਾ
ਰਿਹਾਅ ਹੋਣ ਉਪਰੰਤ ਮੁੜ ਮੁੱਖ ਮੰਤਰੀ ਦੀ ਕੋਠੀ ਘੇਰਨ ਪਹੁੰਚੇ ਮੋਹਨਜੀਤ ਸੰਘਰਸ਼ ਕਮੇਟੀ ਦੇ ਆਗੂ
ਸੰਗਰੂਰ, 23 ਸਤੰਬਰ (ਦਮਨਜੀਤ ਸਿੰਘ) – ਜ਼ਿਲ੍ਹਾ ਸੰਗਰੂਰ ਦੇ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬਨਜਾਰਾ ਮਾਮਲਿਆਂ ’ਚ ਬਣੀ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪੱਕਾ ਧਰਨਾ ਦੇਣ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਭਾਵੇਂ ਪੁਲਿਸ ਵਲੋਂ ਬੀਤੀ ਕੱਲ੍ਹ ਸੰਘਰਸ਼ ਕਮੇਟੀ ਦੇ ਮੈਂਬਰਾਂ ਸਣੇ ਕਈ ਪ੍ਰਦਰਸ਼ਨ ਕਾਰੀਆਂ ਨੂੰ ਹਿਰਾਸਤ ’ਚ ਲੈ ਕੇ ਪੱਕਾ ਧਰਨਾ ਲਗਾਉਣ ਤੋਂ ਰੋਕ ਦਿੱਤਾ ਸੀ ਪਰ ਅੱਜ ਮੁੜ ਸੰਘਰਸ਼ ਕਮੇਟੀ ਦੇ ਆਗੂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਗਾਉਣ ਲਈ ਪਹੁੰਚ ਗਏ, ਜਿਨ੍ਹਾਂ ਨੂੰ ਪੁਲਿਸ ਵਲੋਂ ਕੋਠੀ ਤੋਂ ਕੁਝ ਦੂਰੀ ’ਤੇ ਸਥਿਤ ਜੇਜੀ ਮੈਰਿਜ ਪੈਲਿਸ ਨੇੜੇ ਬੈਰੀਕੇੇਡਿੰਗ ਕਰ ਕੇ ਅੱਗੇ ਵਧਣ ਤੋਂ ਰੋਕ ਦਿੱਤਾ, ਜਿਸ ਦੇ ਚਲਦਿਆਂ ਪ੍ਰਦਰਸ਼ਨਕਾਰੀਆਂ ਨੇ ਸੜਕ ਉੱਤੇ ਹੀ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸੰਘਰਸ਼ ਕਮੇਟੀ ਦੇ ਸਰਗਰਮ ਮੈਂਬਰ ਸਤਨਾਮ ਸਿੰਘ ਰੱਤੋਕੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਘਰਸ਼ ਕਮੇਟੀ ਵਲੋਂ ਐਲਾਨ ਕੀਤਾ ਗਿਆ ਸੀ ਕਿ 21 ਸਤੰਬਰ ਨੂੰ ਸੰਘਰਸ਼ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਕਰਨ ਉਪਰੰਤ 22 ਸਤੰਬਰ ਤੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪੱਕੇ ਮੋਰਚੇ ਦੀ ਸ਼ੁਰੂਆਤ ਕਰਾਂਗੇ, ਜਿਸ ਲਈ ਕਿਸੇ ਵੱਡੇ ਇਕੱਠ ਦੀ ਕਾਲ ਨਹੀਂ ਦਿੱਤੀ ਗਈ ਸੀ, ਸਗੋਂ ਇਹ ਫ਼ੈਸਲਾ ਹੋਇਆ ਹੈ ਕਿ ਪੰਜਾਬ ਦੀਆਂ ਜਿੰਨੀਆਂ ਵੀ ਸੰਘਰਸ਼ੀ ਜਥੇਬੰਦੀਆਂ ਹਨ, ਸਭ ਨੂੰ ਨਾਲ਼ ਲੈ ਕੇ ਲੜੀਵਾਰ ਮੋਰਚਾ ਸ਼ੁਰੂ ਕੀਤਾ ਜਾਵੇਗਾ ਜਿਸ ਤਹਿਤ ਰੋਜ਼ਾਨਾ ਵੱਖੋ-ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਕਿ ਸੰਬੰਧਿਤ ਜਥੇਬੰਦੀ ਧਰਨੇ ਪ੍ਰਦਰਸ਼ਨ ਦੌਰਾਨ ਪੰਜਾਬ ਅੰਦਰ ਵਧ ਰਹੇ ਨਸ਼ੇ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਦੇ ਨਾਲ਼-ਨਾਲ਼ ਮੋਹਨਜੀਤ ਸਿੰਘ ਸ਼ੇਰੋਂ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਨਗੀਆਂ।
