01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜਲੂਰ ਵਿਖੇ 7ਵਾਂ ਅੱਖਾਂ ਦਾ ਮੁਫ਼ਤ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ

ਲਹਿਰਾਗਾਗਾ, 30 ਸਤੰਬਰ (ਅਸ਼ੋਕ ਗਰਗ) - ਯੁਵਕ ਸੇਵਾਵਾਂ ਕਲੱਬ ਪਿੰਡ ਜਲੂਰ ਵਲੋਂ ਮਰਹੂਮ ਗੁਰਮੁਖ ਸਿੰਘ ਘੁੰਮਣ ਦੀ ਯਾਦ ਨੂੰ ਸਮਰਪਿਤ 7ਵਾਂ ਮੁਫ਼ਤ ਅੱਖਾਂ ਦਾ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਸ਼ੰਕਰਾ ਅੱਖਾਂ ਦੇ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮਾਰਕੀਟ ਕਮੇਟੀ ਲਹਿਰਾਗਾਗਾ ਦੇ ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੁਟਾਲ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 01-10-2026
ਲਹਿਰਾਗਾਗਾ, 30 ਸਤੰਬਰ (ਅਸ਼ੋਕ ਗਰਗ) - ਯੁਵਕ ਸੇਵਾਵਾਂ ਕਲੱਬ ਪਿੰਡ ਜਲੂਰ ਵਲੋਂ ਮਰਹੂਮ ਗੁਰਮੁਖ ਸਿੰਘ ਘੁੰਮਣ ਦੀ ਯਾਦ ਨੂੰ ਸਮਰਪਿਤ 7ਵਾਂ ਮੁਫ਼ਤ ਅੱਖਾਂ ਦਾ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਸ਼ੰਕਰਾ ਅੱਖਾਂ ਦੇ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮਾਰਕੀਟ ਕਮੇਟੀ ਲਹਿਰਾਗਾਗਾ ਦੇ ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੁਟਾਲ ਨੇ ਕੀਤਾ। ਕੈਂਪ ਦੌਰਾਨ ਸ਼ੰਕਰਾ ਅੱਖਾਂ ਦਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ 382 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 47 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ। ਕੈਂਪ ਇੰਚਾਰਜ ਗੁਰਜੋਤ ਸਿੰਘ ਵਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਕਲੱਬ ਵਲੋਂ ਲੋਕ ਭਲਾਈ ਦੇ ਉਦੇਸ਼ ਨਾਲ ਹਰ ਸਾਲ ਮੁਫ਼ਤ ਅੱਖਾਂ ਦਾ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਤੋਂ ਬਾਅਦ ਮਰੀਜ਼ਾਂ ਨੂੰ ਘਰ ਤੱਕ ਛੱਡਣ ਦਾ ਪ੍ਰਬੰਧ ਵੀ ਕਲੱਬ ਵਲੋਂ ਕੀਤਾ ਜਾਵੇਗਾ। ਇਸ ਕੈਂਪ ’ਚ ਕਲੱਬ ਦੇ ਖ਼ਜ਼ਾਨਚੀ ਗੁਰਪ੍ਰੀਤ ਸਿੰਘ ਰੰਧਾਵਾ, ਮਨੀ ਗੋਇਲ, ਸੰਦੀਪ ਸਿੰਘ, ਡਾ. ਮੇਹਰ ਸਿੰਘ ਅਤੇ ਅਮਰੀਕ ਸਿੰਘ ਸਮੇਤ ਹੋਰ ਮੈਂਬਰਾਂ ਨੇ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਫਾਈਨਲ ਵਿੱਚ ਨਵਾਂ ਗਾਓਂ ਦੀ ਟੀਮ ਨੂੰ ਹਰਾ ਕੇ ਜਿੱਤੀ ਟਰਾਫੀ ਅਗਲੀ ਖ਼ਬਰ ਭਰਤੀ ਫਾਈਲ ਰੋਕਣ ਦੇ ਵਿਰੋਧ ’ਚ ਦਿੜ੍ਹਬਾ ਵਿਖੇ ਕੀਤਾ ਵਿਅੰਗਾਤਮਕ ਰੋਸ ਪ੍ਰਦਰਸ਼ਨ
Ad Position 24