ਸੰਗਰੂਰ ਦੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਬਡਰੁੱਖਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਿਲ
ਸੰਗਰੂਰ, 30 ਸੰਤਬਰ (ਦਮਨਜੀਤ ਸਿੰਘ) - ਅਕਾਲੀ ਦਲ (ਵਾਰਿਸ ਪੰਜਾਬ) ਦੇ ਨੂੰ ਅੱਜ ਉਸ ਸਮੇਂ ਜ਼ਿਲ੍ਹਾ ਸੰਗਰੂਰ ਅੰਦਰ ਵੱਡਾ ਬਲ ਮਿਲਿਆ, ਜਦੋਂ ਹਲਕਾ ਸੰਗਰੂਰ ’ਚ ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ ਦੀ ਪ੍ਰੇਰਨਾ ਸਦਕਾ ਹਲਕਾ ਸੁਨਾਮ ਦੇ ਪਿੰਡ ਬਡਰੁੱਖਾਂ ਤੋਂ ਬਲਾਕ ਸੰਮਤੀ ਸੰਗਰੂਰ ਦੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਬਡਰੁੱਖਾਂ ਨੇ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹੋਏ ਇਕੱਠ ਦੌਰਾਨ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਲੋਂ ਹਰਪਾਲ ਸਿੰਘ ਬਡਰੁੱਖਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸਵਾਗਤ ਕੀਤਾ।
ਸੰਗਰੂਰ, 30 ਸੰਤਬਰ (ਦਮਨਜੀਤ ਸਿੰਘ) - ਅਕਾਲੀ ਦਲ (ਵਾਰਿਸ ਪੰਜਾਬ) ਦੇ ਨੂੰ ਅੱਜ ਉਸ ਸਮੇਂ ਜ਼ਿਲ੍ਹਾ ਸੰਗਰੂਰ ਅੰਦਰ ਵੱਡਾ ਬਲ ਮਿਲਿਆ, ਜਦੋਂ ਹਲਕਾ ਸੰਗਰੂਰ ’ਚ ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ ਦੀ ਪ੍ਰੇਰਨਾ ਸਦਕਾ ਹਲਕਾ ਸੁਨਾਮ ਦੇ ਪਿੰਡ ਬਡਰੁੱਖਾਂ ਤੋਂ ਬਲਾਕ ਸੰਮਤੀ ਸੰਗਰੂਰ ਦੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਬਡਰੁੱਖਾਂ ਨੇ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹੋਏ ਇਕੱਠ ਦੌਰਾਨ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਲੋਂ ਹਰਪਾਲ ਸਿੰਘ ਬਡਰੁੱਖਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸਵਾਗਤ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਪੰਥ ਅਤੇ ਪੰਜਾਬ ਪੱਖੀ ਸੋਚ ਨੂੰ ਲੈ ਕੇ ਲੋਕਾਂ ’ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਹਰਪਾਲ ਸਿੰਘ ਬਡਰੁੱਖਾਂ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਜ਼ਿਲ੍ਹਾ ਸੰਗਰੂਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪਿੰਡ ਕੁੰਨਰਾ ਤੋਂ ਕਾਪਰੇਟਿਵ ਸੁਸਾਇਟੀ ਬਹਾਦਰਪੁਰ ਦੇ ਪ੍ਰਧਾਨ ਬੱਬਲੀ ਕੁੰਨਰਾ ਸਮੇਤ ਕਈ ਨੌਜਵਾਨਾਂ ਨੇ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ, ਸੀਨੀਅਰ ਆਗੂ ਮਨਦੀਪ ਸਿੰਘ ਮਿਲਖੀ, ਗੁਰਸੇਵਕ ਸਿੰਘ ਸੇਬੀ ਕਾਂਝਲਾ, ਜ਼ਿਲ੍ਹਾ ਯੂਥ ਪ੍ਰਧਾਨ ਗੁਰਕੀਰਤ ਸਿੰਘ ਲਖਮੀਰਵਾਲਾ, ਬੁਲਾਰੇ ਹਰਮਨਜੀਤ ਸਿੰਘ ਡਿੱਕੀ ਜੈਜੀ, ਆਈ.ਟੀ. ਇੰਚਾਰਜ ਲਖਵੀਰ ਸਿੰਘ ਢੀਂਡਸਾ, ਧਰਮ ਪ੍ਰਚਾਰ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿ ੰਘ ਕੱਲਕੱਤਾ, ਕੁਲਦੀਪ ਸਿੰਘ ਛਾਜਲੀ, ਅਵਤਾਰ ਸਿੰਘ ਬਡਰੁੱਖਾਂ, ਮਾਲਵਿੰਦਰ ਸਿੰਘ ਕੌਹਰੀਆਂ, ਗੁਰਪ੍ਰੀਤ ਸਿੰਘ ਮੂਲੋਵਾਲ, ਜਸਵੀਰ ਸਿੰਘ ਧੰਦੀਵਾਲ, ਸਤਿਗੁਰ ਸਿੰਘ, ਤਰਸੇਮ ਸਿੰਘ ਕੁੰਨਰਾ, ਦਲਵੀਰ ਸਿੰਘ ਭੰਮਾਬੰਦੀ, ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।