02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦੇ ਮੁੱਲ ’ਚ ਮਹਿਜ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਵਿਧਾਇਕ ਪ੍ਰੋ. ਗੱਜਣਮਾਜਰਾ

ਅਮਰਗੜ੍ਹ, 1 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਖੇਤੀ ਲਾਗਤਾਂ ਦੇ ਵਧਦੇ ਬੋਝ ਦਰਮਿਆਨ ਕਿਸਾਨਾਂ ਨੂੰ ਰਾਹਤ ਦੀ ਥਾਂ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦਾ ਨਿਗੁਣਾ ਵਾਧਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਅੰਨਦਾਤੇ ਨਾਲ ਕੋਝਾ ਮਜ਼ਾਕ ਕਰਦਿਆਂ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਭੁੱਕਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ.

Ad Position 21
No active advertisement
ਕਣਕ ਦੇ ਭਾਅ ’ਚ 25 ਰੁਪਏ ਦਾ ਮਾਮੂਲੀ ਵਾਧਾ ਨਾਕਾਫੀ- ਰਣ ਸਿੰਘ ਚੱਠਾ 02-10-2026
ਅਮਰਗੜ੍ਹ, 1 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਖੇਤੀ ਲਾਗਤਾਂ ਦੇ ਵਧਦੇ ਬੋਝ ਦਰਮਿਆਨ ਕਿਸਾਨਾਂ ਨੂੰ ਰਾਹਤ ਦੀ ਥਾਂ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦਾ ਨਿਗੁਣਾ ਵਾਧਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਅੰਨਦਾਤੇ ਨਾਲ ਕੋਝਾ ਮਜ਼ਾਕ ਕਰਦਿਆਂ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਭੁੱਕਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਖੇਤੀਬਾੜੀ ਦੇ ਹਰ ਪੱਖ ’ਤੇ ਖ਼ਰਚ ਵਧ ਰਿਹਾ ਹੈ ਤੇ ਆਏ ਦਿਨ ਬੀਜਾਂ ਤੋਂ ਲੈ ਕੇ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਤੱਕ, ਡੀਜ਼ਲ ਤੋਂ ਲੈ ਕੇ ਮਸ਼ੀਨਰੀ ਅਤੇ ਮਜ਼ਦੂਰੀ ਤੱਕ, ਕਿਸਾਨ ਦੀ ਲਾਗਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੇ ਸਮੇਂ ਕਣਕ ਦੇ ਸਮਰਥਨ ਮੁੱਲ ਵਿਚ ਸਿਰਫ਼ 25 ਰੁਪਏ ਦਾ ਵਾਧਾ ਕਰਨਾ ਕਿਸਾਨ ਦੀਆਂ ਉਮੀਦਾਂ ਨਾਲ ਇਨਸਾਫ਼ ਨਹੀਂ ਕਰਦਾ।ਵਿਧਾਇਕ ਨੇ ਆਖਿਆ ਕਿ ਖੇਤੀ ਸਿਰਫ਼ ਇੱਕ ਧੰਦਾ ਨਹੀਂ, ਸਗੋਂ ਪੰਜਾਬ ਦੀ ਆਰਥਿਕਤਾ ਅਤੇ ਸਮਾਜਿਕ ਤਾਣੇ-ਬਾਣੇ ਦੀ ਰੀੜ੍ਹ ਦੀ ਹੱਡੀ ਹੈ। ਇਸ ਲਈ ਕਿਸਾਨੀ ਨੂੰ ਸਿਰਫ਼ ਅੰਕੜਿਆਂ ਦੀਆਂ ਲਕੀਰਾਂ ਵਿਚ ਨਹੀਂ, ਸਗੋਂ ਉਸ ਦੇ ਅਸਲ ਖ਼ਰਚੇ ਅਤੇ ਜ਼ਮੀਨੀ ਹਾਲਤਾਂ ਦੀ ਰੌਸ਼ਨੀ ਵਿਚ ਦੇਖਣ ਦੀ ਲੋੜ ਹੈ। ਇਸ ਮੌਕੇ ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਂਗਾਹੇੜੀ, ਚੇਅਰਮੈਨ ਹਰਪ੍ਰੀਤ ਸਿੰਘ ਨੰਗਲ ਮਾਰਕੀਟ ਕਮੇਟੀ ਅਮਰਗੜ੍ਹ, ਚੇਅਰਮੈਨ ਕੇਵਲ ਸਿੰਘ ਜਾਗੋਵਾਲ,ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਜੱਗੀ, ਰਾਜਿੰਦਰ ਸਿੰਘ ਟੀਨਾ ਨੰਗਲ ਸਾਬਕਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਅਮਰਗੜ੍ਹ, ਆੜ੍ਹਤੀਆ ਤੀਰਥ ਸਿੰਘ ਸੋਹੀ, ਕੌਂਸਲਰ ਸਵਰਨ ਸਿੰਘ, ਆੜ੍ਹਤੀਆ ਬਲਵੀਰ ਸਿੰਘ, ਕੌਂਸਲਰ ਸੰਦੀਪ ਕੌੜਾ, ਗੁਰਵੀਰ ਸਿੰਘ ਗੁਰੀ, ਜਸਵਿੰਦਰ ਸਿੰਘ ਜੱਸੀ, ਇੰਸਪੈਕਟਰ ਮਨੋਜ ਕੁਮਾਰ ਤੇ ਆੜ੍ਹਤੀਆ ਦਰਸ਼ਨ ਕੁਮਾਰ ਦਰਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੁੱਕਰਵਾਰ, 2 ਅਕਤੂਬਰ, 2026 ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਬਾਲ ਵਿਕਾਸ ਵਿਭਾਗ ਦੀ ਟੀਮ ਨੇ ਸਕੂਲ ਬੱਸਾਂ ਦੀ ਵੱਡੀ ਗਿਣਤ... ਅਗਲੀ ਖ਼ਬਰ ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਦਿਹਾੜਾ 4 ਨੂੰ ਕਣਕ ਦੇ ਭਾਅ ’ਚ 25 ਰੁਪਏ ਕੁਇੰਟਲ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ...
Ad Position 24