29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੁਲਿਸ ਵਲੋਂ ਐੱਫ.ਆਈ.ਆਰ. ਦਰਜ ਕਰਨ ਮਗਰੋਂ ਕਿਸਾਨਾਂ ਨੇ ਧਰਨਾ ਚੁੱਕਿਆ

ਦਿੜ੍ਹਬਾ, 29 ਸਤੰਬਰ (ਜਸਵੀਰ ਸਿੰਘ ਔਜਲਾ)- ਪਿੰਡ ਤੂਰਬਨਜਾਰਾ ਵਿਖੇ ਸਾਇਲੋ ਕੰਪਨੀ ਵਲੋਂ ਇਕ ਕਿਸਾਨ ਦੀ ਜ਼ਮੀਨ ’ਤੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਕਿਸਾਨ ਨੂੰ ਧਮਕੀਆਂ ਦੇਣ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਵਲੋਂ ਅੱਜ ਥਾਣਾ ਦਿੜ੍ਹਬਾ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਦੋਸ਼ ਲਾਇਆ ਕਿ ਸੈਲੋ ਕੰਪਨੀ ਵਲੋਂ ਟਰੈਕਟਰ ਚਲਾ ਕੇ ਕਿਸਾਨ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-09-2026
ਦਿੜ੍ਹਬਾ, 29 ਸਤੰਬਰ (ਜਸਵੀਰ ਸਿੰਘ ਔਜਲਾ)- ਪਿੰਡ ਤੂਰਬਨਜਾਰਾ ਵਿਖੇ ਸਾਇਲੋ ਕੰਪਨੀ ਵਲੋਂ ਇਕ ਕਿਸਾਨ ਦੀ ਜ਼ਮੀਨ ’ਤੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਕਿਸਾਨ ਨੂੰ ਧਮਕੀਆਂ ਦੇਣ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਵਲੋਂ ਅੱਜ ਥਾਣਾ ਦਿੜ੍ਹਬਾ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਦੋਸ਼ ਲਾਇਆ ਕਿ ਸੈਲੋ ਕੰਪਨੀ ਵਲੋਂ ਟਰੈਕਟਰ ਚਲਾ ਕੇ ਕਿਸਾਨ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਵਿਰੋਧ ਕਰਨ ’ਤੇ ਕੰਪਨੀ ਦੇ ਮੈਨੇਜਰ ਸਮੇਤ 4-5 ਅਣਪਛਾਤੇ ਵਿਅਕਤੀਆਂ ਵਲੋਂ ਕਿਸਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਿਸਾਨ ਨੇ ਥਾਣਾ ਦਿੜ੍ਹਬਾ ਪਹੁੰਚ ਕੇ ਪੁਲਿਸ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ, ਪਰ ਕਾਰਵਾਈ ਨਾ ਹੋਣ ਕਾਰਨ ਜਥੇਬੰਦੀ ਵਲੋਂ ਧਰਨਾ ਲਗਾਇਆ ਗਿਆ। ਕਿਸਾਨ ਆਗੂਆਂ ਅਨੁਸਾਰ ਧਰਨੇ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕਰਕੇ ਉਸ ਦੀ ਕਾਪੀ ਜਥੇਬੰਦੀ ਦੇ ਆਗੂਆਂ ਨੂੰ ਸੌਂਪ ਦਿੱਤੀ, ਜਿਸ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਹੋਣ ’ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਗਦੀਪ ਸਿੰਘ ਮਹਿਲਾਂ, ਮਿਸ਼ਰਾ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਖੇੜੀ ਨਾਗਾ, ਹਰਬੰਸ ਸਿੰਘ ਦਿੜ੍ਹਬਾ, ਮੇਜਰ ਸਿੰਘ ਕੌਹਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਣੇ ਅੱਗੇ ਇਕੱਠੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ ਚੱਕਾ ਜਾਮ ਦੀ ਚਿਤਾਵਨੀ ਅਗਲੀ ਖ਼ਬਰ ‘ਰਾਸ਼ਟਰੀ ਸੁਰੱਖਿਆ ਜਾਂ ਵਾਤਾਵਰਨ ਤੇ ਭੋਜਨ ਸੁਰੱਖਿਆ’ ਹੋਵੇਗਾ ਆਲ-ਇੰਡੀਆ ਕਾਨਫ਼ਰੰਸ ਦਾ ਮੁੱਖ ਵਿਸ਼ਾ ਤਿਆਰੀ ਲਈ ਸੰਗਰੂ...
Ad Position 24