‘ ਆਪ’ ਵਲੋਂ ਗਮਾਡਾ ’ਚ ਕੀਤੇ ਭ੍ਰਿਸ਼ਟਾਚਾਰ ਨੂੰ ਦਬਾਉਣ ਲਈ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ- ਖਡਿਆਲ
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਅੱਜ ਜੋ ਪੰਜਾਬ ‘ਚ ਭ੍ਰਿਸ਼ਟਾਚਾਰ ਦਾ ਮਹੌਲ ਬਣਿਆ ਹੋਇਆ ਹੈ । ਉਸ ’ਚ ਈ.
ਗ
ਗੱਲਬਾਤ ਕਰਦੇ ਹੋਏ ਵਿਨਰਜੀਤ ਸਿੰਘ ਖਡਿਆਲ।
25-09-2026
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਅੱਜ ਜੋ ਪੰਜਾਬ ‘ਚ ਭ੍ਰਿਸ਼ਟਾਚਾਰ ਦਾ ਮਹੌਲ ਬਣਿਆ ਹੋਇਆ ਹੈ । ਉਸ ’ਚ ਈ.ਡੀ. ਦੀ ਸੱਭ ਤੋਂ ਵੱਡੀ ਰੇਡ ਪੰਜਾਬ ਵਿਚ ਹੋ ਰਹੀ ਹੈ। ਇਕ ਖਾਸ ਗੱਲ ਜੋ ਦੇਖਣ ਨੂੰ ਮਿਲੀ ਹੈ ਕਿ ਈ.ਡੀ. ਦੀ ਰੇਡ ਗਮਾਡਾ ਦਫਤਰ ਦੇ ਅਫਸਰਾਂ ’ਤੇ ਹੋ ਰਹੀ ਹੈ ਪਰ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਕਰ ਰਹੇ ਹਨ, ਜੋ ਕਿ ਬਹੁਤ ਹੀ ਹਾਸੋਹੀਣੀ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿਚ ਪੰਜਾਬ ਪੁਲਿਸ ਜਾਂ ਵਿਜੀਲੈਂਸ ਕਰ ਰਹੀ ਤਾਂ ਕੀ ਉਹ ਸਹੀ ਹੈ, ਕਿਉਂਕਿ ਪੰਜਾਬ ਪੁਲਿਸ ਨਸ਼ਿਆਂ ਖਿਲਾਫ ਬੋਲਣ ਵਾਲਿਆਂ ਨੂੰ ਦਬਾਉਣ ਦੇ ਨਾਲ-ਨਾਲ ਉਨ੍ਹਾਂ ’ਤੇ ਤਸ਼ੱਦਦ ਅਤੇ ਪਰਚੇ ਕਰ ਰਹੀ ਹੈ ਪਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਇਕ ਵੀ ਸ਼ਬਦ ਬੋਲਣ ਨੂੰ ਤਿਆਰ ਨਹੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਹਲਕਾ ਸੁਨਾਮ ਦੇ ਪ੍ਰਧਾਨ ਐਡਵੋਕੇਟ ਪੁਸ਼ਪਿੰਦਰ ਸਿੰਘ ਲਖਮੀਰਵਾਲਾ ਵੀ ਮੌਜੂਦ ਸਨ।