24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਨੇ ਪੁਲਿਸ ਦੇ ਰੋਕਣ ’ਤੇ ਸੁਨਾਮ ’ਚ ਹੀ ਦਿੱਤਾ ਧਰਨਾ

ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਧਰਨੇ ਵਿਚ ਸ਼ਾਮਿਲ ਹੋਣ ਜਾਂਦੀਆਂ ਸੂਬੇ ਦੇ ਵੱਖ-ਵੱਖ ਜਿਲ੍ਹਆਂ ’ਚੋਂ ਆਈਆਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਨੂੰ ਸੁਨਾਮ ਪੁਲਿਸ ਵਲੋਂ ਸਥਾਨਕ ਬਠਿੰਡਾ ਰੋਡ ਤੇ ਰੋਕ ਲਿਆ ਗਿਆ। ਜਿਸ ਤੋਂ ਬਾਅਦ ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰ ਵੀਰਪਾਲ ਕੌਰ ਬੱਲੂਆਣਾ ਦੀ ਅਗਵਾਈ ਵਿਚ ਸੁਨਾਮ ਬਠਿੰਡਾ ਰੋਡ ’ਤੇ ਤਾਜ ਪੈਲੇਸ ਨੇੜੇ ਸੜਕ ’ਤੇ ਹੀ ਧਰਨੇ ’ਤੇ ਬੈਠ ਗਈਆਂ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 25-09-2026
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਧਰਨੇ ਵਿਚ ਸ਼ਾਮਿਲ ਹੋਣ ਜਾਂਦੀਆਂ ਸੂਬੇ ਦੇ ਵੱਖ-ਵੱਖ ਜਿਲ੍ਹਆਂ ’ਚੋਂ ਆਈਆਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਨੂੰ ਸੁਨਾਮ ਪੁਲਿਸ ਵਲੋਂ ਸਥਾਨਕ ਬਠਿੰਡਾ ਰੋਡ ਤੇ ਰੋਕ ਲਿਆ ਗਿਆ। ਜਿਸ ਤੋਂ ਬਾਅਦ ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰ ਵੀਰਪਾਲ ਕੌਰ ਬੱਲੂਆਣਾ ਦੀ ਅਗਵਾਈ ਵਿਚ ਸੁਨਾਮ ਬਠਿੰਡਾ ਰੋਡ ’ਤੇ ਤਾਜ ਪੈਲੇਸ ਨੇੜੇ ਸੜਕ ’ਤੇ ਹੀ ਧਰਨੇ ’ਤੇ ਬੈਠ ਗਈਆਂ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਧਰਨੇ ਨੂੰ ਲੈ ਕੇ ਟੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਈ ਅਤੇ ਵਾਹਨ ਚਾਲਕਾਂ ਨੂੰ ਬਦਲਵੇਂ ਰਸਤੇ ਜਰੀਏ ਆਪੋ-ਆਪਣੀ ਮੰਜ਼ਿਲ ’ਤੇ ਜਾਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਆਸ਼ਾ ਵਰਕਰਾਂ ਨੂੰ ਰੈਗੂਲਰ ਕਰਨ ਅਤੇ ਘੱਟੋ-ਘੱਟ 28 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ, ਚੌਥੀ ਸ਼੍ਰੇਣੀ ਦੇ ਕਰਮਚਾਰੀਆਂ ਦੀ ਭਰਤੀ ’ਚ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਲਈ 10 ਪ੍ਰਤੀਸ਼ਤ ਕੋਟਾ ਰਾਖਵਾਂ ਰੱਖਣ ਦੇ ਨਾਲ ਹੀ ਚੋਣ ਯੋਗਤਾ ਅਤੇ ਕੰਮ ਦੇ ਤਜਰਬੇ ਦੇ ਆਧਾਰ ‘ਤੇ ਕਰਨ, ਗੁਆਂਢੀ ਸੂਬੇ ਹਰਿਆਣਾ ਦੀ ਤਰਜ਼ ‘ਤੇ ਆਸ਼ਾ ਵਰਕਰਾਂ ਨੂੰ ਸੇਵਾ ਮੁਕਤੀ ‘ਤੇ ਘੱਟੋ-ਘੱਟ 5 ਲੱਖ ਰੁਪਏ ਦਾ ਰਿਟਾਇਰਮੈਂਟ ਲਾਭ ਦੇਣ ਦੇ ਨਾਲ ਹੀ ਆਖਰੀ ਤਨਖਾਹ ਦਾ 50% ਪੈਨਸ਼ਨ ਵਜੋਂ ਦੇਣ ਦੀ ਮੰਗ ਕੀਤੀ। ਇਸ ਮੌਕੇ ਰਣਜੀਤ ਸਿੰਘ ਰਾਣਵਾਂ, ਸੁਰਿੰਦਰ ਕੁਮਾਰ ਪੁਆਰੀ, ਵੀਰਪਾਲ ਕੌਰ ਬੱਲੂਆਣਾ, ਜਸਵਿੰਦਰ ਕੌਰ ਰੱਲੀ ਅਤੇ ਰੇਸ਼ਮਾ ਫਾਜ਼ਿਲਕਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਵਾਅਦਿਆਂ ਨੂੰ ਗੁਬਾਰਿਆਂ ’ਚ ਉਡਾ ਕੇ ਕੰਪਿਊਟਰ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐਕਸ਼ਨ ਕਮੇਟੀ ਆਖਰਕਾਰ ਹੋਈ ਸਫ਼ਲ, ਮੁੱਖ ਮੰਤਰੀ ਨਿਵਾਸ ਨਜ਼ਦੀਕ ਲਗਾਇਆ ਧਰਨਾ
Ad Position 24