30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਡਾ. ਸੁਖਜਿੰਦਰ ਰਿਸ਼ੀ ਭਗਵਾਨਪੁਰਾ ਸਨਮਾਨਿਤ

ਸ਼ੇਰਪੁਰ, 30 ਸਤੰਬਰ (ਮੇਘ ਰਾਜ ਜੋਸ਼ੀ)– ਕੇਂਦਰੀ ਪੰਜਾਬੀ ਲੇਖਕ ਸਭਾ (ਸ਼ੇਖੋ) ਵਲੋਂ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਡਾਇਰੈਕਟਰ ਯੁਵਕ ਸੇਵਾਵਾਂ ਡਾ. ਸੁਖਜਿੰਦਰ ਰਿਸ਼ੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਸ਼ੇਰਪੁਰ, 30 ਸਤੰਬਰ (ਮੇਘ ਰਾਜ ਜੋਸ਼ੀ)– ਕੇਂਦਰੀ ਪੰਜਾਬੀ ਲੇਖਕ ਸਭਾ (ਸ਼ੇਖੋ) ਵਲੋਂ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਡਾਇਰੈਕਟਰ ਯੁਵਕ ਸੇਵਾਵਾਂ ਡਾ. ਸੁਖਜਿੰਦਰ ਰਿਸ਼ੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਭਾ ਨਾਲ਼ ਜੁੜੇ ਉੱਘੇ ਸਾਹਿਤਕਾਰਾਂ, ਲੇਖਕਾਂ ਅਤੇ ਸਾਹਿਤ ਪ੍ਰੇਮੀਆਂ ਵਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਡਾ. ਸੁਖਜਿੰਦਰ ਰਿਸ਼ੀ ਨੂੰ ਸਭਾ ਵਲੋਂ ਸਨਮਾਨਿਤ ਕਰਦਿਆਂ ਸਾਹਿਤਕਾਰਾਂ ਨੇ ਉਨ੍ਹਾਂ ਦੀਆਂ ਸਾਹਿਤਕ, ਸਮਾਜਿਕ ਅਤੇ ਨੌਜਵਾਨਾਂ ਨਾਲ ਸੰਬੰਧਿਤ ਸਰਗਰਮੀਆਂ ਦੀ ਸ਼ਲਾਘਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਾਹਿਤਕ ਅਤੇ ਸਮਾਜਿਕ ਖੇਤਰ ਵਿੱਚ ਸਰਗਰਮ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਨਾ ਸਿਰਫ਼ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਹੈ, ਸਗੋਂ ਇਸ ਨਾਲ਼ ਨਵੀਂ ਪੀੜ੍ਹੀ ਨੂੰ ਵੀ ਸਾਹਿਤ ਅਤੇ ਸੱਭਿਆਚਾਰ ਨਾਲ਼ ਜੁੜਨ ਲਈ ਪ੍ਰੇਰਨਾ ਮਿਲ਼ਦੀ ਹੈ। ਇਸ ਮੌਕੇ ਸੰਧੂ ਵਰਿਆਣਵੀ, ਡਾ. ਸਵਰਾਜ, ਓਮ ਪ੍ਰਕਾਸ਼ ਗਾਸੋ, ਡਾ. ਸੁਖਦੇਵ ਸਿੰਘ ਸਿਰਸਾ, ਗੁਰਭਜਨ ਸਿੰਘ ਗਿੱਲ, ਡਾ. ਸਰਬਜੀਤ ਸਿੰਘ, ਦਰਸ਼ਨ ਸਿੰਘ ਬੁੱਟਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੇਖਕ ਅਤੇ ਸਾਹਿਤ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਕਿਵੇਂ ਪੜ੍ਹੀਏ ਕਿਤਾਬਾਂ’ ਵਿਸ਼ੇ ’ਤੇ ਪ੍ਰੇਰਨਾਦਾਇਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਰਣਦੀਪ ਸਿੰਘ ਢਿੱਲਵਾਂ ਦਾ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ
Ad Position 24