29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੰਜਾਬ ’ਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਾਥ ਦੇਣ ਦਾ ਸੱਦਾ

ਚੀਮਾ ਮੰਡੀ, 29 ਸਤੰਬਰ (ਗੁਰਜੀਤ ਸਿੰਘ ਚਹਿਲ) -‘ਵਾਰਿਸ ਪੰਜਾਬ ਦੇ’ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਸਾਬਕਾ ਸਰਪੰਚ ਕਾਹਨਗੜ੍ਹ ਨੇ ਕਿਹਾ ਕਿ ਪੰਜਾਬ ਦੀ ਸਿਆਸਤ ‘ਚ ਨਵੀਂ ਸੋਚ, ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਨਸ਼ਿਆਂ ਦੇ ਖਾਤਮੇ ਨੂੰ ਮੁੱਖ ਰੱਖ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਪਾਰਟੀ ਯਤਨਸ਼ੀਲ ਹੈ।

Ad Position 21
No active advertisement
ਅਜੀਤ ਡੈਸਕ 30-09-2026
ਚੀਮਾ ਮੰਡੀ, 29 ਸਤੰਬਰ (ਗੁਰਜੀਤ ਸਿੰਘ ਚਹਿਲ) -‘ਵਾਰਿਸ ਪੰਜਾਬ ਦੇ’ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਸਾਬਕਾ ਸਰਪੰਚ ਕਾਹਨਗੜ੍ਹ ਨੇ ਕਿਹਾ ਕਿ ਪੰਜਾਬ ਦੀ ਸਿਆਸਤ ‘ਚ ਨਵੀਂ ਸੋਚ, ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਨਸ਼ਿਆਂ ਦੇ ਖਾਤਮੇ ਨੂੰ ਮੁੱਖ ਰੱਖ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਪਾਰਟੀ ਯਤਨਸ਼ੀਲ ਹੈ। ਜ਼ਿਲ੍ਹਾ ਪ੍ਰਧਾਨ ਕਾਹਨਗੜ੍ਹ ਨੇ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ‘ਚ ਨਸ਼ਿਆਂ ਦਾ ਫੈਲਾਅ ਇੱਕ ਗੰਭੀਰ ਮੁੱਦਾ ਬਣਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਤਾਂ ‘ਵਾਰਿਸ ਪੰਜਾਬ ਦੇ’ ਪਾਰਟੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਅਤੇ ਉਨ੍ਹਾਂ ਨੂੰ ਉਸਾਰੂ ਦਿਸ਼ਾ ਦੇਣ ਲਈ ਆਪਣੀ ਭੂਮਿਕਾ ਨਿਭਾਉਣ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਸਰਹੱਦਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਰੋਕਣ ’ਚ ਭਾਜਪਾ ’ਤੇ ਉਠਾਏ ਸਵਾਲ ਅਗਲੀ ਖ਼ਬਰ ਕਲੀ (ਚੂਨੇ) ਦਾ ਖਰਚਾ ਵੀ ਪੂਰਾ ਨਹੀਂ ਹੁੰਦਾ’ - ਅਧਿਆਪਕ ਆਗ
Ad Position 24