02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਂਧੀ ਅਤੇ ਸ਼ਾਸਤਰੀ ਜੈਅੰਤੀ ਮੌਕੇ ਅਹਿੰਸਾ ਅਤੇ ਸੱਚਾਈ ਦੇ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ

ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਕੌਮੀ ਸੇਵਾ ਯੋਜਨਾ ਇਕਾਈ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਦੀ ਅਗਵਾਈ ਵਿੱਚ ਮਹਾਤਮਾ ਗਾਂਧੀ ਅਤੇ ਸਵਰਗਵਾਸੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਦੇ ਮੌਕੇ ’ਤੇ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਐਨਐਸਐਸ ਦੇ ਪ੍ਰੋਗਰਾਮ ਅਫਸਰ ਅਤੇ ਸਕੂਲ ਇੰਚਾਰਜ ਪ੍ਰਿੰਸੀਪਲ ਪਰਮਿੰਦਰ ਕੁਮਾਰ ਲੌਂਗਵਾਲ ਦੀ ਦੇਖਰੇਖ ਵਿੱਚ ਆਯੋਜਤ ਇਸ ਵਿਚਾਰ ਚਰਚਾ ਵਿੱਚ ਜਿੱਥੇ ਗਾਂਧੀ ਜੀ ਦੀਆਂ ਸਿੱਖਿਆਵਾਂ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦੇਸ਼ ਹਿੱਤ ਵਿੱਚ ਕੀਤੇ ਗਏ ਕਾਰਜਾਂ ਤੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ ਉੱਥੇ ਹੀ ਪਰਾਲੀ ਦੇ ਸਾੜਨ ਦੇ ਨਾਲ ਹੋਣ ਵਾਲੇ ਵਾਤਾਵਰਣੀ ਦੁਰਪ੍ਰਭਾਵਾਂ ਤੇ ਵੀ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 03-10-2026
ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਕੌਮੀ ਸੇਵਾ ਯੋਜਨਾ ਇਕਾਈ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਦੀ ਅਗਵਾਈ ਵਿੱਚ ਮਹਾਤਮਾ ਗਾਂਧੀ ਅਤੇ ਸਵਰਗਵਾਸੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਦੇ ਮੌਕੇ ’ਤੇ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਐਨਐਸਐਸ ਦੇ ਪ੍ਰੋਗਰਾਮ ਅਫਸਰ ਅਤੇ ਸਕੂਲ ਇੰਚਾਰਜ ਪ੍ਰਿੰਸੀਪਲ ਪਰਮਿੰਦਰ ਕੁਮਾਰ ਲੌਂਗਵਾਲ ਦੀ ਦੇਖਰੇਖ ਵਿੱਚ ਆਯੋਜਤ ਇਸ ਵਿਚਾਰ ਚਰਚਾ ਵਿੱਚ ਜਿੱਥੇ ਗਾਂਧੀ ਜੀ ਦੀਆਂ ਸਿੱਖਿਆਵਾਂ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦੇਸ਼ ਹਿੱਤ ਵਿੱਚ ਕੀਤੇ ਗਏ ਕਾਰਜਾਂ ਤੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ ਉੱਥੇ ਹੀ ਪਰਾਲੀ ਦੇ ਸਾੜਨ ਦੇ ਨਾਲ ਹੋਣ ਵਾਲੇ ਵਾਤਾਵਰਣੀ ਦੁਰਪ੍ਰਭਾਵਾਂ ਤੇ ਵੀ ਚਰਚਾ ਕੀਤੀ ਗਈ। ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਮੈਡਮ ਸੁਖਵਿੰਦਰ ਕੌਰ, ਮੈਡਮ ਮਨਵਿੰਦਰ ਕੌਰ, ਮੈਡਮ ਗਗਨਜੋਤ ਕੌਰ ਨੇ ਇਹ ਵੀ ਕਿਹਾ ਕਿ ਸਾਨੂੰ ਹਮੇਸ਼ਾ ਹੀ ਅਜਿਹੇ ਸਮਰਪਿਤ ਦੇਸ਼ ਭਗਤਾਂ ਦੇ ਜੀਵਨ ਤੋਂ ਸਬਕ ਲੈਣਾ ਚਾਹੀਦਾ ਹੈ । ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਸ੍ਰੀ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਨਾਲ ਸੰਬੰਧਿਤ ਕੁਝ ਅਜਿਹੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਜਿਹੜੀਆਂ ਮੌਜੂਦਾ ਸੰਦਰਭ ਵਿੱਚ ਬਹੁਤ ਜਰੂਰੀ ਜਾਪਦੀਆਂ ਹਨ। ਮੰਚ ਸੰਚਾਲਨ ਕਰਦਿਆਂ ਲੈਕਚਰਾਰ ਕੈਮਿਸਟਰੀ ਲਖਬੀਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਗਾਂਧੀ ਜੈਅੰਤੀ ਅਤੇ ਸ਼ਾਸਤਰੀ ਜੈੰਅੰਤੀ ਦੀ ਵਧਾਈ ਦਿੱਤੀ। ਵਿਦਿਆਰਥੀਆਂ ਵੱਲੋਂ ਸਕੂਲ ਕੈਂਪਸ ਦੀ ਸਾਫ ਸਫਾਈ ਲੈਕਚਰਾਰ ਗੁਰਦੀਪ ਸਿੰਘ ਅਤੇ ਲੈਕਚਰਾਰ ਰਜੇਸ਼ ਕੁਮਾਰ ਦੀ ਦੇਖਰੇਖ ਵਿੱਚ ਕੀਤੀ ਗਈ। ਇਸ ਮੌਕੇ ਸਹਾਇਕ ਪ੍ਰੋਗਰਾਮ ਅਫਸਰ ਹਰਵਿੰਦਰ ਸਿੰਘ ,ਰਣਜੀਤ ਸਿੰਘ,ਵੰਦਨਾ ਰਾਣੀ,ਸਵਿਤਾ ਵਸ਼ਿਸ਼ਟ, ਕਰਨੈਲ ਸਿੰਘ ਸ਼ਾਸਤਰੀ, ਕੰਚਨ ਸਿੰਗਲਾ, ਅੰਸੂ ਰਾਓ, ਸਵੇਤਾ ਅਗਰਵਾਲ, ਅੰਜਨ ਅੰਜੂ, ਸੁਖਪਾਲ ਕੌਰ ,ਲੈਕਚਰਾਰ ਗੁਰਮੀਤ ਕੌਰ, ਸਮਸੇਰ ਸਿੰਘ, ਸੰਦੀਪ ਸਿੰਘ, ਸਿਮਰਨਜੀਤ ਕੌਰ, ਸੰਜੀਵ ਕੁਮਾਰ, ਮਨਜੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਨਾਟਕ ਦੀ ਪੇਸ਼ਕਾਰੀ ਅਗਲੀ ਖ਼ਬਰ ਸਰਕਾਰੀ ਸਕੂਲ ਦੇ ਬੱਚਿਆਂ ਦਾ ਲਗਵਾਇਆ ਵਿੱਦਿਅਕ ਟੂਰ
Ad Position 24