ਪਾਵਰ ਕਾਰਪੋਰੇਸ਼ਨ ਨੇ ਕਿਸਾਨਾਂ ਨੂੰ ਨਵੀਂ ਟਿਊਬਵੈੱਲਾਂ ਨੀਤੀ ਦਾ ਲਾਹਾ ਲੈਣ ਦਾ ਦਿੱਤਾ ਸੱਦਾ
ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ)– ਇੰਜਨੀਅਰ ਬਲਜੀਤ ਸਿੰਘ, ਉੱਪ ਮੁੱਖ ਇੰਜੀਨੀਅਰ ਵੰਡ ਹਲਕਾ ਸੰਗਰੂਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਦੱਸਿਆ ਕਿ ਖੇਤੀਬਾੜੀ ਟਿਊਬਵੈੱਲਾਂ (ਏ. ਪੀ.)
ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ)– ਇੰਜਨੀਅਰ ਬਲਜੀਤ ਸਿੰਘ, ਉੱਪ ਮੁੱਖ ਇੰਜੀਨੀਅਰ ਵੰਡ ਹਲਕਾ ਸੰਗਰੂਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਦੱਸਿਆ ਕਿ ਖੇਤੀਬਾੜੀ ਟਿਊਬਵੈੱਲਾਂ (ਏ.ਪੀ.) ਖਪਤਕਾਰਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵਲੰਟਰੀ ਡਿਸਕਲੋਜ਼ਰ ਸਕੀਮ ਲਾਗੂ ਕੀਤੀ ਗਈ ਹੈ। ਇਹ ਸਕੀਮ 1 ਅਕਤੂਬਰ ਤੋਂ 45 ਦਿਨਾਂ ਲਈ ਲਾਗੂ ਰਹੇਗੀ। ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਵਲੋਂ ਜਾਰੀ ਕਮਰਸ਼ੀਅਲ ਸਰਕੂਲਰ ਅਨੁਸਾਰ ਇਹ ਸਕੀਮ 29 ਮਈ ਤੱਕ ਮੌਜੂਦਾ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਉੱਤੇ ਲਾਗੂ ਹੋਵੇਗੀ। ਇਸ ਸਕੀਮ ਤਹਿਤ ਖਪਤਕਾਰ ਆਪਣੇ ਕਨੈਕਸ਼ਨ ਉੱਤੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਨਿਯਮਤ ਕਰਵਾ ਸਕਣਗੇ। ਸਰਕੂਲਰ ਅਨੁਸਾਰ ਇਹ ਸਕੀਮ ਤਹਿਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਹੁਣ ਸਰਵਿਸ ਕੁਨੈਕਸ਼ਨ ਚਾਰਜ 2500 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤਾ ਗਿਆ ਹੈ, ਜਦ ਕਿ ਇਸ ਸਕੀਮ ਤੋਂ ਪਹਿਲਾਂ ਆਮ ਦਰ 6572 ਰੁਪਏ ਪ੍ਰਤੀ ਹਾਰਸ ਪਾਵਰ ਸੀ। ਇਸ ਤਰ੍ਹਾਂ ਹੁਣ ਸਿਕਿਓਰਟੀ ਰਾਸ਼ੀ 200 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤੀ ਗਈ ਹੈ ਜਦ ਕਿ ਪਹਿਲਾਂ 400 ਰੁਪਏ ਪ੍ਰੀਤ ਹਾਰਸ ਪਾਵਰ ਸੀ। ਖਪਤਕਾਰ ਆਪਣੇ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਲੋਡ ਨੂੰ ਹਟਾ ਸਕਦਾ ਹੈ ਜਾਂ ਲੋੜੀਂਦੀ ਰਾਸ਼ੀ ਜਮ੍ਹਾਂ ਕਰਵਾ ਕੇ ਵੀ.ਡੀ.ਐੱਸ. ਤਹਿਤ ਇਸ ਨੂੰ ਨਿਯਮਤ ਕਰਵਾ ਸਕਦਾ ਹੈ। ਸਕੀਮ ਤਹਿਤ ਫੀਲਡ ਅਧਿਕਾਰੀ ਅਤੇ ਇਨਫੋਰਸਮੈਂਟ ਟੀਮਾਂ ਖੇਤੀਬਾੜੀ ਖਪਤਕਾਰਾਂ ਦੇ ਕੁਨੈਕਸ਼ਨਾਂ ਦੀ ਜਾਂਚ ਕਰ ਕੇ ਜੁੜੇ ਹੋਏ ਲੋਡ ਦੀ ਤਸਦੀਕ ਕਰਨਗੀਆਂ ਅਤੇ ਅਣਅਧਿਕਾਰਤ ਲੋਡ ਦੀ ਸਹੀ ਅਸੈਸਮੈਂਟ ਵਿੱਚ ਖਪਤਕਾਰਾਂ ਦੀ ਸਹਾਇਤਾ ਕਰਨਗੀਆਂ। ਵੀ.ਡੀ.ਐੱਸ. ਦੀ ਮਿਆਦ ਦੌਰਾਨ ਜਾਂਚ ਦੌਰਾਨ ਸਾਹਮਣੇ ਆਏ ਜਾਂ ਖਪਤਕਾਰ ਵਲੋਂ ਖੁਦ ਘੋਸ਼ਿਤ ਕੀਤੇ ਅਣਅਧਿਕਾਰਤ ਲੋਡ ’ਤੇ ਕੋਈ ਪੈਨਲਟੀ ਜਾਂ ਲੋਡ ਸਰਚਾਰਜ (ਜੁਰਮਾਨਾ) ਨਹੀਂ ਲਗਾਇਆ ਜਾਵੇਗਾ। ਸਮਰੱਥਾ ਵਧਾਉਣ ਦੇ ਮਾਮਲੇ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ਤੇ ਨਿਪਟਾਏ ਜਾਣਗੇ। ਇਸ ਤੋਂ ਇਲਾਵਾ, ਜੇਕਰ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਸਰਵਿਸ ਲਾਈਨ, ਕੇਬਲ ਜਾਂ ਟ੍ਰਾਂਸਫਾਰਮਰ ਦੀ ਸਮਰੱਥਾ ਵਧਾਉਣ ਦੀ ਲੋੜ ਪੈਂਦੀ ਹੈ ਤਾਂ ਇਹ ਕੰਮ ਪੀ.ਐੱਸ.ਪੀ.ਸੀ.ਐੱਲ. ਵਲੋਂ ਆਪਣੇ ਖਰਚੇ ’ਤੇ ਕੀਤਾ ਜਾਵੇਗਾ।