27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਐਸ.ਯੂ.ਐਸ. ਕਾਲਜ ਮਹਿਲਾਂ ਦੇ ਵਿਦਿਆਰਥੀਆਂ ਨੇ ਪਿੰਗਲਵਾੜੇ ਦਾ ਕੀਤਾ ਦੌਰਾ

ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਐਸ. ਯੂ.

Ad Position 21
No active advertisement
ਅਜੀਤ ਡੈਸਕ 28-09-2026
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਐਸ.ਯੂ.ਐਸ. ਗਰੁੱਪ ਆਫ ਇੰਸਟੀਚਿਊਸ਼ਨਜ਼ ਵਲੋਂ ਐਨ.ਐਸ.ਐਸ. ਦਿਵਸ ਮੌਕੇ ਵਿਦਿਆਰਥੀਆਂ ’ਚ ਦਿਵਿਆਂਗ ਵਿਅਕਤੀਆਂ ਅਤੇ ਬਜ਼ੁਰਗਾਂ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਦੇ ਉਦੇਸ਼ ਨਾਲ ਭਗਤ ਪੂਰਨ ਸਿੰਘ ਪਿੰਗਲਵਾੜਾ ਸੰਗਰੂਰ ਵਿਖੇ ਦੌਰਾ ਕਰਵਾਇਆ ਗਿਆ। ਦੌਰੇ ਦੌਰਾਨ ਵਿਦਿਆਰਥੀਆਂ ਨੇ ਪਿੰਗਲਵਾੜਾ ਵਿਖੇ ਰਹਿ ਰਹੇ ਦਿਵਿਆਂਗ ਵਿਅਕਤੀਆਂ ਅਤੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਦੀਆਂ ਲੋੜਾਂ, ਜੀਵਨ-ਸਥਿਤੀਆਂ ਅਤੇ ਦੇਖਭਾਲ ਸਬੰਧੀ ਜਾਣਕਾਰੀ ਹਾਸਲ ਕੀਤੀ। ਦੌਰੇ ਤੋਂ ਬਾਅਦ ਕਾਲਜ ਦੇ ਐਨ.ਐਸ.ਐਸ. ਵਿਭਾਗ ਅਤੇ ਵਲੰਟੀਅਰਜ਼ ਵਲੋਂ ਸੰਸਥਾ ਦੇ ਕੈਂਪਸ ’ਚ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਪੌਦੇ ਲਗਾਏ ਗਏ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਐਨ.ਐਸ.ਐਸ. ਸਬੰਧੀ ਲੇਖ ਮੁਕਾਬਲੇ ਵੀ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਕਿਹਾ ਕਿ ਐਨ.ਐਸ.ਐਸ. ਵਿਦਿਆਰਥੀਆਂ ਨੂੰ ਸਿਰਫ਼ ਸਿੱਖਿਆ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਵਿੱਚ ਸੇਵਾ, ਸਹਿਯੋਗ, ਸੰਵੇਦਨਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ, ਪ੍ਰੋ ਰਮਨਦੀਪ ਸਿੰਘ, ਪ੍ਰੋ ਲਵਪ੍ਰੀਤ ਸਿੰਘ ਅਤੇ ਪ੍ਰੋ ਜੋਤੀ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਟੈਕਫੈਸਟ 26 ਦੇ ਆਰੰਭ ਤਹਿਤ ਸਲਾਈਟ ’ਚ ਮੈਰਾਥਨ ਦੌੜ ਕਰਵਾਈ ਅਗਲੀ ਖ਼ਬਰ ਪੀ.ਟੀ.ਯੂ. ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ’ਚ ਸੀ.ਜੀ.ਸੀ. ਝੰਜੇੜੀ ਨੇ ਮਾਰੀ ਬਾਜ਼ੀ
Ad Position 24