ਅਕਾਲੀ ਦਲ (ਬ) ਦੀ ਟੀਮ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਕੀਤਾ ਸੰਪਰਕ
ਸ਼ੇਰਪੁਰ, 24 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤੂ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿੱਢੀ ਮੁਹਿੰਮ ਤਹਿਤ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਪਿੰਡ ਗੁਰਬਖ਼ਸ਼ਪੁਰਾ (ਗੰਡੇਵਾਲ) ਵਿਖੇ ਇਕ ਵਿਸ਼ੇਸ਼ ਸੰਪਰਕ ਮੁਹਿੰਮ ਚਲਾਈ ਗਈ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਪਾਰਟੀ ਦੀਆਂ ਪ੍ਰਾਪਤੀਆਂ ਤੇ ਭਵਿੱਖੀ ਨੀਤੀਆਂ ਤੋਂ ਜਾਣੂ ਕਰਵਾਇਆ।
ਕ
ਕਰਵਾਏ ਗਏ ਸਮਾਗਮ ਦੀਆਂ ਵੱਖ-ਵੱਖ ਝਲਕੀਆਂ। ਤਸਵੀਰ – ਮੁਕੇਸ਼ ਕੁਮਾਰ
25-09-2026
ਸ਼ੇਰਪੁਰ, 24 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤੂ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿੱਢੀ ਮੁਹਿੰਮ ਤਹਿਤ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਪਿੰਡ ਗੁਰਬਖ਼ਸ਼ਪੁਰਾ (ਗੰਡੇਵਾਲ) ਵਿਖੇ ਇਕ ਵਿਸ਼ੇਸ਼ ਸੰਪਰਕ ਮੁਹਿੰਮ ਚਲਾਈ ਗਈ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਪਾਰਟੀ ਦੀਆਂ ਪ੍ਰਾਪਤੀਆਂ ਤੇ ਭਵਿੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਜਥੇਦਾਰ ਹਮੀਦੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀਅਤ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੀ ਇੱਕੋ-ਇੱਕ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਹੈ। ਇਸ ਘਰ-ਘਰ ਸੰਪਰਕ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਸਰਕਲ ਪ੍ਰਧਾਨ ਪੀਏਸੀ ਮੈਂਬਰ ਜਗਦੇਵ ਸਿੰਘ ਬਦੇਸਾ , ਯੂਥ ਕਲੱਬ ਦੇ ਪ੍ਰਧਾਨ ਕੁਲਜੀਤ ਸਿੰਘ ਸੋਨੀ, ਨੰਬਰਦਾਰ ਅਜੀਤਪਾਲ ਸਿੰਘ ਪੰਜਗਰਾਈਆਂ, ਗੁਰਵਿੰਦਰ ਸਿੰਘ , ਗਗਨਦੀਪ ਸਿੰਘ, ਵਿੱਕੀ ਖਹਿਰਾ, ਜਗਰੂਪ ਸਿੰਘ, ਕੁਲਵੰਤ ਸਿੰਘ ਰਾਜਾ, ਜਸਵੀਰ ਸਿੰਘ ਜੱਸੀ, ਪਚਿੱਤਰ ਸਿੰਘ, ਹਰਦੀਪ ਸਿੰਘ ਕਾਲਾ, ਅਮਰਜੀਤ ਗੋਗਾ, ਅਵਤਾਰ ਸਿੰਘ, ਰਮਨ ਖਹਿਰਾ, ਰਮਨ ਗਿੱਲ, ਦਾਰਾ ਸਿੰਘ, ਸੁਖਜੀਤ ਨੋਨੀ, ਕੁਲਦੀਪ ਸਿੰਘ ਕੋਚ, ਲੱਖਾ ਸਿੰਘ, ਅਜਮੇਰ ਸਿੰਘ ਅਤੇ ਕੇਵਲ ਸਿੰਘ ਆਦਿ ਮੌਜੂਦ ਸਨ।