ਅਮਰਗੜ੍ਹ ਪੁਲਿਸ ਵਲੋਂ ਪਿੰਡ ਬਾਗੜੀਆਂ ’ਚ ਕਾਸੋ ਤਹਿਤ ਤਲਾਸ਼ੀ ਅਭਿਆਨ
ਅਮਰਗੜ੍ਹ, 29 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅਮਰਗੜ੍ਹ ਪੁਲਿਸ ਨੇ ਪਿੰਡ ਬਾਗੜੀਆਂ ‘ ਚ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ। ਐਸ.
ਬ
ਬਾਗੜੀਆਂ ‘ਚ ਤਲਾਸ਼ੀ ਅਭਿਆਨ ਦੌਰਾਨ ਡੀ.ਐਸ.ਪੀ. ਸੰਜੀਵ ਕਪੂਰ ਸਮੇਤ ਪੁਲਿਸ ਪਾਰਟੀ। ਤਸਵੀਰ- ਜਤਿੰਦਰ ਮੰਨਵੀ
30-09-2026
ਅਮਰਗੜ੍ਹ, 29 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅਮਰਗੜ੍ਹ ਪੁਲਿਸ ਨੇ ਪਿੰਡ ਬਾਗੜੀਆਂ ‘ ਚ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ। ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਇਸ ਕਾਰਵਾਈ ਦੌਰਾਨ ਭਾਰੀ ਪੁਲਿਸ ਬਲ ਨੇ ਪਿੰਡ ਦੇ ਵੱਖ-ਵੱਖ ਹਿੱਸਿਆਂ ‘ਚ ਘੇਰਾਬੰਦੀ ਕਰਕੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ। ਡੀ.ਐਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਚੱਲੇ ਇਸ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਟੀਮਾਂ ਵੱਲੋਂ ਘਰ-ਘਰ ਜਾ ਕੇ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਉਣ-ਜਾਣ ਵਾਲੇ ਰਸਤਿਆਂ ’ਤੇ ਵੀ ਸਖ਼ਤ ਨਿਗਰਾਨੀ ਰੱਖੀ ਗਈ। ਇਸ ਦੌਰਾਨ ਪੁਲਿਸ ਵਲੋਂ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ। ਤਲਾਸ਼ੀ ਮੁਹਿੰਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਸੰਜੀਵ ਕਪੂਰ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਤੱਤਾਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਅਮਰਗੜ੍ਹ ਪੁਲਿਸ ਵੱਲੋਂ ਕਿਸੇ ਵੀ ਪੱਧਰ ’ਤੇ ਢਿੱਲ ਨਹੀਂ ਵਰਤੀ ਜਾਵੇਗੀ। ਇਸ ਮੌਕੇ ਡੀ.ਐਸ.ਪੀ.ਡੀ ਦੀਪਇੰਦਰਪਾਲ ਸਿੰਘ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ,ਇੰਸਪੈਕਟਰ ਰਣਦੀਪ ਕੁਮਾਰ,ਡੀ.ਐਸ.ਪੀ. ਰੀਡਰ ਵਰਿੰਦਰ ਸਿੰਘ, ਐਸ ਐਚ ਓ ਅਮਰਗੜ੍ਹ, ਸਹਾਇਕ ਥਾਣੇਦਾਰ ਨਾਸਰਦੀਨ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ।