01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇ ਦਾਅਵਿਆਂ ਦੇ ਬਾਵਜੂਦ ਛਾਹੜ ਦਾ ਵਾਰਡ ਵਿਤਕਰੇਬਾਜ਼ੀ ਦਾ ਸ਼ਿਕਾਰ

ਦਿੜ੍ਹਬਾ ਮੰਡੀ, 30 ਸਤੰਬਰ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਆਮ ਆਦਮੀ ਪਾਰਟੀ ਦੇ ਗੜ੍ਹ ਵਜੋਂ ਕਹੇ ਜਾਂਦੇ ਪਿੰਡ ਛਾਹੜ ’ਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪਿੰਡ ਦੇ ਵਾਰਡ ਨੰਬਰ 8 ਅਤੇ ਵਾਰਡ ਨੰਬਰ 3 ਦੇ ਵਸਨੀਕ ਅਜੇ ਵੀ ਬੁਨਿਆਦੀ ਸਹੂਲਤਾਂ ਦੀ ਉਡੀਕ ਕਰ ਰਹੇ ਹਨ। ਵਾਰਡ ਵਾਸੀਆਂ ਨੇ ਦੋਸ਼ ਲਾਇਆ ਕਿ ਕਈ ਵਾਰ ਮਾਮਲਾ ਸੰਬੰਧਿਤ ਅਧਿਕਾਰੀਆਂ ਅਤੇ ਆਗੂਆਂ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ।

Ad Position 21
No active advertisement
ਪਿੰਡ ਦੀ ਗਲੀ ਦੀ ਮਾੜੀ ਹਾਲਤ ਵਿਖਾਉਂਦੇ ਹੋਏ ਡਾਕਟਰ ਹਰਜੀਤ ਕੌਸ਼ਲ ਤੇ ਧਰਮਸ਼ਾਲਾ ਦੇ ਤਰਸਯੋਗ ਹਾਲਾਤ। ਤਸਵੀਰ- ਔਜਲਾ 01-10-2026
ਦਿੜ੍ਹਬਾ ਮੰਡੀ, 30 ਸਤੰਬਰ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਆਮ ਆਦਮੀ ਪਾਰਟੀ ਦੇ ਗੜ੍ਹ ਵਜੋਂ ਕਹੇ ਜਾਂਦੇ ਪਿੰਡ ਛਾਹੜ ’ਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪਿੰਡ ਦੇ ਵਾਰਡ ਨੰਬਰ 8 ਅਤੇ ਵਾਰਡ ਨੰਬਰ 3 ਦੇ ਵਸਨੀਕ ਅਜੇ ਵੀ ਬੁਨਿਆਦੀ ਸਹੂਲਤਾਂ ਦੀ ਉਡੀਕ ਕਰ ਰਹੇ ਹਨ। ਵਾਰਡ ਵਾਸੀਆਂ ਨੇ ਦੋਸ਼ ਲਾਇਆ ਕਿ ਕਈ ਵਾਰ ਮਾਮਲਾ ਸੰਬੰਧਿਤ ਅਧਿਕਾਰੀਆਂ ਅਤੇ ਆਗੂਆਂ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰਜੀਤ ਕੌਸ਼ਲ ਨੇ ਦੱਸਿਆ ਕਿ ਲਗਭਗ ਦੋ ਦਹਾਕੇ ਪਹਿਲਾਂ ਬਣੀ ਸੁਨਾਮ ਵਾਲੇ ਬੱਸ ਸਟੈਂਡ ਤੋਂ ਐੱਸ.ਬੀ.