23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵਿਚਾਰ ਚਰਚਾ 28 ਨੂੰ

ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਇਲਾਕੇ ਦੀਆਂ ਸਮੂਹ ਕਿਸਾਨ, ਮਜ਼ਦੂਰ ਅਤੇ ਜਨਤਕ ਜਥੇਬੰਦੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸਾਂਝੇ ਰੂਪ ਵਿੱਚ ਵਿਚਾਰ-ਚਰਚਾ ਕਰਕੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ 28 ਸਤੰਬਰ ਨੂੰ ਸਵੇਰੇ 10 ਵਜੇ ਧੰਨਾ ਸਿੰਘ ਗੁਰੂ ਘਰ ਨੇੜੇ ਜੀ.

Ad Position 21
No active advertisement
ਅਜੀਤ ਡੈਸਕ 24-09-2026
ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਇਲਾਕੇ ਦੀਆਂ ਸਮੂਹ ਕਿਸਾਨ, ਮਜ਼ਦੂਰ ਅਤੇ ਜਨਤਕ ਜਥੇਬੰਦੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸਾਂਝੇ ਰੂਪ ਵਿੱਚ ਵਿਚਾਰ-ਚਰਚਾ ਕਰਕੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ 28 ਸਤੰਬਰ ਨੂੰ ਸਵੇਰੇ 10 ਵਜੇ ਧੰਨਾ ਸਿੰਘ ਗੁਰੂ ਘਰ ਨੇੜੇ ਜੀ.ਪੀ.ਐੱਫ., ਲਹਿਰਾਗਾਗਾ ਵਿਖੇ ਵਿਚਾਰ-ਚਰਚਾ ਕਰਵਾਈ ਜਾਵੇਗੀ। ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਸ ਮੌਕੇ ‘ਸਮਾਜ ਸਾਹਮਣੇ ਆ ਰਹੇ ਸੰਕਟਾਂ ਦੇ ਕਾਰਨ ਕੀ ਹਨ ਅਤੇ ਭਗਤ ਸਿੰਘ ਦੀ ਵਿਚਾਰਧਾਰਾ ਅਨੁਸਾਰ ਇਨ੍ਹਾਂ ਦਾ ਕੀ ਹੱਲ ਹੋ ਸਕਦਾ ਹੈ’ ਵਿਸ਼ੇ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜਥੇਬੰਦੀਆਂ ਦੇ ਆਗੂਆਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਸਬੰਧੀ ਮਹਿੰਦਰ ਸਿੰਘ ਖੋਖਰ, ਜਗਜੀਤ ਸਿੰਘ ਭਟਾਲ ਅਤੇ ਹੋਰ ਸਾਥੀਆਂ ਵਲੋਂ ਆਮ ਲੋਕਾਂ ਨੂੰ ਇਸ ਵਿਚਾਰ-ਚਰਚਾ ’ਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਮਹੂਰੀ ਅਧਿਕਾਰ ਸਭਾ ਵਲੋਂ ਵਿਸ਼ੇਸ਼ ਵਿਚਾਰ ਚਰਚਾ
Ad Position 24