25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਾਰਕੀਟ ਕਮੇਟੀ ਅਹਿਮਦਗੜ੍ਹ ਵਿਖੇ ਝੋਨੇ ਦੀ ਆਉਣ ਵਾਲੀ ਫ਼ਸਲ ਸੰਬੰਧੀ ਸ਼ੈਲਰ ਐਸੋਸੀਏਸ਼ਨ ਅਤੇ ਆੜ੍ਹਤੀਆਂ ਦੀ ਮੀਟਿੰਗ

ਅਹਿਮਦਗੜ੍ਹ, 23 ਸਤੰਬਰ (ਰਣਧੀਰ ਸਿੰਘ ਮਹੋਲੀ) - ਝੋਨੇ ਦੀ ਆਉਣ ਵਾਲੀ ਫ਼ਸਲ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਸੰਬੰਧੀ ਮਾਰਕਿਟ ਕਮੇਟੀ ਅਹਿਮਦਗੜ੍ਹ ਵਿਖੇ ਸ਼ੈਲਰ ਐਸੋਸੀਏਸ਼ਨ ਅਤੇ ਆੜ੍ਹਤੀਆਂ ਦੀ ਇਕ ਅਹਿਮ ਮੀਟਿੰਗ ਦੌਰਾਨ ਮਾਰਕੀਟ ਕਮੇਟੀ ਦੇ ਸਕੱਤਰ ਅਤੇ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਮੀਟਿੰਗ ਦੌਰਾਨ ਝੋਨੇ ਦੀ ਖ਼ਰੀਦ, ਸ਼ੈਲਰਾਂ ਵਲੋਂ ਫ਼ਸਲ ਦੀ ਲਿਫ਼ਟਿੰਗ, ਮੰਡੀਆਂ ’ਚ ਫ਼ਸਲ ਦੀ ਆਮਦ, ਸਟੋਰੇਜ, ਟਰਾਂਸਪੋਰਟ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਖ਼ਰੀਦ ਸੀਜ਼ਨ ਦੌਰਾਨ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਵਿਚਾਰ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਅਹਿਮਦਗੜ੍ਹ, 23 ਸਤੰਬਰ (ਰਣਧੀਰ ਸਿੰਘ ਮਹੋਲੀ) - ਝੋਨੇ ਦੀ ਆਉਣ ਵਾਲੀ ਫ਼ਸਲ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਸੰਬੰਧੀ ਮਾਰਕਿਟ ਕਮੇਟੀ ਅਹਿਮਦਗੜ੍ਹ ਵਿਖੇ ਸ਼ੈਲਰ ਐਸੋਸੀਏਸ਼ਨ ਅਤੇ ਆੜ੍ਹਤੀਆਂ ਦੀ ਇਕ ਅਹਿਮ ਮੀਟਿੰਗ ਦੌਰਾਨ ਮਾਰਕੀਟ ਕਮੇਟੀ ਦੇ ਸਕੱਤਰ ਅਤੇ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਮੀਟਿੰਗ ਦੌਰਾਨ ਝੋਨੇ ਦੀ ਖ਼ਰੀਦ, ਸ਼ੈਲਰਾਂ ਵਲੋਂ ਫ਼ਸਲ ਦੀ ਲਿਫ਼ਟਿੰਗ, ਮੰਡੀਆਂ ’ਚ ਫ਼ਸਲ ਦੀ ਆਮਦ, ਸਟੋਰੇਜ, ਟਰਾਂਸਪੋਰਟ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਖ਼ਰੀਦ ਸੀਜ਼ਨ ਦੌਰਾਨ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਵਿਚਾਰ ਕੀਤਾ ਗਿਆ। ਦੋਵਾਂ ਧਿਰਾਂ ਨੇ ਆਪਣੇ ਸੁਝਾਅ ਪੇਸ਼ ਕੀਤੇ ਕਿਸ ਤਰ੍ਹਾਂ ਝੋਨੇ ਦੀ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸੁੱਕਾ ਅਤੇ ਸਾਫ਼ ਸੁਥਰੀ ਜਿਨਸ ਲਿਆਉਣ ਦੀ ਅਪੀਲ ਕੀਤੀ ਤਾਂ ਕਿ ਫ਼ਸਲ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮਾਰਕਿਟ ਕਮੇਟੀ ਸੈਕਟਰੀ ਵਰਿੰਦਰ ਸਿੰਘ ਨੇ ਵੀ ਖ਼ਰੀਦ ਸੀਜ਼ਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਸੂਬਾ ਵਾਈਸ ਪ੍ਰਧਾਨ ਸੁਰਿੰਦਰ ਕੁਰੜ, ਆੜ੍ਹਤੀ ਪ੍ਰਧਾਨ ਮਨੋਜ ਸ਼ਰਮਾ, ਪੂਰਨ ਚੰਦ ਹੈਪੀ, ਅਸ਼ੋਕ ਕੁਮਾਰ ਪਪੀ, ਸ਼ੇਰੂ ਝਨੇਰੀਆ, ਰਿਸ਼ੂ ਗੋਇਲ, ਸੰਜੇ ਮਿੱਤਲ ਪਿੰਟਾ, ਮਨੋਜ ਗਰਗ ਸ਼ਿਬੂ, ਸੰਜੀਵ ਕਾਲਾ, ਅਵੀ ਗੁਰਮਾ, ਸੱਬੀ ਛਪਾਰ, ਤਰਸੇਮ ਜੈਨ, ਵਿਜੇ ਗੋਲਡੀ, ਬੰਟੀ ਸ਼ਰਮਾ, ਅਜੇ ਮਹੋਲੀ, ਅਮਨ ਸਹਾਰਨਮਾਜ਼ਰਾ, ਕੁਲਦੀਪ ਸਿੰਘ ਛੰਨਾ ਜੀਵਨ ਘਲੋਟੀ, ਸੁਭਾਸ਼ ਸੇਖਾ, ਰਵੀ ਕਾਂਤ, ਨਰੇਸ਼ ਭੁੱਟਾ, ਨਵੀਨ ਕੁਮਾਰ, ਰਵੀ ਕੀਪਲਾ, ਗਣੇਸ਼ ਬਾਂਸਲ, ਦੀਪਕ ਸਿੰਗਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਸਟੋਰਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਾਜ਼ਮੀ ਕੀਤੇ ਜਾਣ ਦਾ ਸੰਗਰੂਰ ਦੇ ਕੈਮਿਸਟਾਂ ਵਲੋਂ ਵਿਰੋਧ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ
Ad Position 24