28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਨੂੰ ਮੰਗ-ਪੱਤਰ

ਸੰਗਰੂਰ, 28 ਸਤੰਬਰ (ਚੌਧਰੀ ਨੰਦ ਲਾਲ ਗਾਂਧੀ, ਧੀਰਜ ਪਸੋਰੀਆ) - ਐਨ. ਐਚ.

Ad Position 21
No active advertisement
ਮੰਗ ਪੱਤਰ ਸੌਂਪਦੇ ਹੋਏ ਐਨ.ਐਚ.ਐਮ. ਮੁਲਾਜ਼ਮ। ਤਸਵੀਰ- ਮੁਕੇਸ਼ ਕੁਮਾਰ 29-09-2026
ਸੰਗਰੂਰ, 28 ਸਤੰਬਰ (ਚੌਧਰੀ ਨੰਦ ਲਾਲ ਗਾਂਧੀ, ਧੀਰਜ ਪਸੋਰੀਆ) - ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਸਿਵਲ ਸਰਜਨ ਦਫ਼ਤਰ ਸੰਗਰੂਰ ਅੱਗੇ ਧਰਨਾ ਦਿੱਤਾ ਗਿਆ। ਇਸ ਉਪਰੰਤ ਯੂਨੀਅਨ ਆਗੂਆਂ ਨੇ ਸਿਵਲ ਸਰਜਨ ਸੰਗਰੂਰ ਨੂੰ ਮੰਗ ਪੱਤਰ ਸੌਂਪਦਿਆਂ ਮੰਗਾਂ ਦੇ ਤੁਰੰਤ ਨਿਪਟਾਰੇ ਦੀ ਮੰਗ ਕੀਤੀ। ਮੰਗ ਪੱਤਰ ਰਾਹੀਂ ਯੂਨੀਅਨ ਨੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਦਾ ਵਿਭਾਗੀ ਕਮੇਟੀ ਰਾਹੀਂ ਨਿਪਟਾਰਾ ਕਰਨ, ਪਿਛਲੀਆਂ ਮੀਟਿੰਗਾਂ ’ਚ ਹੋਏ ਫ਼ੈਸਲਿਆਂ ਨੂੰ ਲਾਗੂ ਕਰਨ, ‘ਬਰਾਬਰ ਕੰਮ ਬਰਾਬਰ ਤਨਖਾਹ’ ਦਾ ਸਿਧਾਂਤ ਲਾਗੂ ਕਰਨ ਅਤੇ ਤਨਖਾਹਾਂ ’ਚ ਵਾਜਬ ਵਾਧਾ ਕਰਨ ਦੀ ਮੰਗ ਕੀਤੀ । ਇਸ ਤੋਂ ਇਲਾਵਾ ਵੱਖ-ਵੱਖ ਕਾਡਰਾਂ ਨਾਲ ਸੰਬੰਧਿਤ ਲੰਬਿਤ ਮਸਲਿਆਂ ਅਤੇ ਸਰਕਾਰ ਤੇ ਸਿਹਤ ਵਿਭਾਗ ਕੋਲ ਚੱਲ ਰਹੀਆਂ ਫਾਈਲਾਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਵੀ ਰੱਖੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਮੰਗਾਂ ਦੇ ਹੱਲ ਲਈ ਠੋਸ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਅਕਤੂਬਰ ਨੂੰ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਅਤੇ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਮਹਾ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਮੁਲਾਜ਼ਮ ਆਗੂ ਜਗਤਾਰ ਸਿੰਘ, ਹਰਪ੍ਰੀਤ ਸਿੰਘ, ਸਿੰਪਲ ਸ਼ਰਮਾ, ਡਾ. ਵਰਿੰਦਰ ਕੁਮਾਰ, ਡਾ. ਕਨਿਕਾ ਬੱਗਾ, ਰਾਮ ਸਿੰਘ ਅਤੇ ਕਮਲਦੀਪ ਕੌਰ ਸਮੇਤ ਸੈਂਕੜਿਆਂ ਦੀ ਗਿਣਤੀ ’ਚ ਐਨ.ਐਚ.ਐਮ. ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਅਗਲੀ ਖ਼ਬਰ ਬਲੋਚਿਸਤਾਨ ’ਚ 25 ਲੱਖ ਰੁਪਏ ਬਦਲੇ 3 ਸਾਲਾ ਮਾਸੂਮ ਦਾ 60 ਸਾਲਾ ਵਿਅਕਤੀ ਨਾਲ ਕੀਤਾ ਸੌਦਾ
Ad Position 24