23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਾਡਰਨ ਕਾਲਜ ਬੀਰ ਕਲਾਂ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮੌਕੇ ਪ੍ਰੋਗਰਾਮ ਕਰਵਾਇਆ

ਚੀਮਾ ਮੰਡੀ, 23 ਸਤੰਬਰ (ਗੁਰਜੀਤ ਸਿੰਘ ਚਹਿਲ) -ਮਾਡਰਨ ਕਾਲਜ ਬੀਰ ਕਲਾਂ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ‘ਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਚੀਮਾ ਮੰਡੀ, 23 ਸਤੰਬਰ (ਗੁਰਜੀਤ ਸਿੰਘ ਚਹਿਲ) -ਮਾਡਰਨ ਕਾਲਜ ਬੀਰ ਕਲਾਂ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ‘ਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੁਕਾਬਲੇ ‘ਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨੂੰ ਪੰਜਾਬੀ ਭਾਸ਼ਾ ਰਾਹੀਂ ਆਪਣੇ ਪੋਸਟਰਾਂ ‘ਚ ਬਹੁਤ ਹੀ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਪੰਜਾਬੀ ਭਾਸ਼ਾ ਨੂੰ ਸੰਭਾਲਣ ਸਬੰਧੀ ਆਪਣੇ ਵਿਚਾਰਾਂ ਨੂੰ ਕਲਾਤਮਕ ਢੰਗ ਨਾਲ ਪੇਸ਼ ਕੀਤਾ । ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੈ ਅਤੇ ਸਾਡੇ ਸੱਭਿਆਚਾਰ ਦਾ ਅਹਿਮ ਹਿੱਸਾ ਹੈ। ਸਾਨੂੰ ਮਾਂ-ਬੋਲੀ ਪੰਜਾਬੀ ਦਾ ਸਤਿਕਾਰ ਕਰਦਿਆਂ ਇਸ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ‘ਚ ਵੱਧ ਤੋਂ ਵੱਧ ਵਰਤਣ ਲਈ ਉਤਸ਼ਾਹਿਤ ਹੋਣਾ ਚਾਹੀਦਾ ਹੈ । ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਵਲੋਂ ਵਿਦਿਆਰਥੀਆਂ ਦੀ ਰਚਨਾਤਮਿਕਤਾ ਅਤੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ- ਘੁਮਾਣ ਅਗਲੀ ਖ਼ਬਰ ਨਗਰ ਪੰਚਾਇਤ ਖਨੌਰੀ ਦੀ ਚੋਣ ਪੂਰੇ ਅਮਨ-ਅਮਾਨ ਨਾਲ ਸੰਪੰਨ ਹੋਈ : ਪ੍ਰਧਾਨ ਰੀਤੂ ਰਾਣੀ
Ad Position 24