29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਾਟਕ ਖੇਡ ਕੇ ਸਰਕਾਰ ’ਤੇ ਕੀਤਾ ਵਿਅੰਗਮਈ ਹਮਲਾ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ) - ਕੰਪਿਊਟਰ ਟੀਚਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ 20 ਸਤੰਬਰ ਤੋਂ ਸ਼ੁਰੂ ਕੀਤੇ ਗਏ ਪੱਕੇ ਧਰਨੇ ਤਹਿਤ ਜ਼ਿਲ੍ਹਾ-ਵਾਈਜ਼ ਵਾਰੀ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਕੰਪਿਊਟਰ ਅਧਿਆਪਕਾਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕੰਪਿਊਟਰ ਟੀਚਰ ਯੂਨੀਅਨ ਬਠਿੰਡਾ ਵਲੋਂ ਬੱਤੀਆਂ ਵਾਲੇ ਚੌਂਕ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਨੁੱਕੜ ਨਾਟਕ ਪੇਸ਼ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ) - ਕੰਪਿਊਟਰ ਟੀਚਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ 20 ਸਤੰਬਰ ਤੋਂ ਸ਼ੁਰੂ ਕੀਤੇ ਗਏ ਪੱਕੇ ਧਰਨੇ ਤਹਿਤ ਜ਼ਿਲ੍ਹਾ-ਵਾਈਜ਼ ਵਾਰੀ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਕੰਪਿਊਟਰ ਅਧਿਆਪਕਾਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕੰਪਿਊਟਰ ਟੀਚਰ ਯੂਨੀਅਨ ਬਠਿੰਡਾ ਵਲੋਂ ਬੱਤੀਆਂ ਵਾਲੇ ਚੌਂਕ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਨੁੱਕੜ ਨਾਟਕ ਦੀ ਅਗਵਾਈ ਸਟੇਟ ਕਮੇਟੀ ਮੈਂਬਰ ਜੋਨੀ ਸਿੰਗਲਾ ਅਤੇ ਗੁਰਬਖਸ਼ ਲਾਲ ਵਲੋਂ ਕੀਤੀ ਗਈ। ਨੁੱਕੜ ਨਾਟਕ ਰਾਹੀਂ ਨਾਟਕ ਰਾਹੀਂ ਮੌਜੂਦਾ ਸਮੇਂ ਵਿੱਚ ਲੋਕਾਂ ਨੂੰ ਗੁੰਮ ਰਾਹ ਕਰਨ ਵਾਲੀਆਂ ਰਾਜਨੀਤਿਕ ਗਤੀਵਿਧੀਆਂ ’ਤੇ ਵਿਅੰਗ ਕਰਦਿਆਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਵੀ ਉਜਾਗਰ ਕੀਤਾ ਗਿਆ। ਅਧਿਆਪਕਾਂ ਵੱਲੋਂ ਜੋਸ਼ ਨਾਲ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਅਧਿਆਪਕਾਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਵਾਰ-ਵਾਰ ਮੀਟਿੰਗਾਂ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ ਮੰਗਾਂ ਦੇ ਹੱਲ ਲਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਸੈਫੀ ਗੋਇਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੋਣ ਮੈਨੀਫੈਸਟੋ ਵਿੱਚ ਅਤੇ ਇਸ ਤੋਂ ਬਾਅਦ ਸਾਲ 2022 ਵਿੱਚ ਸਿੱਖਿਆ ਮੰਤਰੀ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਸਬੰਧੀ ਗੱਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਨਹੀਂ ਕੀਤਾ ਗਿਆ। ਇਸ ਮੌਕੇ ਸਮਿਤ ਗੋਇਲ, ਸੈਫੀ ਗੋਇਲ, ਕਮਲਜੀਤ ਸਿੰਘ, ਗੁਰਬਖਸ਼ ਲਾਲ, ਜੋਨੀ ਸਿੰਗਲਾ, ਪ੍ਰਤੀਭਾ, ਪਰਮਜੀਤ, ਹਰਪ੍ਰੀਤ ਸਿੰਘ, ਪਰਮਿੰਦਰ ਕੌਰ, ਵੀਰਪਾਲ ਕੌਰ, ਮੈਰੀ, ਦਵਿੰਦਰ ਸ਼ਰਮਾ, ਹਰਜੀਵਨ ਸਿੰਘ ਸਮੇਤ ਬਠਿੰਡਾ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਮੋਸ਼ਨਾਂ ’ਚ ਸਟੇਸ਼ਨ ਚੋਣ ਨਾ ਕਰਾਉਣਾ ਸਿੱਖਿਆ ਵਿਭਾਗ ਦਾ ਭ੍ਰਿਸ਼ਟਾਚਾਰੀ ਚਿਹਰਾ ਬੇਨਕਾਬ ਕਰਦਾ ਹੈ - ਜੀ.ਟੀ.ਯੂ. ਅਗਲੀ ਖ਼ਬਰ ਸਰਹੱਦਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਰੋਕਣ ’ਚ ਭਾਜਪਾ ’ਤੇ ਉਠਾਏ ਸਵਾਲ
Ad Position 24