ਆਈ. ਬੈਂਕ ਵੱਲ ਜਾਣ ਵਾਲੀ ਮੁੱਖ ਗਲੀ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਗਲੀ ਪਿੰਡ ਦੇ ਅੰਦਰਲੇ ਹਿੱਸੇ ਵੱਲ ਜਾਣ ਵਾਲਾ ਮੁੱਖ ਰਸਤਾ ਹੈ, ਪਰ ਇਸ ਦੀ ਮਾੜੀ ਹਾਲਤ ਕਾਰਨ ਦੋਪਹੀਆ ਜਾਂ ਚਾਰ ਪਹੀਆ ਵਾਹਨ ਲੈ ਕੇ ਲੰਘਣਾ ਤਾਂ ਔਖਾ ਹੈ ਹੀ, ਪੈਦਲ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਾਬਕਾ ਪੰਚ ਰਘਵੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੋਰ ਹਿੱਸਿਆਂ ਵਿੱਚ ਗਲੀਆਂ ’ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ, ਪਰ ਉਨ੍ਹਾਂ ਦੇ ਵਾਰਡ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਵਾਰਡ ਵਾਸੀਆਂ ਦੇ ਦੱਸਣ ਅਨੁਸਾਰ ਵਾਰਡ ’ਚ ਅਕਾਲੀ ਦਲ ਨਾਲ ਸੰਬੰਧਿਤ ਪੰਚ ਅਤੇ ਸੁਸਾਇਟੀ ਮੈਂਬਰ ਜਿੱਤਣ ਕਾਰਨ ਵਿਕਾਸ ਕਾਰਜਾਂ ਵਿੱਚ ਕਥਿਤ ਤੌਰ ’ਤੇ ਸਿਆਸੀ ਪੱਖਪਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਇਸ ਵਾਰਡ ’ਚ ਤਿੰਨ-ਚਾਰ ਵਾਰ ਆ ਚੁੱਕੇ ਹਨ, ਪਰ ਇਸ ਦੇ ਬਾਵਜੂਦ ਮੁੱਖ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਿਆ। ਲੋਕਾਂ ਨੇ ਮੰਗ ਕੀਤੀ ਕਿ ਵਿਕਾਸ ਕਾਰਜਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਲੋੜ ਅਨੁਸਾਰ ਕਰਵਾਇਆ ਜਾਵੇ। ਇਸੇ ਤਰ੍ਹਾਂ ਵਾਰਡ ਨੰਬਰ 3 ਵਿੱਚ ਸਥਿਤ ਮਾਣਾ ਪੱਤੀ ਦੀ ਧਰਮਸ਼ਾਲਾ ਵੀ ਆਪਣੀ ਬਦਹਾਲੀ ਦੀ ਦਾਸਤਾਨ ਬਿਆਨ ਕਰ ਰਹੀ ਹੈ। ਲੋਕਾਂ ਨੇ ਦੱਸਿਆ ਕਿ ਇੱਕ ਸਮਾਂ ਸੀ ਜਦੋਂ ਇਸ ਥਾਂ ਨੂੰ ਬਰਾਤਾਂ ਦੇ ਠਹਿਰਾਓ ਵਾਸਤੇ ਵਰਤਿਆ ਜਾਂਦਾ ਸੀ। ਬਾਅਦ ਵਿੱਚ ਇਸ ਇਮਾਰਤ ਤੋਂ ਡਿਸਪੈਂਸਰੀ ਦਾ ਕੰਮ ਵੀ ਲਿਆ ਗਿਆ, ਪਰ ਹੁਣ ਸਾਂਭ-ਸੰਭਾਲ ਦੀ ਘਾਟ ਕਾਰਨ ਇਮਾਰਤ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ ਜਿਸ ਨੇ ਖੰਡਰ ਦਾ ਰੂਪ ਧਾਰਨ ਕਰ ਲਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਡੇਅਰੀ ਫਾਰਮਿੰਗ ਸੰਬੰਧੀ ਸਰਕਾਰੀ ਸਕੀਮਾਂ ਅਤੇ ਪਸ਼ੂਆਂ ਦੀ ਸੰਭਾਲ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਟਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਦਿੱਤੇ ਨਿਰਦੇਸ਼
Ad Position 24