ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਵਸ
ਅਹਿਮਦਗੜ੍ਹ, 28 ਸਤੰਬਰ (ਸੁਖਜੀਤ ਸਿੰਘ ਖੇੜਾ, ਰਵਿੰਦਰ ਪੁਰੀ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਸਥਾਨਕ ਭਗਤ ਸਿੰਘ ਚੌਕ ਵਿਖੇ ਮਨਾਇਆ ਗਿਆ। ਸਮਾਗਮ ਦੌਰਾਨ ਪ੍ਰਧਾਨ ਕਮਲਜੀਤ ਸਿੰਘ ਉੱਭੀ ਨੇ ਕਿਹਾ ਕਿ ਭਗਤ ਸਿੰਘ ਦਾ ਜੀਵਨ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ, ਹਿੰਮਤ ਅਤੇ ਸੰਘਰਸ਼ ਦੀ ਮਿਸਾਲ ਹੈ ।
ਸ
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜਗਜੀਤ ਸਿੰਘ ਭੁਟਾਲ ਆਪਣੇ ਵਿਚਾਰ ਪੇਸ਼ ਕਰਦੇ ਹੋਏ। ਤਸਵੀਰ ਅਸ਼ੋਕ ਗਰਗ
ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਹੋਰ। ਤਸਵੀਰ- ਰਣਧੀਰ ਸਿੰਘ ਫੱਗੂਵਾਲਾ
ਸੁਨਾਮ ਦੇ ਮਹਿਲਾ ਚੌਕ ਸਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੱਢੀ ਗਈ ਜਾਗਰੂਕਤਾ ਰੈਲੀ ਦਾ ਦ੍ਰਿਸ਼। ਤਸਵੀਰ - ਰੁਪਿੰਦਰ ਸਿੰਘ ਸੱਗੂ
29-09-2026
ਅਹਿਮਦਗੜ੍ਹ, 28 ਸਤੰਬਰ (ਸੁਖਜੀਤ ਸਿੰਘ ਖੇੜਾ, ਰਵਿੰਦਰ ਪੁਰੀ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਸਥਾਨਕ ਭਗਤ ਸਿੰਘ ਚੌਕ ਵਿਖੇ ਮਨਾਇਆ ਗਿਆ। ਸਮਾਗਮ ਦੌਰਾਨ ਪ੍ਰਧਾਨ ਕਮਲਜੀਤ ਸਿੰਘ ਉੱਭੀ ਨੇ ਕਿਹਾ ਕਿ ਭਗਤ ਸਿੰਘ ਦਾ ਜੀਵਨ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ, ਹਿੰਮਤ ਅਤੇ ਸੰਘਰਸ਼ ਦੀ ਮਿਸਾਲ ਹੈ । ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੇ ਫਰਜ਼ਾਂ ਨੂੰ ਸਮਝਣ ਅਤੇ ਸ਼ਹੀਦਾਂ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ, ਕਾਰਜ ਸਾਧਕ ਅਧਿਕਾਰੀ ਅਸ਼ੀਸ਼ ਕੁਮਾਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਨੋਜ ਸ਼ਰਮਾ, ਚੇਅਰਮੈਨ ਬਲਦੇਵ ਕ੍ਰਿਸ਼ਨ ਮਾਲੌਦ, ਕੌਂਸਲਰ ਬਿੱਲੂ ਮਾਜਰੀ, ਪ੍ਰਧਾਨ ਮਨਿੰਦਰਪਾਲ ਸਿੰਘ, ਸਾਬਕਾ ਪ੍ਰਧਾਨ ਜਤਿੰਦਰ ਭੋਲਾ, ਕੌਂਸਲਰ ਸੰਜੇ ਸੂਦ, ਕੌਂਸਲਰ ਆਨੰਦੀ ਦੇਵੀ, ਸੰਦੀਪ ਬੱਧਨ, ਗੁਰਪ੍ਰੀਤ ਸਿੰਘ ਪ੍ਰੀਤ, ਕੌਂਸਲਰ ਕਮਿੱਕਰ ਰਾਮ, ਦਲਜੀਤ ਸਿੰਘ ਸੌਂਦ, ਚੇਅਰਮੈਨ ਗੁਰਪ੍ਰੀਤ ਸਿੰਘ ਸੌਂਦ, ਸੰਨੀ ਜੋਸ਼ੀ, ਯਾਸੀਨ ਲੱਡੂ, ਦਿਲਸ਼ਾਦ ਖਾਨ, ਸਫਾਈ ਮਜ਼ਦੂਰ ਯੂਨੀਅਨ ਦੇ ਚੇਅਰਮੈਨ ਚਮਨ ਲਾਲ, ਪ੍ਰਧਾਨ ਗੌਤਮ, ਉਪ ਪ੍ਰਧਾਨ ਰੂਪ ਚੰਦ ਰੂਪੀ ਸਮੇਤ ਸ਼ਹਿਰ ਦੇ ਹੋਰ ਪ੍ਰਮੁੱਖ ਪਤਵੰਤਿਆਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ । ਲਹਿਰਾਗਾਗਾ, (ਅਸ਼ੋਕ ਗਰਗ) - ਸ਼ਹੀਦ ਭਗਤ ਸਿੰਘ ਦਾ ਇਨਕਲਾਬੀ ਜੀਵਨ ਗਿਣਤੀ ਦੇ ਕੁੱਝ ਕੁ ਵਰ੍ਹੇ ਹੀ ਬਣਦਾ ਹੈ। ਆਪਣੇ ਇਨਕਲਾਬੀ ਜੀਵਨ ਦੇ ਕੁਝ ਕੁ ਵਰ੍ਹਿਆਂ ’ਚੋਂ ਭਗਤ ਸਿੰਘ ਨੇ ਲਗਭਗ ਦੋ ਸਾਲ ਜੇਲ੍ਹ ’ਚ ਬਿਤਾਏ । 1927 ’ਚ ਹੋਈ ਪਹਿਲੀ ਗ੍ਰਿਫਤਾਰੀ ਸਮੇਂ ਉਹ 20 ਕੇਵਲ ਵਰ੍ਹਿਆਂ ਦੇ ਸਨ। ਜੇਲ੍ਹਵਾਸ ਤੋਂ ਪਹਿਲਾਂ ਉਹ ਕੁਝ ਰੁਮਾਂਚਿਕ ਇਨਕਲਾਬੀ ਕਾਰਵਾਈਆਂ ’ਚ ਸ਼ਾਮਿਲ ਰਹੇ। ਜੇਲ੍ਹਵਾਸ ਦੌਰਾਨ ਕੀਤੇ ਡੂੰਘੇ ਚਿੰਤਨ-ਮਨਨ ਕਾਰਨ ਉਹ ਲਹਿਰ ਦੇ ਬਾਕੀ ਇਨਕਲਾਬੀ ਨੌਜਵਾਨਾਂ ’ਚੋਂ ਸਿਰਕੱਢ ਵਿਚਾਰਵਾਨ ਬਣ ਗਏ। ਗੁਪਤਵਾਸ, ਗ੍ਰਿਫਤਾਰੀਆਂ ਤੇ ਜੇਲ੍ਹ ਜੀਵਨ ਦੀਆਂ ਮੁਸ਼ਕਿਲਾਂ ਅਤੇ ਪੜ੍ਹਨ-ਲਿਖਣ ਦੇ ਸੀਮਿਤ ਵਸੀਲਿਆਂ ਦੇ ਬਾਵਜੂਦ ਭਗਤ ਸਿੰਘ ਆਪਣੀ ਤਿੱਖੀ ਸੂਝ-ਬੂਝ ਕਾਰਨ ਕੌਮੀ ਤੇ ਕੌਮਾਂਤਰੀ ਲਹਿਰਾਂ ਦੇ ਅਹਿਮ ਵਰਤਾਰਿਆਂ ਨੂੰ ਸਮਝਣ ਅਤੇ ਸਹੀ ਨਿਰਣੇ ‘ਤੇ ਪਹੁੰਚਣ ਦੀ ਮਿਸਾਲੀ ਸਮਰੱਥਾ ਤੇ ਮੁਹਾਰਤਾ ਰੱਖਦੇ ਸਨ।” