ਬੇਰੁਜ਼ਗਾਰ 2 ਨੂੰ ਮੁੱਖ ਮੰਤਰੀ ਨਿਵਾਸ ਦਾ ਕਰਨਗੇ ਘਿਰਾਓ
ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) – ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਦਫਤਰ ਬਾਹਰ ਚੱਲ ਰਹੇ ਪੱਕੇ ਮੋਰਚੇ ਨੂੰ ਲੰਬਾ ਅਰਸਾ ਲੰਘ ਚੁੱਕਿਆ ਹੈ ਪਰ ਉਨ੍ਹਾਂ ਦੀਆਂ ਮੰਗਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੀ ਅਗਲੀ ਕੜੀ ਅਧੀਨ ਹੁਣ ਬੇਰੁਜ਼ਗਾਰ 2 ਅਕਤੂਬਰ ਨੂੰ ਮੁੱਖ ਮੰਤਰੀ ਮੰਤਰੀ ਨਿਵਾਸ ਦਾ ਸੰਗਰੂਰ ਵਿਖੇ ਘਿਰਾਓ ਕਰਨਗੇ।
ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) – ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਦਫਤਰ ਬਾਹਰ ਚੱਲ ਰਹੇ ਪੱਕੇ ਮੋਰਚੇ ਨੂੰ ਲੰਬਾ ਅਰਸਾ ਲੰਘ ਚੁੱਕਿਆ ਹੈ ਪਰ ਉਨ੍ਹਾਂ ਦੀਆਂ ਮੰਗਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੀ ਅਗਲੀ ਕੜੀ ਅਧੀਨ ਹੁਣ ਬੇਰੁਜ਼ਗਾਰ 2 ਅਕਤੂਬਰ ਨੂੰ ਮੁੱਖ ਮੰਤਰੀ ਮੰਤਰੀ ਨਿਵਾਸ ਦਾ ਸੰਗਰੂਰ ਵਿਖੇ ਘਿਰਾਓ ਕਰਨਗੇ। ਆਪਣੀਆਂ ਮੰਗਾਂ ਨੂੰ ਮੁੜ ਦੁਹਰਾਉਦਿਆਂ ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਭਰਤੀ ਉਮਰ ਹੱਦ ਦੀ ਘੱਟ ਕੀਤੀ ਜਾਵੇ । 55 ਫੀਸਦੀ ਅੰਕਾਂ ਦੀ ਸ਼ਰਤ ਨੂੰ ਖਤਮ ਕਰਨ ਦੇ ਨਾਲ਼-ਨਾਲ਼ ਹੋਰ ਭਖਵੇਂ ਮਸਲਿਆਂ ਨੂੰ ਲੈ ਕੇ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।