01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਿਸਾਨ ਜਥੇਬੰਦੀਆ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ। ਜਿਸ ਵਿਚ ਜ਼ਿਲ੍ਹੇ ਭਰ ਦੇ ਸੱਤ ਬਲਾਕਾਂ ਦੇ ਆਹੁਦੇਦਾਰ ਸ਼ਾਮਿਲ ਹੋਏ।

Ad Position 21
No active advertisement
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ। ਤਸਵੀਰ - ਧਾਲੀਵਾਲ 01-10-2026
ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ। ਜਿਸ ਵਿਚ ਜ਼ਿਲ੍ਹੇ ਭਰ ਦੇ ਸੱਤ ਬਲਾਕਾਂ ਦੇ ਆਹੁਦੇਦਾਰ ਸ਼ਾਮਿਲ ਹੋਏ। ਮੀਟਿੰਗ ਵਿਚ ਕਿਸਾਨੀ ਮਸਲਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ 5 ਅਕਤੂਬਰ ਨੂੰ ਕਿਸਾਨ ਬੀਬੀਆਂ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਦਾ ਘਿਰਾਓ ਕਰਨ ਅਤੇ ਡੀ.ਸੀ. ਸੰਗਰੂਰ ਦਾ ਪਿੱਟ ਸਿਆਪਾ ਕਰਨ ਲਈ ਵੱਧ ਤੋਂ ਵੱਧ ਸਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਡੀ. ਸੀ. ਦਫਤਰ ਸੰਗਰੂਰ ਦਾ ਘਿਰਾਓ ਅਤੇ ਡੀ ਸੀ ਸੰਗਰੂਰ ਦਾ ਪਿੱਟ ਸਿਆਪਾ ਕਰਨ ਲਈ ਹਜਾਰਾਂ ਬੀਬੀਆਂ ਦੇ ਇਕ ਵੱਡੇ ਕਾਫਲੇ ਵਿਚ ਸਮੂਲੀਅਤ ਕੀਤੀ ਜਾ ਰਹੀ ਹੈ। ਇਸ ਮੌਕੇ ਜਨਕ ਸਿੰਘ ਭਟਾਲ, ਜਗਤਾਰ ਸਿੰਘ ਕਾਲਾਝਾੜ, ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ, ਦਰਸ਼ਨ ਸਿੰਘ ਚੰਗਾਲੀਵਾਲਾ, ਅਮਨਦੀਪ ਸਿੰਘ ਮਹਿਲਾਂ, ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ ਕਣਕਵਾਲ ਅਤੇ ਰਾਮਸ਼ਰਨ ਸਿੰਘ ਉਗਰਾਹਾਂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਵਿਸ਼ਾਲ ਸੈਮੀਨਾਰ ਕਰਵਾਇਆ ਅਗਲੀ ਖ਼ਬਰ 5 ਨੂੰ ਦੇ ਡੀ.ਸੀ. ਦਫ਼ਤਰਾਂ ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ’ਤੇ
Ad Position 24