01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਡੇਅਰੀ ਫਾਰਮਿੰਗ ਸੰਬੰਧੀ ਸਰਕਾਰੀ ਸਕੀਮਾਂ ਅਤੇ ਪਸ਼ੂਆਂ ਦੀ ਸੰਭਾਲ ਬਾਰੇ ਦਿੱਤੀ ਜਾਣਕਾਰੀ

ਮਸਤੂਆਣਾ ਸਾਹਿਬ, 30 ਸਤੰਬਰ (ਦਮਦਮੀ) ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਸੰਗਰੂਰ ਦੀ ਟੀਮ ਵਲੋਂ ਪਿੰਡ ਕਾਂਝਲਾ ਵਿਖੇ ਡੀ. ਡੀ.

Ad Position 21
No active advertisement
ਅਜੀਤ ਡੈਸਕ 01-10-2026
ਮਸਤੂਆਣਾ ਸਾਹਿਬ, 30 ਸਤੰਬਰ (ਦਮਦਮੀ) ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਸੰਗਰੂਰ ਦੀ ਟੀਮ ਵਲੋਂ ਪਿੰਡ ਕਾਂਝਲਾ ਵਿਖੇ ਡੀ.ਡੀ.-6 ਸਕੀਮ ਤਹਿਤ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਨੂੰ ਪਸ਼ੂ ਪਾਲਣ, ਸੰਤੁਲਿਤ ਖ਼ੁਰਾਕ, ਪਸ਼ੂਆਂ ਦੀ ਸਿਹਤ ਅਤੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਸੰਗਰੂਰ ਹਰਪ੍ਰੀਤ ਸਿੰਘ ਨੇ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਿੰਗ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਰਿਟਾਇਰਡ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦੇਵ ਸਿੰਘ ਨੇ ਪਸ਼ੂਆਂ ਦਾ ਸਹੀ ਰਿਕਾਰਡ ਰੱਖਣ ਦੀ ਮਹੱਤਤਾ ਤੋਂ ਇਲਾਵਾ ਪਸ਼ੂਆਂ ਵਿੱਚ ਹੋਣ ਵਾਲੀਆਂ ਵੱਖ-ਵੱਖ ਬਿਮਾਰੀਆਂ, ਉਨ੍ਹਾਂ ਦੀ ਪਛਾਣ ਅਤੇ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸੇ ਦੌਰਾਨ ਰਿਟਾਇਰਡ ਚਾਰਾ ਵਿਕਾਸ ਅਫ਼ਸਰ ਅਜਾਇਬ ਸਿੰਘ ਨੇ ਪਸ਼ੂਆਂ ਦੀ ਸੰਤੁਲਿਤ ਖ਼ੁਰਾਕ ਸਬੰਧੀ ਜਾਣਕਾਰੀ ਦਿੰਦਿਆਂ ਹੇਅ, ਸਾਈਲੇਜ ਅਤੇ ਪਸ਼ੂ ਆਹਾਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਡੇਅਰੀ ਵਿਕਾਸ ਇੰਸਪੈਕਟਰ ਦਵਿੰਦਰ ਸਿੰਘ ਅਤੇ ਚਰਨਜੀਤ ਧੀਰ ਨੇ ਡੇਅਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਲਾਹੇਵੰਦ ਡੇਅਰੀ ਫਾਰਮਿੰਗ ਸਬੰਧੀ ਜਾਣਕਾਰੀ ਦਿੱਤੀ। ਅੰਤ ਵਿੱਚ ਪਿੰਡ ਕਾਂਝਲਾ ਦੇ ਸਰਪੰਚ ਸਤਗੁਰ ਸਿੰਘ ਨੇ ਡੇਅਰੀ ਵਿਕਾਸ ਵਿਭਾਗ ਦੀ ਟੀਮ ਵਲੋਂ ਪਿੰਡ ’ਚ ਜਾਗਰੂਕਤਾ ਕੈਂਪ ਲਗਾਉਣ ਲਈ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਇਕ ਰੋਜ਼ਾ ‘ਵਾਟਰ ਪਾਰਕ’ ਦਾ ਸ਼ਾਨਦਾਰ ਆਯੋਜਨ ਅਗਲੀ ਖ਼ਬਰ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇ ਦਾਅਵਿਆਂ ਦੇ ਬਾਵਜੂਦ ਛਾਹੜ ਦਾ ਵਾਰਡ ਵਿਤਕਰੇਬਾਜ਼ੀ ਦਾ ਸ਼ਿਕਾਰ
Ad Position 24