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਬਾ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਵਿਖੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਕੀਤਾ। ਸਕੂਲ ’ਚ ਸਥਾਪਿਤ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਹਾਰ ਪਹਿਨਾ ਕੇ ਸਿਜਦਾ ਕੀਤਾ ਗਿਆ। ਇਸ ਮੌਕੇ ਮੈਡਮ ਅਮਨ ਢੀਂਡਸਾ, ਮਨੋਜ ਥਾਮਸ, ਨਰੇਸ਼ ਚੌਧਰੀ, ਹਰਵਿੰਦਰ ਸਿੰਘ, ਜਗਰਾਜ ਸਿੰਘ, ਅਲਫੌਨਸਾ ਥਾਮਸ ਅਤੇ ਪਿੰਕੀ ਸ਼ਰਮਾ ਸਮੇਤ ਹੋਰ ਅਧਿਆਪਕ ਹਾਜ਼ਰ ਸਨ। ਲਹਿਰਾਗਾਗਾ, (ਅਸ਼ੋਕ ਗਰਗ)- ਇਲਾਕੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਗੁਰਦੁਆਰਾ ਧੰਨਾ ਸਿੰਘ, ਲਹਿਰਾਗਾਗਾ ਵਿਖੇ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ, ਉਨ੍ਹਾਂ ਦੇ ਸੰਘਰਸ਼ ਅਤੇ ਸਮਾਜਿਕ ਬਰਾਬਰੀ ਦੇ ਸੁਪਨੇ ਨੂੰ ਅੱਗੇ ਲਿਜਾਣ ਦੀ ਲੋੜ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਮਹਿੰਦਰ ਸਿੰਘ ਖੋਖਰ, ਬਲਵਿੰਦਰ ਸਿੰਘ ਜਲੂਰ, ਪੂਰਨ ਸਿੰਘ ਖਾਈ, ਸੁਖਜਿੰਦਰ ਸਿੰਘ ਪੈਨਸਰ, ਲੋਕ ਚੇਤਨਾ ਮੰਚ ਦੇ ਆਗੂ ਡਾ. ਸੁਖਜਿੰਦਰ ਸਿੰਘ ਲਾਲੀ, ਸੰਤੋਖ ਸਿੰਘ ਉਧਮਪੁਰਾ ਅਤੇ ਜਮਹੂਰੀ ਅਧਿਕਾਰ ਸਭਾ ਦੇ ਆਗੂ ਜਗਜੀਤ ਸਿੰਘ ਭੁਟਾਲ ਕਲਾਂ ਨੇ ਕਿਹਾ ਕਿ ਭਗਤ ਸਿੰਘ ਦੀ ਵਿਚਾਰਧਾਰਾ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਬੁਲਾਰਿਆਂ ਨੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਗੀਤਕਾਰ ਨਛੱਤਰ ਸਿੰਘ ਚੰਗਾਲੀਵਾਲਾ ਅਤੇ ਗੁਰਪਿਆਰ ਸਿੰਘ ਕਾਲਵੰਜਾਰਾ ਨੇ ਇਨਕਲਾਬੀ ਗੀਤ ਪੇਸ਼ ਕਰਕੇ ਹਾਜ਼ਰੀਨ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੋੜਿਆ। ਸਮਾਗਮ ਵਿੱਚ ਬਲਬੀਰ ਸਿੰਘ ਜਲੂਰ, ਲਛਮਣ ਸਿੰਘ ਅਲੀਸ਼ੇਰ, ਮਨਜੀਤ ਸਿੰਘ ਸੰਗਤਪੁਰਾ, ਸਰੇਸ਼ ਕੁਮਾਰ ਸਫਾਈ ਸੇਵਕ, ਕਸ਼ਮੀਰ ਬਾਵਾ, ਓਮ ਪ੍ਰਕਾਸ਼ ਲਹਿਰਾ, ਜੋਰਾ ਸਿੰਘ ਗਾਗਾ, ਬਲਵਿੰਦਰ ਸਿੰਘ ਖੰਡੇਬਾਦ, ਕੁਲਹਿੰਦ ਕਿਸਾਨ ਸਭਾ ਦੇ ਆਗੂ, ਗਮਦੂਰ ਸਿੰਘ ਬੀਕੇਯੂ ਰਾਜੇਵਾਲ ਸਮੇਤ ਵੱਡੀ ਗਿਣਤੀ ਵਿਚ ਜਨਤਕ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ਅਖੀਰ ਵਿਚ ਪੀ.