23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜ਼ਿਲ੍ਹਾ ਮਾਲੇਰਕੋਟਲਾ ਦੀਆਂ ਦਾਣਾ ਮੰਡੀਆਂ ’ਚ ਪਹਿਲੀ ਅਕਤੂਬਰ ਤੋਂ ਸਰਕਾਰੀ ਖਰੀਦ ਲਈ ਤਿਆਰੀਆਂ ਮੁਕੰਮਲ

ਮਾਲੇਰਕੋਟਲਾ, 23 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਜ਼ਿਲ੍ਹਾ ਮਾਲੇਰਕੋਟਲਾ ਦੀਆਂ ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ ਤੇ ਕਿਸਾਨਾਂ ਦੀ ਫਸਲ ਬਿਨਾਂ ਕਿਸੇ ਖੱਜਲ-ਖੁਆਰੀ ਦੇ ਖਰੀਦੀ ਜਾ ਸਕੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਰੀਦ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ.

Ad Position 21
No active advertisement
ਅਜੀਤ ਡੈਸਕ 24-09-2026
ਮਾਲੇਰਕੋਟਲਾ, 23 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਜ਼ਿਲ੍ਹਾ ਮਾਲੇਰਕੋਟਲਾ ਦੀਆਂ ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ ਤੇ ਕਿਸਾਨਾਂ ਦੀ ਫਸਲ ਬਿਨਾਂ ਕਿਸੇ ਖੱਜਲ-ਖੁਆਰੀ ਦੇ ਖਰੀਦੀ ਜਾ ਸਕੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਰੀਦ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 4.62 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦਾ ਅਨੁਮਾਨ ਹੈ । ਫ਼ਸਲ ਦੀ ਖਰੀਦ ਲਈ 41 ਮੰਡੀਆਂ ਨੂੰ ਖਰੀਦ ਕੇਂਦਰ ਨਿਰਧਾਰਿਤ ਕੀਤਾ ਗਿਆ ਹੈ। ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਨਾਲ ਬਾਰਦਾਨੇ ਅਤੇ ਖਰੀਦੇ ਝੋਨੇ ਦੀ ਸਮੇਂ ਸਿਰ ਲਿਫਟਿੰਗ ਲਈ ਵੀ ਲੋੜੀਂਦੀ ਵਿਵਸਥਾ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲ ਬੱਸਾਂ ਦੀ ਚੈਕਿੰਗ; ਬੱਚਿਆਂ ਦੀ ਸੁਰੱਖਿਆ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਅਗਲੀ ਖ਼ਬਰ ਪੰਜਾਬ ਅਤੇ ਪੰਜਾਬੀਅਤ ਦੀ ਹੋਂਦ ਨੂੰ ਬਚਾਉਣ ਲਈ ਲੜਾਂਗੇ ਵਿਧਾਨ ਸਭਾ ਚੋਣਾਂ – ਪਰਮਿੰਦਰ ਸ਼ਰਮਾ
Ad Position 24