ਸੰਗਰੂਰ, 23 ਸਤੰਬਰ (ਦਮਨਜੀਤ ਸਿੰਘ) – ਜ਼ਿਲ੍ਹਾ ਸੰਗਰੂਰ ਦੇ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬਨਜਾਰਾ ਮਾਮਲਿਆਂ ’ਚ ਬਣੀ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪੱਕਾ ਧਰਨਾ ਦੇਣ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਭਾਵੇਂ ਪੁਲਿਸ ਵਲੋਂ ਬੀਤੀ ਕੱਲ੍ਹ ਸੰਘਰਸ਼ ਕਮੇਟੀ ਦੇ ਮੈਂਬਰਾਂ ਸਣੇ ਕਈ ਪ੍ਰਦਰਸ਼ਨ ਕਾਰੀਆਂ ਨੂੰ ਹਿਰਾਸਤ ’ਚ ਲੈ ਕੇ ਪੱਕਾ ਧਰਨਾ ਲਗਾਉਣ ਤੋਂ ਰੋਕ ਦਿੱਤਾ ਸੀ ਪਰ ਅੱਜ ਮੁੜ ਸੰਘਰਸ਼ ਕਮੇਟੀ ਦੇ ਆਗੂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਗਾਉਣ ਲਈ ਪਹੁੰਚ ਗਏ, ਜਿਨ੍ਹਾਂ ਨੂੰ ਪੁਲਿਸ ਵਲੋਂ ਕੋਠੀ ਤੋਂ ਕੁਝ ਦੂਰੀ ’ਤੇ ਸਥਿਤ ਜੇਜੀ ਮੈਰਿਜ ਪੈਲਿਸ ਨੇੜੇ ਬੈਰੀਕੇੇਡਿੰਗ ਕਰ ਕੇ ਅੱਗੇ ਵਧਣ ਤੋਂ ਰੋਕ ਦਿੱਤਾ, ਜਿਸ ਦੇ ਚਲਦਿਆਂ ਪ੍ਰਦਰਸ਼ਨਕਾਰੀਆਂ ਨੇ ਸੜਕ ਉੱਤੇ ਹੀ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸੰਘਰਸ਼ ਕਮੇਟੀ ਦੇ ਸਰਗਰਮ ਮੈਂਬਰ ਸਤਨਾਮ ਸਿੰਘ ਰੱਤੋਕੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਘਰਸ਼ ਕਮੇਟੀ ਵਲੋਂ ਐਲਾਨ ਕੀਤਾ ਗਿਆ ਸੀ ਕਿ 21 ਸਤੰਬਰ ਨੂੰ ਸੰਘਰਸ਼ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਕਰਨ ਉਪਰੰਤ 22 ਸਤੰਬਰ ਤੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪੱਕੇ ਮੋਰਚੇ ਦੀ ਸ਼ੁਰੂਆਤ ਕਰਾਂਗੇ, ਜਿਸ ਲਈ ਕਿਸੇ ਵੱਡੇ ਇਕੱਠ ਦੀ ਕਾਲ ਨਹੀਂ ਦਿੱਤੀ ਗਈ ਸੀ, ਸਗੋਂ ਇਹ ਫ਼ੈਸਲਾ ਹੋਇਆ ਹੈ ਕਿ ਪੰਜਾਬ ਦੀਆਂ ਜਿੰਨੀਆਂ ਵੀ ਸੰਘਰਸ਼ੀ ਜਥੇਬੰਦੀਆਂ ਹਨ, ਸਭ ਨੂੰ ਨਾਲ਼ ਲੈ ਕੇ ਲੜੀਵਾਰ ਮੋਰਚਾ ਸ਼ੁਰੂ ਕੀਤਾ ਜਾਵੇਗਾ ਜਿਸ ਤਹਿਤ ਰੋਜ਼ਾਨਾ ਵੱਖੋ-ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਕਿ ਸੰਬੰਧਿਤ ਜਥੇਬੰਦੀ ਧਰਨੇ ਪ੍ਰਦਰਸ਼ਨ ਦੌਰਾਨ ਪੰਜਾਬ ਅੰਦਰ ਵਧ ਰਹੇ ਨਸ਼ੇ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਦੇ ਨਾਲ਼-ਨਾਲ਼ ਮੋਹਨਜੀਤ ਸਿੰਘ ਸ਼ੇਰੋਂ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਨਗੀਆਂ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਪ੍ਰਸ਼ਾਸਨ ਵਲੋਂ ਸਰਕਾਰ ਦੇ ਇਸ਼ਾਰੇ ’ਤੇ ਪ੍ਰਦਰਸ਼ਨਕਾਰੀਆਂ ਨੂੰ ਧਰਨਾ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤਾ ਗਿਆ ਅਤੇ ਪ੍ਰਦਰਸ਼ਨ ਕਰਨ ਲਈ ਸਰਕਾਰੀ ਮਨਜ਼ੂਰੀ ਲੈਣ ਲਈ ਵੀ ਕਿਹਾ ਗਿਆ ਅਤੇ ਜਦ ਸੰਘਰਸ਼ ਕਮੇਟੀ ਵਲੋਂ ਪ੍ਰਦਰਸ਼ਨ ਲਈ ਮਨਜ਼ੂਰੀ ਅਪਲਾਈ ਕੀਤੀ ਗਈ ਤਾਂ ਵੀ ਪ੍ਰਸ਼ਾਸਨ ਨੇ ਕੋਈ ਜਗ੍ਹਾ ਅਲਾਟ ਨਹੀਂ ਕੀਤੀ, ਜਿਸ ਦੇ ਚਲਦਿਆਂ ਸੰਘਰਸ਼ ਕਮੇਟੀ ਵੱਲੋਂ ਫ਼ੈਸਲਾ ਲਿਆ ਗਿਆ ਕਿ ਰੋਜ਼ਾਨਾ 31 ਤੋਂ 51 ਮੈਂਬਰਾਂ ਦਾ ਜਥਾ ਮੁੱਖ ਮੰਤਰੀ ਦੀ ਕੋਠੀ ਨੇੜੇ ਦੁਪਹਿਰ 11 ਤੋਂ 1 ਵਜੇ ਤੱਕ ਦੋ ਘੰਟਿਆਂ ਲਈ ਧਰਨਾ ਪ੍ਰਦਰਸ਼ਨ ਕਰੇਗਾ। ਰੱਤੋਕੇ ਨੇ ਕਿਹਾ ਕਿ ਇਹ ਵੀ ਫ਼ੈਸਲਾ ਹੋਇਆ ਹੈ ਕਿ ਜੇਕਰ ਜਲਦ ਹੀ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਕੋਈ ਵੱਡਾ ਕਦਮ ਨਾ ਚੁੱਕਿਆ ਗਿਆ ਤਾਂ ਇੱਥੇ ਇੱਕ ਵੱਡਾ ਇਕੱਠ ਰੱਖ ਕੇ ਅਵਾਜ਼ ਬੁਲੰਦ ਕੀਤੀ ਜਾਵੇਗੀ । ਅੱਜ ਦੇ ਪ੍ਰਦਰਸ਼ਨ ਦੌਰਾਨ ਖ਼ੁਦ ਮੋਹਨਜੀਤ ਸਿੰਘ ਸ਼ੇਰੋਂ ਵੀ ਸ਼ੋਰਾਂ ਸ਼ਾਮਿਲ ਹੋਏ ਅਤੇ ਉਸ ਨੇ ਮੰਗ ਕੀਤੀ ਕਿ ਸਰਕਾਰ ਨਸ਼ਾ ਕਰਨ ਦੇ ਆਦੀ ਨੌਜਵਾਨਾਂ ’ਤੇ ਪਰਚੇ ਦੇਣ ਦੀ ਥਾਂ ਨਸ਼ੇ ਸਪਲਾਈ ਕਰਨ ਵਾਲ਼ੇ ਵੱਡੇ ਸੌਦਾਗਰਾਂ ਨੂੰ ਨੱਥ ਪਾ ਕੇ ਪੰਜਾਬ ਦੇ ਹਰ ਗਲ਼ੀ ਮੁਹੱਲੇ ਤੱਕ ਹੋ ਰਹੀ ਨਸ਼ੇ ਦੀ ਡਿਲਿਵਰੀ ਨੂੰ ਰੋਕੇ। ਇਸ ਮੌਕੇ ਰਜਿੰਦਰ ਦੀਪਾ, ਹਰਮਨਪ੍ਰੀਤ ਸਿੰਘ ਡਿੱਕੀ ਜੇਜੀ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਮਾਸਟਰ ਬਲਦੇਵ ਸਿੰਘ ਲੱਧਾ ਸ਼ੇਰੋਂ, ਗੁਰਪ੍ਰੀਤ ਸਿੰਘ ਗੋਲਡੀ, ਅਵਤਾਰ ਸਿੰਘ ਕਾਨਗੜ੍ਹ ਅਤੇ ਗੁਰਕੀਰਤ ਸਿੰਘ ਲਖਮੀਰਵਾਲ਼ਾ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।