ਕੇ.ਯੂ. ਦੇ ਪ੍ਰਧਾਨ ਸਵਰਨ ਸਿੰਘ ਨਵਾਂਗਾਓਂ ਨੇ ਸਮਾਗਮ ਵਿਚ ਸ਼ਾਮਿਲ ਸਾਰਿਆਂ ਦਾ ਧੰਨਵਾਦ ਕੀਤਾ। ਭਵਾਨੀਗੜ੍ਹ , (ਰਣਧੀਰ ਸਿੰਘ ਫੱਗੂਵਾਲਾ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪਿੰਡ ਭਰਾਜ ਵਿਖੇ ਕਾਂਗਰਸ ਪਾਰਟੀ ਵਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਨਿਡਰਤਾ, ਅਮਰ ਸੋਚ ਤੇ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਸ੍ਰੀ ਸਿੰਗਲਾ ਨੇ ਕਿਹਾ ਕਿ ਭਗਤ ਸਿੰਘ ਸਿਰਫ਼ ਆਜ਼ਾਦੀ ਦੇ ਸੰਘਰਸ਼ ਦੇ ਮਹਾਨ ਨਾਇਕ ਹੀ ਨਹੀਂ ਸਨ, ਸਗੋਂ ਉਹ ਨੌਜਵਾਨੀ ਦੀ ਹਿੰਮਤ, ਜਾਗਰੂਕਤਾ ਅਤੇ ਅਨਿਆਂ ਵਿਰੁੱਧ ਡਟਣ ਦੀ ਭਾਵਨਾ ਦੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੀ ਕ੍ਰਾਂਤੀ ਦੀ ਸੋਚ ਸਿਰਫ਼ ਸੱਤਾ ਤਬਦੀਲੀ ਤੱਕ ਸੀਮਤ ਨਹੀਂ ਸੀ, ਸਗੋਂ ਸਮਾਜ ਵਿੱਚ ਬਰਾਬਰੀ, ਇਨਸਾਫ਼, ਮਨੁੱਖੀ ਸਨਮਾਨ ਅਤੇ ਸ਼ੋਸ਼ਣ ਤੋਂ ਮੁਕਤੀ ਦਾ ਸੁਪਨਾ ਵੀ ਇਸ ਵਿੱਚ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਹੋਰ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਵਿੱਚ ਭਗਤ ਸਿੰਘ ਦੀ ਸੋਚ ਨੂੰ ਸਿਰਫ਼ ਯਾਦ ਕਰਨ ਦੀ ਬਜਾਏ ਉਸ ਦੇ ਮੂਲ ਸੰਦੇਸ਼ ਨੂੰ ਸਮਝਣ ਅਤੇ ਜੀਵਨ ਵਿੱਚ ਅਪਣਾਉਣ ਦੀ ਲੋੜ ਹੈ। ਇਸ ਮੌਕੇ ਰਾਮ ਸਿੰਘ ਸਰਪੰਚ ਭਰਾਜ, ਜਸਵੀਰ ਸਿੰਘ ਭਰਾਜ,ਅਮਰੀਕ ਸਿੰਘ, ਗੁਰਦੀਪ ਸਿੰਘ ਘਰਾਚੋਂ ਬਲਾਕ ਪ੍ਰਧਾਨ, ਜਗਤਾਰ ਸ਼ਰਮਾ ਨਮਾਂਦਾ ਆਦਿ ਹਾਜ਼ਰ ਸਨ। ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਰੁਪਿੰਦਰ ਸਿੰਘ ਸੱਗੂ) - ਕੌਮੀ ਸੇਵਾ ਯੋਜਨਾ ਇਕਾਈ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਸਰਪ੍ਰਸਤੀ ਹੇਠ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੇ 119ਵੇਂ ਜਨਮ ਦਿਹਾੜੇ ਮੌਕੇ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਰੈਲੀ ਨੂੰ ਸਕੂਲ ਇੰਚਾਰਜ ਪ੍ਰਿੰਸੀਪਲ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਵਿਦਿਆਰਥੀਆਂ ਨਾਲ਼ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਅੱਜ ਸਮਾਜ ਨੂੰ ਇੱਕ ਬਹੁਤ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਹੜੀ ਕਿ ਸਮਾਜ ਵਿੱਚ ਨਸ਼ਿਆਂ ਦੇ ਪ੍ਰਸਾਰ ਦੀ ਹੈ। ਉਹਨਾਂ ਕਿਹਾ ਕਿ ਰੋਜ਼ਾਨਾ ਹੀ ਨਸ਼ਿਆਂ ਦੀ ਵਰਤੋਂ ਨਾਲ਼ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ, ਜਿਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਅੱਜ ਸਮੇਂ ਦੀ ਬਹੁਤ ਵੱਡੀ ਲੋੜ ਬਣ ਗਈ ਹੈ। ਇਸ ਮੌਕੇ ਰਜੇਸ਼ ਕੁਮਾਰ ਲੈਕਚਰਾਰ ਹਿਸਟਰੀ, ਗੁਰਦੀਪ ਸਿੰਘ ਲੈਕਚਰਰ ਪੰਜਾਬੀ, ਰਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਗੁਰਮੀਤ ਕੌਰ ਲੈਕਚਰਾਰ ਰਾਜਨੀਤੀ ਸ਼ਾਸਤਰ, ਮੈਡਮ ਸੁਖਵਿੰਦਰ ਕੌਰ, ਮੈਡਮ ਮਨਵਿੰਦਰ ਕੌਰ, ਮੈਡਮ ਕੰਚਨ ਸਿੰਗਲਾ, ਮੈਡਮ ਆਸੂ ਰਾਓ, ਮੈਡਮ ਹਰਦੇਵ ਕੌਰ, ਮੈਡਮ ਰਜਨੀ ਬਾਲਾ, ਮੈਡਮ ਅੰਜਨ ਅੰਜੂ, ਮੈਡਮ ਗਗਨਜੋਤ ਕੌਰ, ਮੈਡਮ ਸਵਿਤਾ ਕੁਮਾਰੀ, ਹਰਵਿੰਦਰ ਸਿੰਘ, ਦੀਪਸ਼ਖਾ ਬਹਿਲ, ਰਣਜੀਤ ਸਿੰਘ, ਕਰਨੈਲ ਸਿੰਘ ਸਮੂਰਾਂ ਕੈਪਟਨ ਮਨਜੀਤ ਸਿੰਘ, ਭੁਪਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਸਹਿਯੋਗ ਦਿੰਦੇ ਹੋਏ ਇਸ ਰੈਲੀ ਦੀ ਅਗਵਾਈ ਕੀਤੀ ਅਤੇ ਸਮੁੱਚੇ ਪ੍ਰਬੰਧਾਂ ਲਈ ਸਹਿਯੋਗ ਦਿੱਤਾ। ਰੈਲੀ ਦੇ ਅੰਤ ’ਚ ਵੱਖ-ਵੱਖ ਵਿਦਿਆਰਥੀਆਂ ਨੇ ਵੀ ਵਿਚਾਰਾਂ ਦੀ ਸਾਂਝ ਪਾ ਕੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੀਵਨ ’ਤੇ ਚਾਨਣਾ ਪਾਇਆ।