ਹਲਕਾ ਅਮਰਗੜ੍ਹ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਇਤਿਹਾਸਕ ਹੋਵੇਗੀ- ਧਲੇਰ, ਬਬਲੂ, ਰੋਹੀੜਾ, ਚਾਪੜਾ, ਉਭੀ, ਸੇਖਾ
ਅਹਿਮਦਗੜ, 27 ਸਤੰਬਰ (ਸੁਖਜੀਤ ਸਿੰਘ ਖੇੜਾ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਮਰਗੜ੍ਹ ਦੇ ਇੰਚਾਰਜ ਤੇ ਉਮੀਦਵਾਰ ਜਸਵੀਰ ਸਿੰਘ ਜੱਸੀ ਮੰਨਵੀਂ ਦੀ ਅਗਵਾਈ ਹੇਠ ਮਲੇਰਕੋਟਲਾ ਨੇੜੇ ਖਾਨਪੁਰ ਮੰਡੀਆਂ ਵਿਖੇ ਮਿਤੀ 4 ਅਕਤੂਬਰ ਨੂੰ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ, ਸੀਨੀਅਰ ਯੂਥ ਅਕਾਲੀ ਆਗੂ ਅਮਰਿੰਦਰ ਸਿੰਘ ਬਬਲੂ ਜੰਡਾਲੀ, ਯੂਥ ਪ੍ਰਧਾਨ ਇਰਫਾਨ ਰੋਹੀੜਾ, ਸੀਨੀਅਰ ਆਗੂ ਤਰਲੋਚਨ ਸਿੰਘ ਚਾਪੜਾ, ਪ੍ਰਧਾਨ ਗੁਰਮੀਤ ਸਿੰਘ ਉਭੀ, ਕੌਂਸਲਰ ਮਨੀ ਸੇਖਾ ਅਹਿਮਦਗੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਹਿਮਦਗੜ, 27 ਸਤੰਬਰ (ਸੁਖਜੀਤ ਸਿੰਘ ਖੇੜਾ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਮਰਗੜ੍ਹ ਦੇ ਇੰਚਾਰਜ ਤੇ ਉਮੀਦਵਾਰ ਜਸਵੀਰ ਸਿੰਘ ਜੱਸੀ ਮੰਨਵੀਂ ਦੀ ਅਗਵਾਈ ਹੇਠ ਮਲੇਰਕੋਟਲਾ ਨੇੜੇ ਖਾਨਪੁਰ ਮੰਡੀਆਂ ਵਿਖੇ ਮਿਤੀ 4 ਅਕਤੂਬਰ ਨੂੰ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ, ਸੀਨੀਅਰ ਯੂਥ ਅਕਾਲੀ ਆਗੂ ਅਮਰਿੰਦਰ ਸਿੰਘ ਬਬਲੂ ਜੰਡਾਲੀ, ਯੂਥ ਪ੍ਰਧਾਨ ਇਰਫਾਨ ਰੋਹੀੜਾ, ਸੀਨੀਅਰ ਆਗੂ ਤਰਲੋਚਨ ਸਿੰਘ ਚਾਪੜਾ, ਪ੍ਰਧਾਨ ਗੁਰਮੀਤ ਸਿੰਘ ਉਭੀ, ਕੌਂਸਲਰ ਮਨੀ ਸੇਖਾ ਅਹਿਮਦਗੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਆਗੂਆਂ ਨੇ ਸੰਯੁਕਤ ਬਿਆਨ ਵਿੱਚ ਕਿਹਾ ਕਿ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ ਅਤੇ ਹਲਕੇ ਵਿੱਚੋਂ ਇਸ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਵਰਕਰ ਪਹੁੰਚ ਕੇ ਰੈਲੀ ਨੂੰ ਕਾਮਯਾਬ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਮਰਗੜ੍ਹ ਚ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਉਮੀਦਵਾਰ ਜਸਵੀਰ ਸਿੰਘ ਜੱਸੀ ਮੰਨਵੀਂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਅਤੇ ਪਾਰਟੀ ਨੂੰ ਹੋਰ ਮਜਬੂਤ ਮਜਬੂਤ ਕਰਨ ਲਈ ਆਪਣਾ ਯੋਗਦਾਨ ਪਾਉਣਗੇ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ ਜਿਸ ਦੀ ਮਿਸਾਲ ਪੰਜਾਬ ਅੰਦਰ ਸੜਕਾਂ, ਓਵਰ ਬਰਿਜ, ਸਗਨ ਸਕੀਮ, ਆਟਾ ਦਾਲ ਸਕੀਮ, ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਕਿਸਾਨਾਂ ਲਈ ਵੱਡੀ ਪੱਧਰ ਤੇ ਟਿਊਬਵੈਲ ਕਲੈਕਸ਼ਨ ਦੇਣੇ ਅਤੇ ਹਰ ਵਰਗ ਲਈ ਵਿਕਾਸ ਸਹੂਲਤਾਂ ਦਿੱਤੀਆਂ ਗਈਆਂ ਸਨ । ਇਸ ਲਈ ਹੁਣ ਫਿਰ ਤੋਂ ਬਾਕੀ ਪਾਰਟੀਆਂ ਨੂੰ ਨਕਾਰ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲੱਗੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।