26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਦੁੱਲਮਾਂ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ

ਮਾਲੇਰਕੋਟਲਾ, 25 ਸਤੰਬਰ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਅਮੀਰ ਨਗਰ ਦੁੱਲਮਾਂ ਵਿਖੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਡੋਰ-ਟੂ-ਡੋਰ ਤੇ ਮੈਂਬਰਸ਼ਿਪ ਮੁਹਿੰਮ ਤਹਿਤ ਘਰ-ਘਰ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ।

Ad Position 21
No active advertisement
ਅਜੀਤ ਡੈਸਕ 26-09-2026
ਮਾਲੇਰਕੋਟਲਾ, 25 ਸਤੰਬਰ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਅਮੀਰ ਨਗਰ ਦੁੱਲਮਾਂ ਵਿਖੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਡੋਰ-ਟੂ-ਡੋਰ ਤੇ ਮੈਂਬਰਸ਼ਿਪ ਮੁਹਿੰਮ ਤਹਿਤ ਘਰ-ਘਰ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ । ਉਨ੍ਹਾਂ ਪੰਜਾਬ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਸਬੰਧੀ ਰਿਪੋਰਟ ਕਾਰਡ ਸਾਂਝਾ ਕਰਨ ਦੇ ਨਾਲ ਲੋਕਾਂ ਦੀ ਰਾਏ, ਸੁਝਾਅ ਅਤੇ ਸਥਾਨਕ ਸਮੱਸਿਆਵਾਂ ਵੀ ਸੁਣੀਆਂ । ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕ ਹੀ ਸਰਕਾਰ ਦੇ ਕੰਮਾਂ ਦੇ ਅਸਲ ਮੁਲਾਂਕਣਕਰਤਾ ਹਨ। ਇਸ ਲਈ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਵੇਰਵਾ ਲੋਕਾਂ ਦੇ ਦਰ ਤੱਕ ਲਿਜਾਣ ਦੇ ਨਾਲ ਉਨ੍ਹਾਂ ਤੋਂ ਸਿੱਧਾ ਫੀਡਬੈਕ ਲੈਣਾ ਵੀ ਇਸ ਮੁਹਿੰਮ ਦਾ ਮਕਸਦ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬਿਜਲੀ, ਸਿਹਤ, ਸਿੱਖਿਆ, ਰੁਜ਼ਗਾਰ, ਖੇਡਾਂ, ਸੜਕਾਂ, ਪੇਂਡੂ ਵਿਕਾਸ ਅਤੇ ਸਿੰਜਾਈ ਸਮੇਤ ਵੱਖ-ਵੱਖ ਖੇਤਰਾਂ ਨੂੰ ਆਪਣੀਆਂ ਤਰਜੀਹਾਂ ਵਿੱਚ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਅਤੇ ਸਰਕਾਰੀ ਸਿਹਤ ਤੇ ਸਿੱਖਿਆ ਸਹੂਲਤਾਂ ਦਾ ਉਦੇਸ਼ ਆਮ ਪਰਿਵਾਰ ਦੇ ਰੋਜ਼ਾਨਾ ਖ਼ਰਚਿਆਂ ਨੂੰ ਘਟਾਉਣਾ ਹੈ। ਕਿਸਾਨਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਵਧਾਉਣ ਲਈ ਵੀ ਕੰਮ ਕੀਤੇ ਜਾ ਰਹੇ ਹਨ । ਹਲਕਾ ਵਿਧਾਇਕ ਨੇ ਆਖਿਆ ਕਿ ਸੂਬਾ ਸਰਕਾਰ ਨੇ ਧਰਤੀ ਹੇਠਲੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਉਣ ਦੇ ਲਈ ਨਹਿਰੀ ਪਾਣੀ ਤੋਂ ਇਲਾਵਾ ਵੱਡੇ ਪੱਧਰ ਤੇ ਹਰ ਖੇਤਰ ਦੇ ਵਿੱਚ ਵਿਕਾਸ ਕੀਤਾ ਹੈ । ਇਸ ਮੌਕੇ ਐਡਵੋਕੇਟ ਚੌਧਰੀ ਮੁਹੰਮਦ ਨਿਸਾਰ, ਨੇਤਰ ਸਿੰਘ ਬਾਵਾ, ਸਰਪੰਚ ਬਲਦੇਵ ਸਿੰਘ, ਸਿਰਾਜ ਮੁਹੰਮਦ, ਅਮਰ ਸਿੰਘ ਭੁਰਥਲਾ, ਸੁਖਵਿੰਦਰ ਸਿੰਘ ਨੋਨੀ ਕੁੱਪ ਕਲਾਂ, ਨਵਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਦੀ ਅਗਵਾਈ ਹੇਠ ਮੂਨਕ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਜ਼ੋਰਾਂ ’ਤੇ- ਕਾਰਜ ਸਾਧਕ ਅਫ਼ਸਰ ਅਗਲੀ ਖ਼ਬਰ ਫਸਲੀ ਵਿਭਿੰਨਤਾ ਤਹਿਤ ਮੂੰਗਫਲ਼ੀ ਦੀ ਫਸਲ ਲਈ ਕਿਸਾਨਾਂ ਨੂੰ ਕੀਤਾ ਉਤਸ਼ਾਹਿਤ
Ad Position 24