28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

4 ਅਕਤੂਬਰ ਦੀ ਅਮਰਗੜ੍ਹ ’ਚ ‘ਪੰਜਾਬ ਬਚਾਓ’ ਰੈਲੀ ਇਤਿਹਾਸਕ ਹੋਵੇਗੀ- ਜੱਸੀ ਮੰਨਵੀ

ਅਹਿਮਦਗੜ੍ਹ/ਅਮਰਗੜ੍ਹ, 28 ਸਤੰਬਰ (ਸੁਖਜੀਤ ਸਿੰਘ ਖੇੜਾ, ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ’ਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਨੂੰ ਵੱਖ-ਵੱਖ ਹਲਕਿਆਂ ’ਚ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਇਨ੍ਹਾਂ ਰੈਲੀਆਂ ’ਚ ਲੱਖਾਂ ਲੋਕਾਂ ਦੇ ਰਿਕਾਰਡ ਤੋੜ ਇਕੱਠ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 29-09-2026
ਅਹਿਮਦਗੜ੍ਹ/ਅਮਰਗੜ੍ਹ, 28 ਸਤੰਬਰ (ਸੁਖਜੀਤ ਸਿੰਘ ਖੇੜਾ, ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ’ਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਨੂੰ ਵੱਖ-ਵੱਖ ਹਲਕਿਆਂ ’ਚ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਇਨ੍ਹਾਂ ਰੈਲੀਆਂ ’ਚ ਲੱਖਾਂ ਲੋਕਾਂ ਦੇ ਰਿਕਾਰਡ ਤੋੜ ਇਕੱਠ ਹੋ ਰਹੇ ਹਨ। ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਹੋਈਆਂ ਰੈਲੀਆਂ ਵਿੱਚ ਪਹੁੰਚੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਵਿਧਾਨ ਸਭਾ ਚੋਣਾਂ 2027 ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਹਲਕਾ ਅਮਰਗੜ੍ਹ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਸੰਘਰਸ਼ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਇਸੇ ਲਈ ‘ਪੰਜਾਬ ਬਚਾਓ’ ਮੁਹਿੰਮ ਤਹਿਤ 4 ਅਕਤੂਬਰ 2026 ਨੂੰ ਦਾਣਾ ਮੰਡੀ ਖਾਨਪੁਰ (ਹਲਕਾ ਅਮਰਗੜ੍ਹ) ਵਿੱਚ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚਣਗੇ।
Ad Position 22
No active advertisement
ਪਿਛਲੀ ਖ਼ਬਰ ਪਾਣੀਆਂ ਦੇ ਮੁੱਦੇ ਅਤੇ ਭਾਰਤ-ਅਮਰੀਕਾ ਮੁਕਤ ਟਰੇਡ ਐਗਰੀਮੈਂਟ ਦੇ ਪ੍ਰਭਾਵਾਂ ਸਬੰਧੀ ਮਸਤੂਆਣਾ ਸਾਹਿਬ ਵਿਖੇ ਸੈਮੀਨਾਰ ਅਗਲੀ ਖ਼ਬਰ ਨਗਰ ਕੌਂਸਲ ਦਫ਼ਤਰ ਅੱਗੇ ਸਫ਼ਾਈ ਸੇਵਕਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ
Ad Position 24