02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਧਾਇਕ ਗੱਜਣਮਾਜਰਾ ਨੇ ਅਮਰਗੜ੍ਹ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਅਮਰਗੜ੍ਹ, 1 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਖ਼ਰੀਦ ਕੇਂਦਰ ਅਮਰਗੜ੍ਹ ਵਿਖੇ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵਲੋਂ ਰਸਮੀ ਤੌਰ ’ਤੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਇਸ ਲਈ ਪੂਰੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਖ਼ਰੀਦ ਕੇਂਦਰਾਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿਆਂਗੇ।

Ad Position 21
No active advertisement
ਵਿਧਾਇਕ ਗੱਜਣਮਾਜਰਾ ਨੇ ਅਮਰਗੜ੍ਹ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ 02-10-2026
ਅਮਰਗੜ੍ਹ, 1 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਖ਼ਰੀਦ ਕੇਂਦਰ ਅਮਰਗੜ੍ਹ ਵਿਖੇ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵਲੋਂ ਰਸਮੀ ਤੌਰ ’ਤੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਇਸ ਲਈ ਪੂਰੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਖ਼ਰੀਦ ਕੇਂਦਰਾਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿਆਂਗੇ। ਅਮਰਗੜ੍ਹ ਖ਼ਰੀਦ ਕੇਂਦਰ ਅੰਦਰ ਕਿਸਾਨਾਂ ਦੀਆਂ ਜਿਨਸਾਂ ਨੂੰ ਮੀਂਹ ਤੋਂ ਬਚਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਦੋ ਸ਼ੈੱਡ ਤਿਆਰ ਕੀਤੇ ਗਏ ਹਨ। ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਨੇ ਦੱਸਿਆ ਕਿ ਮਾਰਕੀਟ ਕਮੇਟੀ ਅਮਰਗੜ੍ਹ ਅਧੀਨ ਆਉਂਦੇ ਸਾਰੇ ਖ਼ਰੀਦ ਕੇਂਦਰਾਂ ਅੰਦਰ ਸਾਫ਼ ਸਫ਼ਾਈ, ਕਿਸਾਨ ਭਰਾਵਾਂ ਲਈ ਸਾਫ਼ ਪੀਣ ਵਾਲਾ ਪਾਣੀ, ਫਲੱਡ ਲਾਈਟਾਂ ਅਤੇ ਪਖਾਨਿਆਂ ਦੇ ਪ੍ਰਬੰਧ ਉਚੇਚੇ ਤੌਰ ’ਤੇ ਕੀਤੇ ਗਏ ਹਨ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਖ਼ਰੀਦ ਕੇਂਦਰਾਂ ਅੰਦਰ ਲੈ ਕੇ ਆਉਣ। ਆੜ੍ਹਤੀਆ ਐਸੋਸੀਏਸ਼ਨ ਅਮਰਗੜ੍ਹ ਦੇ ਪ੍ਰਧਾਨ ਪ੍ਰਦੀਪ ਜੱਗੀ ਨੇ ਹਲਕਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਟੀਨਾ ਨੰਗਲ,ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਨਿੱਜੀ ਸਕੱਤਰ ਰਾਜੀਵ ਕੁਮਾਰ ਤੋਂਗਾਹੇੜੀ, ਤੀਰਥ ਸਿੰਘ ਸੋਹੀ, ਮਾਰਕੀਟ ਕਮੇਟੀ ਅਮਰਗੜ੍ਹ ਦੇ ਲੇਖਾਕਾਰ ਹਰਿੰਦਰ ਸਿੰਘ ਟਿਵਾਣਾ, ਪਨਸਪ ਦੇ ਇੰਸਪੈਕਟਰ ਮਨੋਜ ਕੁਮਾਰ , ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਕੁਮਾਰ, ਪਨ ਗ੍ਰੇਨੇ ਦੇ ਇੰਸਪੈਕਟਰ ਕੁਲਦੀਪ ਸਿੰਘ ਸੱਗੂ, ਕੌਂਸਲਰ ਸੰਦੀਪ ਕੌੜਾ,ਬਲਵੀਰ ਸਿੰਘ ਲਾਲਕਾ,ਗੁਰਵੀਰ ਸਿੰਘ ਸੋਹੀ, ਜਸਮਿੰਦਰ ਸਿੰਘ ਜੱਸੀ, ਸਵਰਨ ਸਿੰਘ, ਦਰਸ਼ਨ ਕੁਮਾਰ ਦਰਸੀ, ਬਲਦੇਵ ਕੁਮਾਰ ਗੋਇਲ, ਮਾਸਟਰ ਬਲਵੀਰ ਸਿੰਘ, ਰਜਿੰਦਰ ਸਿੰਘ ਰਾਜੂ, ਭੁਪਿੰਦਰ ਸਿੰਘ ਰਾਏਪੁਰ, ਸੁਖਵਿੰਦਰ ਸਿੰਘ ਸੁੱਖਾ, ਸ਼ਰਧਾ ਰਾਮ ਅਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ - ਕਾਕੜਾ ਅਗਲੀ ਖ਼ਬਰ ਸ਼ੁੱਕਰਵਾਰ, 2 ਅਕਤੂਬਰ, 2026 ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਬਾਲ ਵਿਕਾਸ ਵਿਭਾਗ ਦੀ ਟੀਮ ਨੇ ਸਕੂਲ ਬੱਸਾਂ ਦੀ ਵੱਡੀ ਗਿਣਤ...
Ad Position 24