ਮੁੱਖ ਮੰਤਰੀ ਦੇ ਪਿੰਡ ਸਤੌਜ ਦੇ ਲੋਕਾਂ ਨੇ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਲੜ ਫੜਿਆ
ਚੀਮਾ ਮੰਡੀ, 27 ਸਤੰਬਰ (ਜਗਰਾਜ ਮਾਨ, ਗੁਰਜੀਤ ਸਿੰਘ ਚਹਿਲ) - ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਉਸ ਮੌਕੇ ਵੱਡਾ ਬਲ ਮਿਲਿਆ, ਜਦੋਂ ਐਡਵੋਕੇਟ ਗੁਰਕੀਰਤ ਸਿੰਘ ਲਖਮੀਰਵਾਲਾ ਦੀ ਅਗਵਾਈ ਵਿਚ ਵੱਡੀ ਗਿਣਤੀ ਲੋਕਾਂ ਨੇ (ਵਾਰਿਸ ਪੰਜਾਬ ਦੇ) ਪਾਰਟੀ ਦਾ ਲੜ ਫੜਿਆ। ਪਿੰਡ ਸਤੌਜ ਦੇ ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਨੂੰ ਪੂਰਨ ਸਹਿਯੋਗ ਦੇਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਤਾ ਕੇ ਪੰਜਾਬ ਦੀ ਸੱਤਾ ਪਾਰਟੀ ਨੂੰ ਦਿਵਾਉਣ ਵਿੱਚ ਮਿਹਨਤ ਕਰਨਗੇ।
ਚੀਮਾ ਮੰਡੀ, 27 ਸਤੰਬਰ (ਜਗਰਾਜ ਮਾਨ, ਗੁਰਜੀਤ ਸਿੰਘ ਚਹਿਲ) - ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਉਸ ਮੌਕੇ ਵੱਡਾ ਬਲ ਮਿਲਿਆ, ਜਦੋਂ ਐਡਵੋਕੇਟ ਗੁਰਕੀਰਤ ਸਿੰਘ ਲਖਮੀਰਵਾਲਾ ਦੀ ਅਗਵਾਈ ਵਿਚ ਵੱਡੀ ਗਿਣਤੀ ਲੋਕਾਂ ਨੇ (ਵਾਰਿਸ ਪੰਜਾਬ ਦੇ) ਪਾਰਟੀ ਦਾ ਲੜ ਫੜਿਆ। ਪਿੰਡ ਸਤੌਜ ਦੇ ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਨੂੰ ਪੂਰਨ ਸਹਿਯੋਗ ਦੇਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਤਾ ਕੇ ਪੰਜਾਬ ਦੀ ਸੱਤਾ ਪਾਰਟੀ ਨੂੰ ਦਿਵਾਉਣ ਵਿੱਚ ਮਿਹਨਤ ਕਰਨਗੇ। ਇਸ ਮੌਕੇ ਗੁਰਕੀਰਤ ਸਿੰਘ ਨੇ ਕਿਹਾ ਕਿ ਪਾਰਟੀ ਨੂੰ ਪੂਰੇ ਪੰਜਾਬ ਵਿੱਚ ਸਹਿਯੋਗ ਮਿਲ ਰਿਹਾ ਹੈ। ਯੂਥ ਪਾਰਟੀ ਨਾਲ ਬਹੁਤ ਜ਼ਿਆਦਾ ਜੁੜ ਰਿਹਾ ਹੈ। ਪਾਰਟੀ ਦੀ ਮਜਬੂਤੀ ਲਈ ਨੌਜਵਾਨ ਅੱਗੇ ਹੋ ਕੇ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਵੇਗੀ। ਉਹਨਾਂ ਕਿਹਾ ਕਿ ਪਾਰਟੀ ਚੰਗੇ ਕਿਰਦਾਰ ਦੇ ਲੋਕਾਂ ਨੂੰ ਅੱਗੇ ਲੈ ਕੇ ਆ ਰਹੀ ਹੈ ਜੋ ਕਿ ਪੰਜਾਬ ਦੇ ਭਲੇ ਅਤੇ ਪੰਜਾਬ ਦੀ ਤਰੱਕੀ ਦੀ ਗੱਲ ਕਰਨਗੇ। ਇਸ ਮੌਕੇ ਅਵਤਾਰ ਸਿੰਘ ਕਾਨਗੜ ਜ਼ਿਲ੍ਹਾ ਪ੍ਰਧਾਨ, ਐਡਵੋਕੇਟ ਗੁਰਕੀਰਤ ਸਿੰਘ ਲਖਮੀਰਵਾਲਾ ਜਿਲਾ ਯੂਥ ਪ੍ਰਧਾਨ, ਮਾਲਵਿੰਦਰ ਸਿੰਘ ਕੌਰੀਆਂ, ਲਖਵਿੰਦਰ ਸਿੰਘ ਕੌਰੀਆ, ਤਾਰਾ ਸਿੰਘ ਕੌਰੀਆ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਿੰਡ ਸਤੌਜ ਦੇ ਗੁਰਵਿੰਦਰ ਸਿੰਘ, ਬਲਜੀਤ ਸਿੰਘ, ਨਿੱਕਾ ਸਿੰਘ, ਹਰਬੰਸ ਸਿੰਘ, ਤਰਸੇਮ ਸਿੰਘ, ਰਘਵੀਰ ਸਿੰਘ, ਬੂਟਾ ਸਿੰਘ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ ਆਦਿ ਨੇ ਪਾਰਟੀ ਦਾ ਲੜ ਫੜਿਆ।