01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਇਕ ਰੋਜ਼ਾ ‘ਵਾਟਰ ਪਾਰਕ’ ਦਾ ਸ਼ਾਨਦਾਰ ਆਯੋਜਨ

ਮਸਤੂਆਣਾ ਸਾਹਿਬ, 30 ਸਤੰਬਰ (ਦਮਦਮੀ) - ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੇ ਕੈਂਪਸ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਅਤੇ ਸਰੀਰਕ-ਮਾਨਸਿਕ ਤਾਜ਼ਗੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਰੋਜ਼ਾ ‘ਵਾਟਰ ਪਾਰਕ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਦੌਰਾਨ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਜੋਸ਼ ਅਤੇ ਅਨੁਸ਼ਾਸਨ ਨਾਲ ਭਾਗ ਲੈਂਦਿਆਂ ਵੱਖ-ਵੱਖ ਜਲ-ਗਤੀਵਿਧੀਆਂ ਦਾ ਖ਼ੂਬ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 01-10-2026
ਮਸਤੂਆਣਾ ਸਾਹਿਬ, 30 ਸਤੰਬਰ (ਦਮਦਮੀ) - ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੇ ਕੈਂਪਸ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਅਤੇ ਸਰੀਰਕ-ਮਾਨਸਿਕ ਤਾਜ਼ਗੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਰੋਜ਼ਾ ‘ਵਾਟਰ ਪਾਰਕ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਦੌਰਾਨ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਜੋਸ਼ ਅਤੇ ਅਨੁਸ਼ਾਸਨ ਨਾਲ ਭਾਗ ਲੈਂਦਿਆਂ ਵੱਖ-ਵੱਖ ਜਲ-ਗਤੀਵਿਧੀਆਂ ਦਾ ਖ਼ੂਬ ਆਨੰਦ ਮਾਣਿਆ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ, ਗੁਰਜੰਟ ਸਿੰਘ ਦੁੱਗਾਂ ਅਤੇ ਡਾਇਰੈਕਟਰ ਡਾ. ਨਿਰਪਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਾਟਰ ਪਾਰਕ ਦਾ ਰਸਮੀ ਉਦਘਾਟਨ ਡਾਇਰੈਕਟਰ ਡਾ. ਸਤਵੀਰ ਸਿੰਘ, ਪ੍ਰਿੰਸੀਪਲ ਰਜਿੰਦਰ ਸਿੰਘ ਬਾਜਵਾ ਅਤੇ ਪ੍ਰੋਫੈਸਰ ਹਰਪਾਲ ਕੌਰ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਸਮਾਗਮ ਦੀ ਸਫਲਤਾ ਲਈ ਪ੍ਰਬੰਧਕਾਂ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਮਨੋਰੰਜਨ ਅਤੇ ਰਚਨਾਤਮਿਕ ਗਤੀਵਿਧੀਆਂ ਵੀ ਬੇਹੱਦ ਮਹੱਤਵਪੂਰਨ ਹਨ। ਅਜਿਹੇ ਉਪਰਾਲੇ ਬੱਚਿਆਂ ਵਿੱਚ ਖ਼ੁਸ਼ੀ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਆਪਸੀ ਸਾਂਝ, ਸਹਿਯੋਗ ਅਤੇ ਟੀਮ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਅਕੈਡਮੀ ਦੇ ਪ੍ਰਿੰਸੀਪਲ ਵਿਜੈ ਪਲਾਹਾ ਨੇ ਮੁੱਖ ਮਹਿਮਾਨਾਂ, ਪ੍ਰਬੰਧਕਾਂ, ਸਮੂਹ ਸਟਾਫ਼, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਰੋਜ਼ਾਨਾ ਪੜ੍ਹਾਈ ਦੇ ਰੁਟੀਨ ਤੋਂ ਕੁਝ ਸਮਾਂ ਬਾਹਰ ਕੱਢ ਕੇ ਤਾਜ਼ਗੀ ਅਤੇ ਸਿਹਤਮੰਦ ਮਨੋਰੰਜਨ ਪ੍ਰਦਾਨ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਕੁਸ਼ਤੀ ਮੁਕਾਬਲੇ ’ਚ ਪਰਵੀਨ ਰਾਣੀ ਨੇ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਡੇਅਰੀ ਫਾਰਮਿੰਗ ਸੰਬੰਧੀ ਸਰਕਾਰੀ ਸਕੀਮਾਂ ਅਤੇ ਪਸ਼ੂਆਂ ਦੀ ਸੰਭਾਲ ਬਾਰੇ ਦਿੱਤੀ ਜਾਣਕਾਰੀ
Ad Position 24