30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਥਾਣੇ ਅੱਗੇ ਇਕੱਠੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ ਚੱਕਾ ਜਾਮ ਦੀ ਚਿਤਾਵਨੀ

ਅਮਰਗੜ੍ਹ, 29 ਸਤੰਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਖੇੜੀ ਸੋਢੀਆਂ ਦੇ ਰਹਿਣ ਵਾਲੇ 40 ਸਾਲਾ ਨੌਜਵਾਨ ਸਤਨਾਮ ਸਿੰਘ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਅਮਰਗੜ੍ਹ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਮ੍ਰਿਤਕ ਵਲੋਂ ਹਸਪਤਾਲ ਲਿਜਾਂਦੇ ਸਮੇਂ ਬਣਾਈ ਗਈ ਵੀਡੀਓ ’ਚ ਪਿੰਡ ਦੇ ਚਾਰ ਜਣਿਆਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਗਿਆ ਸੀ।

Ad Position 21
No active advertisement
ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੁਲਿਸ ਥਾਣੇ ਅੱਗੇ ਰੋਸ ਪ੍ਰਗਟ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ। ਤਸਵੀਰ: ਜਤਿੰਦਰ ਮੰਨਵੀ 30-09-2026
ਅਮਰਗੜ੍ਹ, 29 ਸਤੰਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਖੇੜੀ ਸੋਢੀਆਂ ਦੇ ਰਹਿਣ ਵਾਲੇ 40 ਸਾਲਾ ਨੌਜਵਾਨ ਸਤਨਾਮ ਸਿੰਘ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਅਮਰਗੜ੍ਹ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਮ੍ਰਿਤਕ ਵਲੋਂ ਹਸਪਤਾਲ ਲਿਜਾਂਦੇ ਸਮੇਂ ਬਣਾਈ ਗਈ ਵੀਡੀਓ ’ਚ ਪਿੰਡ ਦੇ ਚਾਰ ਜਣਿਆਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਅਮਰਗੜ੍ਹ ਪੁਲਿਸ ਵਲੋਂ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤੇ ਜਾਣ ਦੇ ਬਾਵਜੂਦ ਤਿੰਨ ਹਫ਼ਤੇ ਬੀਤ ਜਾਣ ਤੇ ਵੀ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਵਿਰੋਧ ਵਜੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਅਮਰਗੜ੍ਹ ਥਾਣੇ ਅੱਗੇ ਮੀਡੀਆ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਮ੍ਰਿਤਕ ਦੇ ਭਰਾ ਹੈਪੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਭਰਾ ਦਾ ਸਾਈਕਲ ਅਚਾਨਕ ਪਿੰਡ ਦੀ ਇੱਕ ਔਰਤ ਨਾਲ ਜਾ ਟਕਰਾਇਆ ਸੀ। ਸਤਨਾਮ ਸਿੰਘ ਵਲੋਂ ਆਪਣੀ ਗ਼ਲਤੀ ਮੰਨਣ ਦੇ ਬਾਵਜੂਦ ਉਸ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਮੇਰੇ ਭਰਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮੇਰਾ ਭਰਾ ਨੇ ਘਬਰਾਹਟ ਵਿਚ ਘਰੋਂ ਭੱਜ ਕੇ ਮੋਟਰ ’ਤੇ ਜਾ ਕੇ ਜ਼ਹਿਰੀਲੀ ਚੀਜ਼ ਖਾ ਲਈ।ਹਸਪਤਾਲ ਜਾਂਦੇ ਸਮੇਂ ਰਸਤੇ ਵਿਚ ਉਸ ਨੇ ਦਮ ਤੋੜ ਦਿੱਤਾ ਅਤੇ ਮਰਨ ਤੋਂ ਪਹਿਲਾਂ ਬਣਾਈ ਵੀਡੀਓ ਵਿਚ ਚਾਰਾਂ ਜਣਿਆਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਉਹ ਥਾਣੇ ਦੇ ਚੱਕਰ ਕੱਟ ਕੇ ਥੱਕ ਚੁੱਕੇ ਹਨ, ਪਰ ਥਾਣਾ ਮੁਖੀ ਉਨ੍ਹਾਂ ਦੀ ਸੁਣਵਾਈ ਕਰਨ ਦੀ ਬਜਾਏ ਬਾਹਰ ਬਿਠਾ ਕੇ ਖ਼ੱਜਲ਼-ਖ਼ੁਆਰ ਕਰ ਰਹੀ ਹੈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਮਜਬੂਰਨ ਮਲੇਰਕੋਟਲਾ-ਨਾਭਾ ਹਾਈਵੇਅ ਜਾਮ ਕਰਨਾ ਪਵੇਗਾ। ਇਸ ਸਬੰਧੀ ਜਦੋਂ ਐਸ.ਐੱਚ.ਓ. ਅਮਰਗੜ੍ਹ ਨਵਦੀਪ ਕੌਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕੋਈ ਸਪਸ਼ਟ ਜਾਣਕਾਰੀ ਦੇਣ ਦੀ ਬਜਾਏ ਟਾਲਮਟੋਲ ਵਾਲਾ ਰਵੱਈਆ ਅਪਣਾਇਆ। ਦੂਜੇ ਪਾਸੇ ਡੀ.ਐਸ.ਪੀ. ਸੰਜੀਵ ਕਪੂਰ ਨੇ ਕਿਹਾ ਕਿ ਹਰਪ੍ਰੀਤ ਕੌਰ, ਪਰਮਜੀਤ ਕੌਰ, ਅਤਿੰਦਰਪਾਲ ਸਿੰਘ ਅਤੇ ਜਸਨਪ੍ਰੀਤ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਮੌਕੇ ਗੁਰਮੁਖ ਸਿੰਘ, ਭੁਪਿੰਦਰ ਸਿੰਘ, ਪਰਵਿੰਦਰ ਸਿੰਘ, ਗੁਰਜੰਟ ਸਿੰਘ, ਹਰਵਿੰਦਰ ਸਿੰਘ, ਸੋਹਣ ਸਿੰਘ ਅਤੇ ਨਰੇਸ਼ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਲ਼ੇ ਚੋਲ਼ੇ ਪਾ ਕੇ ਮੁੱਖ ਮੰਤਰੀ ਦੇ ਨਿਵਾਸ ਲਾਗੇ ਪਹੁੰਚੇ ਅਕਾਲੀ ਆਗੂ ਅਤੇ ਵਰਕਰ ਅਗਲੀ ਖ਼ਬਰ ਪੁਲਿਸ ਵਲੋਂ ਐੱਫ.ਆਈ.ਆਰ. ਦਰਜ ਕਰਨ ਮਗਰੋਂ ਕਿਸਾਨਾਂ ਨੇ ਧਰਨਾ ਚੁੱਕਿਆ
Ad Position 24