28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਾਣੀਆਂ ਦੇ ਮੁੱਦੇ ਅਤੇ ਭਾਰਤ-ਅਮਰੀਕਾ ਮੁਕਤ ਟਰੇਡ ਐਗਰੀਮੈਂਟ ਦੇ ਪ੍ਰਭਾਵਾਂ ਸਬੰਧੀ ਮਸਤੂਆਣਾ ਸਾਹਿਬ ਵਿਖੇ ਸੈਮੀਨਾਰ

ਮਸਤੂਆਣਾ ਸਾਹਿਬ, 28 ਸਤੰਬਰ (ਦਮਦਮੀ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪਾਣੀਆਂ ਦੇ ਗੰਭੀਰ ਮਸਲੇ ਸਮੇਤ ਭਾਰਤ ਅਤੇ ਅਮਰੀਕਾ ਦਰਮਿਆਨ ਚੱਲ ਰਹੇ ਫਰੀ ਟਰੇਡ ਐਗਰੀਮੈਂਟ, ਖੇਤੀਬਾੜੀ, ਡੇਅਰੀ, ਕਿਰਤੀ ਵਰਗ, ਰੁਜ਼ਗਾਰ ਅਤੇ ਸੰਘੀ ਢਾਂਚੇ ’ਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਸਬੰਧੀ ਅੱਜ ਮਸਤੂਆਣਾ ਸਾਹਿਬ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ’ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਉੱਘੇ ਪੱਤਰਕਾਰ ਹਮੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 29-09-2026
ਮਸਤੂਆਣਾ ਸਾਹਿਬ, 28 ਸਤੰਬਰ (ਦਮਦਮੀ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪਾਣੀਆਂ ਦੇ ਗੰਭੀਰ ਮਸਲੇ ਸਮੇਤ ਭਾਰਤ ਅਤੇ ਅਮਰੀਕਾ ਦਰਮਿਆਨ ਚੱਲ ਰਹੇ ਫਰੀ ਟਰੇਡ ਐਗਰੀਮੈਂਟ, ਖੇਤੀਬਾੜੀ, ਡੇਅਰੀ, ਕਿਰਤੀ ਵਰਗ, ਰੁਜ਼ਗਾਰ ਅਤੇ ਸੰਘੀ ਢਾਂਚੇ ’ਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਸਬੰਧੀ ਅੱਜ ਮਸਤੂਆਣਾ ਸਾਹਿਬ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ’ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਉੱਘੇ ਪੱਤਰਕਾਰ ਹਮੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬਲਵੀਰ ਸਿੰਘ ਰਾਜੇਵਾਲ ਅਤੇ ਹਮੀਰ ਸਿੰਘ ਨੇ ਪਾਣੀਆਂ ਦੇ ਮਸਲੇ, ਖੇਤੀਬਾੜੀ ਅਤੇ ਕਿਸਾਨੀ ਨਾਲ ਸਬੰਧਤ ਚੁਣੌਤੀਆਂ ਤੋਂ ਇਲਾਵਾ ਭਾਰਤ-ਅਮਰੀਕਾ ਫਰੀ ਟਰੇਡ ਐਗਰੀਮੈਂਟ ਦੇ ਖੇਤੀ, ਡੇਅਰੀ, ਕਿਰਤੀ ਵਰਗ ਅਤੇ ਰੁਜ਼ਗਾਰ ਦੇ ਖੇਤਰਾਂ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਦੇਸ਼ ਦੇ ਸੰਘੀ ਢਾਂਚੇ ਅਤੇ ਸੂਬਿਆਂ ਦੇ ਅਧਿਕਾਰਾਂ ਨਾਲ ਸਬੰਧਤ ਵੱਖ-ਵੱਖ ਪੱਖਾਂ ’ਤੇ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕਰਕੇ ਬੁਲਾਰਿਆਂ ਵੱਲੋਂ ਦਿੱਤੀ ਜਾਣਕਾਰੀ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਮੁੱਦਿਆਂ ਬਾਰੇ ਵਿਚਾਰ-ਚਰਚਾ ਵਿੱਚ ਭਾਗ ਲਿਆ। ਇਸ ਮੌਕੇ ਕਿਸਾਨ ਆਗੂ ਰੋਹੀ ਸਿੰਘ ਮੰਗਵਾਲ, ਰਛਪਾਲ ਸਿੰਘ ਦੋਹਲਾ, ਗੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਪਰਮਿੰਦਰ ਸਿੰਘ ਚਲਾਕੀ ਅਤੇ ਨੇਕ ਸਿੰਘ ਖੋਖ ਹੋਰਾਂ ਨੇ ਵੀ ਸੰਬੋਧਨ ਕੀਤਾ। ਸੈਮੀਨਾਰ ਦੌਰਾਨ ਸਟੇਜ ਦੀ ਕਾਰਵਾਈ ਕੁਲਵਿੰਦਰ ਸਿੰਘ ਮਾਝਾ ਪ੍ਰਧਾਨ ਭਵਾਨੀਗੜ੍ਹ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਕਸ਼ਮੀਰ ਸਿੰਘ ਘਰਾਚੋਂ ਜ਼ਿਲ੍ਹਾ ਜਨਰਲ ਸਕੱਤਰ, ਬਲਜਿੰਦਰ ਸਿੰਘ ਸੰਘਰੇੜੀ, ਪ੍ਰੀਤਮ ਸਿੰਘ ਬਡਰੁੱਖਾਂ, ਜਸਵਿੰਦਰ ਸਿੰਘ ਚੰਗਾਲ, ਬਾਬਾ ਭਰਪੂਰ ਸਿੰਘ ਚੰਗਾਲ, ਮਲਕੀਤ ਸਿੰਘ ਲਖਮੀਰਵਾਲਾ, ਗੁਰਜੰਟ ਸਿੰਘ ਮੰਗਵਾਲ, ਭੁਪਿੰਦਰ ਸਿੰਘ ਪ੍ਰਧਾਨ ਧੂਰੀ, ਪ੍ਰੀਤਮ ਸਿੰਘ ਸ਼ੇਰਪੁਰ, ਬਲਵਿੰਦਰ ਸਿੰਘ ਲਹਿਰਾ, ਜਗਸੀਰ ਸਿੰਘ ਤੋਲਾਵਾਲ, ਜਗਦੇਵ ਸਿੰਘ ਘਰਾਚੋਂ, ਜ਼ਿਲ੍ਹਾ ਯੂਥ ਪ੍ਰਧਾਨ ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਕਪਿਆਲ, ਸਤਿਗੁਰ ਸਿੰਘ ਬਲਦ ਕਲਾਂ, ਬਲਜਿੰਦਰ ਸਿੰਘ, ਗੁਰਜੰਟ ਸਿੰਘ ਬਹਾਦਰਪੁਰ, ਨਰਸੀ ਲਿੱਦੜਾ ਅਤੇ ਕਰਮ ਸਿੰਘ ਮਾਝਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਰਹੇ ਅਤੇ ਸੈਮੀਨਾਰ ਨੂੰ ਸਫਲ ਬਣਾਉਣ ਲਈ ਭਰਪੂਰ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਮਹਿਲਾਵਾਂ ਦਾ 60-60 ਹਜ਼ਾਰ ਰੁਪਇਆ ਦੇਵੇ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ 4 ਅਕਤੂਬਰ ਦੀ ਅਮਰਗੜ੍ਹ ’ਚ ‘ਪੰਜਾਬ ਬਚਾਓ’ ਰੈਲੀ ਇਤਿਹਾਸਕ ਹੋਵੇਗੀ- ਜੱਸੀ ਮੰਨਵੀ
Ad Position 24