30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਯੂ . ਡੀ . ਆਈ . ਡੀ . ਕਾਰਡ ਬਣਾਉਣ ਲਈ ਲਗਾਇਆ ਵਿਸ਼ੇਸ਼ ਕੈਂਪ

ਸੰਗਰੂਰ, 30 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਸਕੂਲ ਆਫ਼ ਐਮੀਨੈਂਸ, ਸੰਗਰੂਰ (ਨੀਲ ਕੋਠੀ) ਵਿਖੇ ਬੱਚਿਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਯੂ. ਡੀ.

Ad Position 21
No active advertisement
ਅਜੀਤ ਡੈਸਕ 01-10-2026
ਸੰਗਰੂਰ, 30 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਸਕੂਲ ਆਫ਼ ਐਮੀਨੈਂਸ, ਸੰਗਰੂਰ (ਨੀਲ ਕੋਠੀ) ਵਿਖੇ ਬੱਚਿਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ੍ਰੀ ਆਸ਼ੀਸ਼ ਠਠਈ, ਪੀ.ਸੀ.ਐੱਸ. ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਦਿਵਿਆਂਗ ਬੱਚਿਆਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ਼-ਨਾਲ਼ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਦਿਵਿਆਂਗਤਾ ਸਰਟੀਫਿਕੇਟ ਅਤੇ ਯੂ.ਡੀ . ਆਈ.ਡੀ. ਕਾਰਡ ਬਣਵਾਉਣ ਦੀ ਪ੍ਰਕਿਰਿਆ ਨੂੰ ਸੁਖਾਲਾ ਅਤੇ ਪਹੁੰਚਯੋਗ ਬਣਾਉਣਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਕੈਂਪ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਤਾਂ ਜੋ ਯੋਗ ਵਿਦਿਆਰਥੀ ਇਸ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਪੈਰਾ-ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵੱਲੋਂ ਬਿਨੈਕਾਰਾਂ ਨੂੰ ਲੋੜੀਂਦੀ ਜਾਣਕਾਰੀ ਦੇਣ ਦੇ ਨਾਲ਼-ਨਾਲ਼ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਸਕੂਲ ਆਦਮਵਾਲ ਦੇ ਵਿਦਿਆਰਥੀਆਂ ਨੇ ਵਾਹਗਾ ਬਾਰਡਰ ਦਾ ਕੀਤਾ ਦੌਰਾ ਅਗਲੀ ਖ਼ਬਰ ਮਹੇਸ਼ ਸ਼ਰਮਾ ਨੀਟੂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ
Ad Position 24