25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਧਾਰਮਿਕ ਸਮਾਗਮ ਕਰਵਾਇਆ

ਮਾਲੇਰਕੋਟਲਾ, 23 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਪੂਰਨ ਬ੍ਰਹਮ ਗਿਆਨੀ ਸੰਤ ਮਾਤਾ ਜੈ ਕੌਰ (ਮਾਤਾ ਰਾਧਾ ਬਾਈ ਜੀ) ਦੀ ਯਾਦ ’ਚ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਸੰਤ ਸਮਾਗਮ ਦੌਰਾਨ ਜਿੱਥੇ ਸਿੱਖ ਪੰਥ ਦੇ ਮਹਾਨ ਕੀਰਤਨੀਏ, ਰਾਗੀ, ਢਾਡੀ ਤੇ ਕਥਾ ਵਾਚਕ ਵਿਦਵਾਨਾਂ ਨੇ ਰੱਬੀ ਬਾਣੀ ਅਤੇ ਸਿੱਖ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਲਖਨਊ, ਕਾਨਪੁਰ, ਭੋਪਾਲ, ਸਹਾਰਨਪੁਰ ਅਤੇ ਜੈਪੁਰ ਆਦਿ ਥਾਵਾਂ ਸਮੇਤ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਸਮਾਗਮ ਵਿੱਚ ਪੁੱਜ ਕੇ ਸੰਗਤਾਂ ਦੇ ਦਰਸ਼ਨ ਕੀਤੇ।

Ad Position 21
No active advertisement
ਅਜੀਤ ਡੈਸਕ 24-09-2026
ਮਾਲੇਰਕੋਟਲਾ, 23 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਪੂਰਨ ਬ੍ਰਹਮ ਗਿਆਨੀ ਸੰਤ ਮਾਤਾ ਜੈ ਕੌਰ (ਮਾਤਾ ਰਾਧਾ ਬਾਈ ਜੀ) ਦੀ ਯਾਦ ’ਚ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਸੰਤ ਸਮਾਗਮ ਦੌਰਾਨ ਜਿੱਥੇ ਸਿੱਖ ਪੰਥ ਦੇ ਮਹਾਨ ਕੀਰਤਨੀਏ, ਰਾਗੀ, ਢਾਡੀ ਤੇ ਕਥਾ ਵਾਚਕ ਵਿਦਵਾਨਾਂ ਨੇ ਰੱਬੀ ਬਾਣੀ ਅਤੇ ਸਿੱਖ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਲਖਨਊ, ਕਾਨਪੁਰ, ਭੋਪਾਲ, ਸਹਾਰਨਪੁਰ ਅਤੇ ਜੈਪੁਰ ਆਦਿ ਥਾਵਾਂ ਸਮੇਤ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਸਮਾਗਮ ਵਿੱਚ ਪੁੱਜ ਕੇ ਸੰਗਤਾਂ ਦੇ ਦਰਸ਼ਨ ਕੀਤੇ। ਪਹੁੰਚੀਆਂ ਸਿੱਖ ਸ਼ਖ਼ਸੀਅਤਾਂ ਵਿਚ ਮਾਤਾ ਵਿਪਨਪਰੀਤ ਕੌਰ ਲੁਧਿਆਣਾ, ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੇਲ ਸਿੰਘ, ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ, ਪੁਨਰ ਸੁਰਜੀਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਮੰਡੀਆਂ, ਭਾਈ ਗੁਰਦੀਪ ਸਿੰਘ ਲਾਲਾ (ਵੀਰ ਜੀ) ਅਤੇ ਗਿਆਨੀ ਅਵਤਾਰ ਸਿੰਘ ਬਧੇਸ਼ਾ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲੇਰਕੋਟਲਾ ਆਦਿ ਸ਼ਾਮਿਲ ਸਨ। ਸੰਬੋਧਨ ਕਰਦਿਆਂ ਵੱਖ-ਵੱਖ ਸਿੱਖ ਵਿਦਵਾਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਵਗ ਰਹੀ ਹਨੇਰੀ ’ਚ ਆਪਣੇ ਬੱਚਿਆਂ ਤੇ ਮਾਣਮੱਤੀ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਹਰ ਸਿੱਖ ਪਰਿਵਾਰ ਆਪ ਅਤੇ ਆਪਣੇ ਬੱਚਿਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਵਾ ਕੇ ਰੱਬੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਵੇ।ਪ੍ਰਬੰਧਕਾਂ ਵੱਲੋਂ ਪਹੁੰਚੀਆਂ ਸਿੱਖ ਸ਼ਖ਼ਸੀਅਤਾਂ, ਕਥਾ ਵਾਚਕਾਂ ਅਤੇ ਕੀਰਤਨੀ ਜਥਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਵਿਚ ਮੀਤ ਪ੍ਰਧਾਨ ਗੁਰਚਰਨ ਸਿੰਘ, ਸੁਰਜੀਤ ਸਿੰਘ, ਵਰਿੰਦਰ ਸਿੰਘ, ਸਰਬਜੀਤ ਸਿੰਘ, ਸੰਨੀ, ਗੁਰਦੀਪ ਸਿੰਘ ਅਤੇ ਦਲੀਪ ਸਿੰਘ ਆਦਿ ਆਗੂ ਮੌਜੂਦ ਸਨ। ਇਸ ਮੌਕੇ ਡਾ. ਅਵਤਾਰ ਸਿੰਘ ਰਿੱਕੀ ਦੀ ਟੀਮ ਵਲੋਂ ਮੁਫ਼ਤ ਮੈਡੀਕਲ ਕੈਂਪ ਅਤੇ ਖ਼ੂਨ ਦਾਨ ਕੈਂਪ ਲਗਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਅਹਿਮਦਗੜ੍ਹ ਵਿਖੇ ਝੋਨੇ ਦੀ ਆਉਣ ਵਾਲੀ ਫ਼ਸਲ ਸੰਬੰਧੀ ਸ਼ੈਲਰ ਐਸੋਸੀਏਸ਼ਨ ਅਤੇ ਆੜ੍ਹਤੀਆਂ ਦੀ ਮੀਟਿੰਗ ਅਗਲੀ ਖ਼ਬਰ ਅੰਡਰ ਬਰਿੱਜ ਦੇ ਨਿਰਮਾਣ ਕਾਰਨ ਸ਼ਮਸ਼ਾਨਘਾਟ ਦਾ ਰਸਤਾ ਬੰਦ
Ad Position 24