26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਫਸਲੀ ਵਿਭਿੰਨਤਾ ਤਹਿਤ ਮੂੰਗਫਲ਼ੀ ਦੀ ਫਸਲ ਲਈ ਕਿਸਾਨਾਂ ਨੂੰ ਕੀਤਾ ਉਤਸ਼ਾਹਿਤ

ਸ਼ੇਰਪੁਰ, 25 ਸਤੰਬਰ (ਮੇਘ ਰਾਜ ਜੋਸ਼ੀ) - ਮੁੱਖ ਖੇਤੀ-ਬਾੜੀ ਅਫਸਰ ਸੰਗਰੂਰ ਡਾ. ਹਰਬੰਸ ਸਿੰਘ ਸਿੱਧੂ ਅਤੇ ਖੇਤੀਬਾੜੀ ਅਫਸਰ ਧੂਰੀ ਡਾ.

Ad Position 21
No active advertisement
ਪਿੰਡ ਕਾਲਾ ਬੁਲਾ ਵਿਖੇ ਮੂੰਗਫਲੀ ਦੀ ਫਸਲ ਦੇਖਦੇ ਹੋਏ ਖੇਤੀਬਾੜੀ ਵਿਭਾਗ ਦੇ ਸਹਾਇਕ ਟੈਕਨੋਲਜੀ ਮੈਨੇਜਰ ਅਮਰਿੰਦਰ ਸਿੰਘ ਅਤੇ ਕਿਸਾਨ । ਤਸਵੀਰ: ਮੇਘ ਰਾਜ ਜੋਸ਼ੀa 26-09-2026
ਸ਼ੇਰਪੁਰ, 25 ਸਤੰਬਰ (ਮੇਘ ਰਾਜ ਜੋਸ਼ੀ) - ਮੁੱਖ ਖੇਤੀ-ਬਾੜੀ ਅਫਸਰ ਸੰਗਰੂਰ ਡਾ. ਹਰਬੰਸ ਸਿੰਘ ਸਿੱਧੂ ਅਤੇ ਖੇਤੀਬਾੜੀ ਅਫਸਰ ਧੂਰੀ ਡਾ. ਅਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕ੍ਰਿਸ਼ੀ ਉੱਨਤੀ ਯੋਜਨਾ ਅਧੀਨ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਸ਼ੇਰਪੁਰ ਵਿੱਚ ਮੂੰਗਫਲੀ ਦੀ ਫਸਲ ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ। ਇਸ ਤਹਿਤ ਸ਼ੇਰਪੁਰ ਇਲਾਕੇ ਵਿੱਚ ਕਰੀਬ 10 ਤੋਂ 12 ਏਕੜ ਰਕਬੇ ਵਿੱਚ ਮੂੰਗਫਲੀ ਦੀ ਬਿਜਾਈ ਕਰਵਾਈ ਗਈ। ਪਿੰਡ ਕਾਲਾ ਬੂਲਾ ਦੇ ਕਿਸਾਨ ਹਰਪ੍ਰੀਤ ਸਿੰਘ ਵੱਲੋਂ ਵੀ ਮੂੰਗਫਲੀ ਦਾ ਪ੍ਰਦਰਸ਼ਨੀ ਪਲਾਟ ਲਗਾਇਆ ਗਿਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਮੂੰਗਫਲੀ ਦਾ ਬੀਜ ਮੁਹੱਈਆ ਕਰਵਾਇਆ ਗਿਆ। ਖੇਤੀਬਾੜੀ ਵਿਸਥਾਰ ਅਫਸਰ ਡਾ. ਹਰਵਿੰਦਰ ਸਿੰਘ ਅਤੇ ਸਹਾਇਕ ਟੈਕਨਾਲੋਜੀ ਮੈਨੇਜਰ ਅਮਰਿੰਦਰ ਸਿੰਘ ਵੱਲੋਂ ਪ੍ਰਦਰਸ਼ਨੀ ਪਲਾਟਾਂ ਦੀ ਸਮੇਂ-ਸਮੇਂ ’ਤੇ ਦੇਖ-ਰੇਖ ਕਰਨ ਦੇ ਨਾਲ਼-ਨਾਲ਼ ਕਿਸਾਨਾਂ ਨੂੰ ਮੂੰਗਫਲ਼ੀ ਦੀ ਫਸਲ ਸੰਬੰਧੀ ਲੋੜੀਂਦੀ ਜਾਣਕਾਰੀ ਵੀ ਦਿੱਤੀ ਗਈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਹੇਠਲਾ ਰਕਬਾ ਘਟਾ ਕੇ ਮੂੰਗਫਲੀ ਸਮੇਤ ਹੋਰ ਬਦਲਵੀਆਂ ਫਸਲਾਂ ਦੀ ਬਿਜਾਈ ਨੂੰ ਤਰਜੀਹ ਦੇਣ, ਤਾਂ ਜੋ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਸੁਰਜੀਤ ਸਿੰਘ ਅਤੇ ਫੀਲਡ ਵਰਕਰ ਜੁਗਰਾਜ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਦੁੱਲਮਾਂ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ ਅਗਲੀ ਖ਼ਬਰ ਮਲੇਰਕੋਟਲਾ ‘ਚ ਸਕੂਲੀ ਬੱਸਾਂ ਦੀ ਸਖ਼ਤ ਚੈਕਿੰਗ, ਨਿਯਮ ਤੋੜਨ ‘ਤੇ 13 ਬੱਸਾਂ ਦੇ ਚਲਾਨ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪ...
Ad Position 24