ਨਗਰ ਪੰਚਾਇਤ ਖਨੌਰੀ ਦੀ ਚੋਣ ਪੂਰੇ ਅਮਨ-ਅਮਾਨ ਨਾਲ ਸੰਪੰਨ ਹੋਈ : ਪ੍ਰਧਾਨ ਰੀਤੂ ਰਾਣੀ
ਖਨੌਰੀ, 23 ਸਤੰਬਰ (ਬਲਵਿੰਦਰ ਸਿੰਘ ਥਿੰਦ) - ਨਗਰ ਪੰਚਾਇਤ ਖਨੌਰੀ ਵਿੱਚ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਨਗਰ ਪੰਚਾਇਤ ਦੀ ਪ੍ਰਧਾਨ ਰੀਤੂ ਰਾਣੀ ਨੇ ਆਪਣਾ ਪੱਖ ਸਪਸ਼ਟ ਕਰਦਿਆਂ ਕਿਹਾ ਹੈ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸ਼ਾਂਤੀਪੂਰਨ ਮਾਹੌਲ ’ਚ, ਨਿਯਮਾਂ ਅਨੁਸਾਰ ਸੰਪੰਨ ਹੋਈ ਹੈ। ਉਨ੍ਹਾਂ ਵਿਰੋਧੀ ਧਿਰ ਦੇ ਕੁਝ ਕੌਂਸਲਰਾਂ ਵੱਲੋਂ ਚੋਣ ਸਬੰਧੀ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਮੰਦਭਾਗਾ ਦੱਸਿਆ।
ਖਨੌਰੀ, 23 ਸਤੰਬਰ (ਬਲਵਿੰਦਰ ਸਿੰਘ ਥਿੰਦ) - ਨਗਰ ਪੰਚਾਇਤ ਖਨੌਰੀ ਵਿੱਚ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਨਗਰ ਪੰਚਾਇਤ ਦੀ ਪ੍ਰਧਾਨ ਰੀਤੂ ਰਾਣੀ ਨੇ ਆਪਣਾ ਪੱਖ ਸਪਸ਼ਟ ਕਰਦਿਆਂ ਕਿਹਾ ਹੈ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸ਼ਾਂਤੀਪੂਰਨ ਮਾਹੌਲ ’ਚ, ਨਿਯਮਾਂ ਅਨੁਸਾਰ ਸੰਪੰਨ ਹੋਈ ਹੈ। ਉਨ੍ਹਾਂ ਵਿਰੋਧੀ ਧਿਰ ਦੇ ਕੁਝ ਕੌਂਸਲਰਾਂ ਵੱਲੋਂ ਚੋਣ ਸਬੰਧੀ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਮੰਦਭਾਗਾ ਦੱਸਿਆ। ਪ੍ਰਧਾਨ ਰੀਤੂ ਰਾਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਗਿਆ ਕਿ ਬੀਤੇ ਦਿਨ ਨਗਰ ਪੰਚਾਇਤ ਖਨੌਰੀ ਵਿੱਚ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਪੰਜਾਬ ਮਿਊਂਸੀਪਲ ਐਕਟ ਦੇ ਨਿਯਮਾਂ ਅਤੇ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਹੀਂ ਬਣੀ ਅਤੇ ਸਾਰੀ ਕਾਰਵਾਈ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਪੰਜ ਐਮ.ਸੀ . ਗ਼ੈਰਹਾਜ਼ਰ ਸਨ, ਪਰ ਇਸ ਦੇ ਬਾਵਜੂਦ ਮੀਟਿੰਗ ਦਾ ਕੋਰਮ ਪੂਰਾ ਸੀ ਅਤੇ ਇਸ ਲਈ ਚੋਣ ਦੀ ਕਾਰਵਾਈ ਨਿਯਮਾਂ ਅਨੁਸਾਰ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਿੱਜੀ ਘਰੇਲੂ ਕੰਮਾਂ ਕਾਰਨ ਉਹ ਕੁਝ ਸਮੇਂ ਲਈ ਛੁੱਟੀ ’ਤੇ ਗਈ ਸੀ। ਇਸ ਦੌਰਾਨ ਨਗਰ ਪੰਚਾਇਤ ਦੀ ਅਗਵਾਈ ਉਨ੍ਹਾਂ ਦੀ ਭੈਣ ਅਤੇ ਨਗਰ ਪੰਚਾਇਤ ਦੀ ਸੀਨੀਅਰ ਮੀਤ ਪ੍ਰ ਧਾਨ ਸ਼ੀਨੂੰ ਗਰਗ ਵਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੰਜਾਬ ਮਿਊਂਸੀਪਲ ਐਕਟ ਦੇ ਨਿਯਮਾਂ ਅਨੁਸਾਰ ਹੀ ਕੀਤੀ ਗਈ ਸੀ। ਰੀਤੂ ਰਾਣੀ ਨੇ ਕਿਹਾ ਕਿ ਕੁਝ ਵਿਰੋਧੀ ਐਮ.ਸੀ. ਆਪਣੇ ਯਤਨਾਂ ਵਿੱਚ ਸਫਲ ਨਾ ਹੋਣ ਕਾਰਨ ਨਗਰ ਪੰਚਾਇਤ ਦੇ ਮਾਮਲੇ ਨੂੰ ਜਾਣ-ਬੁੱਝ ਕੇ ਅਨੁਸੂਚਿਤ ਜਾਤੀਆਂ ਦੇ ਰਾਖਵੇਂ ਹੱਕਾਂ ਦੀ ਉਲੰਘਣਾ ਨਾਲ ਜੋੜ ਕੇ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸੀਨੂੰ ਗਰਗ ਅਤੇ ਮੀਤ ਪ੍ਰਧਾਨ ਨੀਰੂ ਗੋਇ ਲ ਵੀ ਮੌਜੂਦ ਸਨ।